ਆਰਥਿਕ ਹਾਲਾਤ ਤੇ ਨਿੱਜੀ ਕਾਰਣਾਂ ਕਰਕੇ ਲੜਕੀ ਨੇ ਖ਼ੁਦਕੁਸ਼ੀ ਕਰਨ ਦੀ ਕੀਤੀ ਸੀ ਕੋਸ਼ਿਸ਼

01/03/2021 6:41:39 PM

ਜਲੰਧਰ (ਵਰੁਣ)— ਬੀ. ਐੱਮ. ਸੀ. ਚੌਕ ਫਲਾਈਓਵਰ ਉਪਰੋਂ ਛਾਲ ਮਾਰਨ ਵਾਲੀ ਲੜਕੀ ਨੂੰ ਲੈ ਕੇ ਪੁਲਸ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਘਰ ਦੀ ਆਰਥਿਕ ਹਾਲਤ ਅਤੇ ਕੁਝ ਨਿੱਜੀ ਕਾਰਣਾਂ ਕਰ ਕੇ ਹੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਸੀ। ਪੁਲਸ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਵਿਚ ਕਿਹਾ ਗਿਆ ਕਿ ਜਾਂਚ ਵਿਚ ਲੜਕੀ ਨਾਲ ਛੇੜਖਾਨੀ ਜਾਂ ਫਿਰ ਗੰਦੇ ਕੁਮੈਂਟਸ ਕਰਨ ਦੀ ਗੱਲ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ

ਪੁਲਸ ਨੇ ਦਾਅਵਾ ਕੀਤਾ ਕਿ ਸ਼ੁੱਕਰਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਪੁਲਸ ਨੇ ਇਸ ਮਾਮਲੇ ਵਿਚ ਕਾਫੀ ਗੰਭੀਰਤਾ ਨਾਲ ਜਾਂਚ ਕੀਤੀ ਤਾਂ ਲੜਕਿਆਂ ਵੱਲੋਂ ਲੜਕੀ ਦਾ ਪਿੱਛਾ ਕਰ ਕੇ ਉਸ ਨਾਲ ਛੇੜਖਾਨੀ ਕਰਨ ਅਤੇ ਗੰਦੇ ਕੁਮੈਂਟਸ ਕਰਨ ਦੀ ਗੱਲ ਸਾਹਮਣੇ ਨਹੀਂ ਆਈ। ਪੁਲਸ ਨੇ ਕਿਹਾ ਕਿ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਕੁਝ ਸਮੇਂ ਤੋਂ ਲੜਕੀ ਆਪਣੇ ਘਰ ਦੀ ਆਰਥਿਕ ਹਾਲਤ ਤੋਂ ਪ੍ਰੇਸ਼ਾਨ ਸੀ, ਜਦਕਿ ਫਲਾਈਓਵਰ ਉਪਰੋਂ ਛਾਲ ਮਾਰਨ ਪਿੱਛੇ ਕੁਝ ਨਿੱਜੀ ਕਾਰਣ ਵੀ ਸਨ। ਪੀੜਤ ਲੜਕੀ ਨੂੰ ਹੁਣ ਸਿਵਲ ਹਸਪਤਾਲ ਤੋਂ ਨਿੱਜੀ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਗੋਰਾਇਆ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ

ਜ਼ਿਕਰਯੋਗ ਹੈ ਕਿ ਪ੍ਰੀਤ ਨਗਰ ਦੀ ਰਹਿਣ ਵਾਲੀ ਇਕ ਲੜਕੀ ਨੇ ਸ਼ੁੱਕਰਵਾਰ ਕਰੀਬ 6 ਵਜੇ ਬੀ. ਐੱਮ. ਸੀ. ਚੌਕ ਫਲਾਈਓਵਰ ਤੋਂ ਛਾਲ ਮਾਰ ਦਿੱਤੀ ਸੀ। ਚੌਕ ਵਿਚ ਨਾਕਾ ਲਾ ਕੇ ਖੜ੍ਹੇ ਟਰੈਫਿਕ ਪੁਲਸ ਦੇ ਮੁਲਾਜ਼ਮਾਂ ਨੇ ਪੀੜਤਾ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਸੀ। ਲੜਕੀ ਨੇ ਇਲਾਜ ਦੌਰਾਨ ਕਿਹਾ ਕਿ ਕੁਝ ਸਮੇਂ ਤੋਂ ਅਣਪਛਾਤੇ ਨੌਜਵਾਨ ਉਸਦਾ ਪਿੱਛਾ ਕਰ ਰਹੇ ਹਨ ਅਤੇ ਉਸ ਨਾਲ ਛੇੜਖਾਨੀ ਕਰਨ ਦੇ ਨਾਲ-ਨਾਲ ਗੰਦੇ ਕੁਮੈਂਟਸ ਵੀ ਕਰਦੇ ਰਹਿੰਦੇ ਹਨ ਤੇ ਇਸੇ ਕਾਰਣ ਪ੍ਰੇਸ਼ਾਨ ਹੋ ਕੇ ਉਸ ਨੇ ਫਲਾਈਓਵਰ ਤੋਂ ਛਾਲ ਮਾਰੀ ਸੀ।

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ: ਪਾਸਪੋਰਟ ਨਾ ਮਿਲਣ ’ਤੇ ਟਰੈਵਲ ਏਜੰਟ ਭਿੜੇ, ਚੱਲੀਆਂ ਗੋਲੀਆਂ

shivani attri

This news is Content Editor shivani attri