ਜ਼ਬਰਦਸਤੀ ਵਿਆਹ ਕਰਵਾਉਣ ਦੀ ਧਮਕੀ ਦੇ ਕੇ ਘਰ ’ਚ ਭੰਨਤੋੜ ਕਰਨ ਦੇ ਨਾਲ ਕੀਤੀ ਕੁੱਟਮਾਰ

Tuesday, Apr 20, 2021 - 10:50 AM (IST)

ਜ਼ਬਰਦਸਤੀ ਵਿਆਹ ਕਰਵਾਉਣ ਦੀ ਧਮਕੀ ਦੇ ਕੇ ਘਰ ’ਚ ਭੰਨਤੋੜ ਕਰਨ ਦੇ ਨਾਲ ਕੀਤੀ ਕੁੱਟਮਾਰ

ਜਲੰਧਰ (ਜ. ਬ.)–12 ਅਪ੍ਰੈਲ ਨੂੰ ਸ਼ਿਵ ਨਗਰ ਵਿਚ ਇਕ ਲੜਕੀ ਵੱਲੋਂ ਫਾਹਾ ਲਾ ਕੇ ਜਾਨ ਦੇਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਪੁਲਸ ਨੇ ਮੁਲਜ਼ਮ ਗੋਪੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਇਕ ਦਿਨ ਦੇ ਰਿਮਾਂਡ ’ਤੇ ਵੀ ਲੈ ਲਿਆ ਹੈ। ਲੜਕੀ ਦਾ ਦੋਸ਼ ਹੈ ਕਿ ਗੋਪੀ ਉਸ ਨੂੰ ਵਿਆਹ ਕਿਤੇ ਹੋਰ ਨਾ ਕਰਨ ਦੀ ਧਮਕੀ ਦਿੰਦਾ ਸੀ, ਜਿਸ ਨੇ 12 ਅਪ੍ਰੈਲ ਤੋਂ ਪਹਿਲਾਂ ਉਸ ਦੇ ਘਰ ਆ ਕੇ ਧਮਕਾਇਆ, ਭੰਨ-ਤੋੜ ਕੀਤੀ ਅਤੇ ਡੰਡੇ ਨਾਲ ਉਸ ਨੂੰ ਕੁੱਟਿਆ ਵੀ ਸੀ।

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਲਾਸ਼ ਬਣੇ 4 ਸਾਲਾ ਇਕਲੌਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਬਾਪ

ਥਾਣਾ ਨੰਬਰ 1 ਦੇ ਇੰਚਾਰਜ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸ਼ਿਵ ਨਗਰ ਨਿਵਾਸੀ ਲੜਕੀ ਪਹਿਲਾਂ ਅਨਫਿੱਟ ਸੀ, ਜਿਸ ਕਾਰਨ ਉਸ ਦੇ ਬਿਆਨ ਦਰਜ ਨਹੀਂ ਹੋ ਸਕੇ। ਜਿਉਂ ਹੀ ਹਸਪਤਾਲ ਤੋਂ ਮੈਡੀਕਲ ਰਿਪੋਰਟ ਫਿੱਟ ਹੋਣ ਦੀ ਆਈ ਤਾਂ ਉਨ੍ਹਾਂ ਦੀ ਟੀਮ ਨੇ ਪੀੜਤ ਲੜਕੀ ਦੇ ਬਿਆਨ ਦਰਜ ਕੀਤੇ। ਲੜਕੀ ਨੇ ਕਿਹਾ ਕਿ ਸ਼ਿਵ ਨਗਰ ਦੇ ਰਹਿਣ ਵਾਲੇ ਵਰਿੰਦਰ ਉਰਫ਼ ਗੋਪੀ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਜਾਨ ਦੇਣ ਦੀ ਕੋਸ਼ਿਸ਼ ਕੀਤੀ ਸੀ। ਪੀੜਤਾ ਨੇ ਕਿਹਾ ਕਿ ਗੋਪੀ ਉਸਨੂੰ ਕਾਫੀ ਸਮੇਂ ਤੋਂ ਪ੍ਰੇਸ਼ਾਨ ਕਰ ਰਿਹਾ ਸੀ।

ਇਹ ਵੀ ਪੜ੍ਹੋ : ਜਲੰਧਰ: ਮਾਡਲਿੰਗ ਦੀ ਦੁਨੀਆ ’ਚ ਤਹਿਲਕਾ ਮਚਾਉਣ ਲਈ ਤਿਆਰ ਸਾਢੇ 3 ਸਾਲ ਦਾ ਪ੍ਰਤਯਕਸ਼, ਆ ਰਹੇ ਵੱਡੇ ਆਫ਼ਰ

ਉਹ ਜ਼ਬਰਦਸਤੀ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਉਹ ਗੋਪੀ ਨੂੰ ਅਕਸਰ ਇਹੀ ਕਹਿੰਦੀ ਸੀ ਕਿ ਉਹ ਆਪਣੇ ਮਾਤਾ-ਪਿਤਾ ਦੀ ਮਰਜ਼ੀ ਨਾਲ ਹੀ ਵਿਆਹ ਕਰੇਗੀ। ਇੰਸ. ਰਾਜੇਸ਼ ਸ਼ਰਮਾ ਨੇ ਕਿਹਾ ਕਿ ਐਤਵਾਰ ਦੇਰ ਰਾਤ ਲੜਕੀ ਦੇ ਬਿਆਨਾਂ ’ਤੇ ਗੋਪੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ ਅਤੇ ਕੁਝ ਹੀ ਸਮੇਂ ਬਾਅਦ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ।

ਇਹ ਵੀ ਪੜ੍ਹੋ : ਪੰਜਾਬ ਦੀ ਜਵਾਨੀ ’ਤੇ ਚਿੱਟੇ ਦਾ ਵਾਰ, ਇੱਕੋ ਸਰਿੰਜ ਵਰਤਣ ਨਾਲ 20 ਤੋਂ ਵੱਧ ਨੌਜਵਾਨ ਏਡਜ਼ ਦੀ ਲਪੇਟ ’ਚ


author

shivani attri

Content Editor

Related News