ਸ਼ੱਕੀ ਹਾਲਾਤ ''ਚ ਲੜਕੀ ਨੇ ਲਾਇਆ ਫਾਹਾ
Tuesday, Jan 28, 2020 - 11:08 AM (IST)

ਜਲੰਧਰ (ਸੁਧੀਰ)— ਸਥਾਨਕ ਹਰਦੇਵ ਨਗਰ ਵਿਚ ਸ਼ੱਕੀ ਹਾਲਾਤ ਵਿਚ ਇਕ ਲੜਕੀ ਨੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 2 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਥਾਣਾ ਨੰਬਰ 2 ਦੇ ਇੰਚਾਰਜ ਨੇ ਦੱਸਿਆ ਕਿ ਲੜਕੀ ਦੀ ਪਛਾਣ ਬਿਹਾਰ ਨਿਵਾਸੀ ਦੁਰਗਾ (21) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਜਾਂਚ ਵਿਚ ਪਤਾ ਲੱਗਾ ਹੈ ਕਿ ਉਕਤ ਲੜਕੀ ਆਪਣੀ ਭੈਣ ਨੂੰ ਮਿਲਣ ਲਈ ਕੁਝ ਸਮਾਂ ਪਹਿਲਾਂ ਹੀ ਜਲੰਧਰ ਆਈ ਸੀ। ਉਸ ਦੀ ਭੈਣ ਅਤੇ ਹੋਰ ਲੋਕ ਕਿਸੇ ਕਾਰਨ ਘਰੋਂ ਬਾਹਰ ਗਏ ਸਨ। ਜਦੋਂ ਵਾਪਸ ਪਰਤੇ ਤਾਂ ਦੇਖਿਆ ਕਿ ਉਕਤ ਲੜਕੀ ਨੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਇੰਚਾਰਜ ਨੇ ਦੱਸਿਆ ਕਿ ਫਿਲਹਾਲ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਹੈ।