ਵਿਦੇਸ਼ੋਂ ਆਏ ਫ਼ੋਨ ਨੇ ਕੱਢੀ ਪੈਰਾਂ ਹੇਠੋਂ ਜ਼ਮੀਨ, ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਮੰਗੀ 5 ਕਰੋੜ ਦੀ ਫਿਰੌਤੀ

Thursday, Nov 16, 2023 - 03:06 PM (IST)

ਵਿਦੇਸ਼ੋਂ ਆਏ ਫ਼ੋਨ ਨੇ ਕੱਢੀ ਪੈਰਾਂ ਹੇਠੋਂ ਜ਼ਮੀਨ, ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਮੰਗੀ 5 ਕਰੋੜ ਦੀ ਫਿਰੌਤੀ

ਕਪੂਰਥਲਾ (ਭੂਸ਼ਣ,ਮਹਾਜਨ,ਮਲਹੋਤਰਾ)- ਸ਼ਹਿਰ ਦੇ ਨੇੜੇ ਪਿੰਡ ਕੋਕਲਪੁਰ ਨਾਲ ਸਬੰਧਤ ਇਕ ਵਿਅਕਤੀ ਨੂੰ ਪੁਰਤਗਾਲ ਤੋਂ ਆਏ ਮੋਬਾਇਲ ਫੋਨ ਤੋਂ ਇਕ ਮੁਲਜ਼ਮ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਫਿਰੌਤੀ ਨਾ ਦੇਣ ’ਤੇ ਉਕਤ ਮੁਲਜ਼ਮ ਨੇ ਗੋਲੀ ਮਾਰਨ ਦੀ ਧਮਕੀ ਦਿੱਤੀ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਗੁਰਦੁਆਰੇ ਮੱਥਾ ਟੇਕਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਕਰ'ਤਾ ਘਰ ਸਾਫ਼

ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਬਾਜ ਸਿੰਘ ਵਾਸੀ ਪਿੰਡ ਕੋਕਲਪੁਰ ਥਾਣਾ ਕੋਤਵਾਲੀ ਕਪੂਰਥਲਾ ਨੇ ਕੋਤਵਾਲੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਸ ਨੂੰ ਬੀਤੀ ਰਾਤ ਇਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ। ਫੋਨ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਦੱਸਿਆ। ਉਕਤ ਵਿਅਕਤੀ ਨੇ ਕਿਹਾ ਕਿ ਉਸਨੂੰ 5 ਕਰੋੜ ਰੁਪਏ ਦੀ ਰਕਮ ਫਿਰੌਤੀ ਦੇ ਤੌਰ ’ਤੇ ਦਿੱਤੀ ਜਾਵੇ, ਜੇਕਰ ਉਸਨੇ ਇਹ ਰਕਮ ਨਾ ਦਿੱਤੀ ਤਾਂ ਉਸ ਨੂੰ ਗੋਲੀ ਮਾਰ ਦੇਵੇਗਾ। ਜਿਸ ’ਤੇ ਉਸਨੇ ਤੁਰੰਤ ਪੁਲਸ ਨੂੰ ਸ਼ਿਕਾਇਤ ਕੀਤੀ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ SBS ਨਗਰ ਦੀਆਂ ਮੰਡੀਆਂ 'ਚ ਹੋਏ ਟੈਂਡਰ ਘਪਲਿਆਂ ਦੇ ਮਾਮਲੇ 'ਚ ਇਕ ਹੋਰ ਭਗੌੜਾ ਕਾਬੂ

ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਜਦੋਂ ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ਕੀਤੀ ਤਾਂ ਉਕਤ ਨੰਬਰ ਪੁਰਤਗਾਲ ਦਾ ਨਿਕਲਿਆ। ਪੁਲਸ ਨੇ ਮਾਮਲਾ ਦਰਜ ਕਰ ਕੇ ਜਿੱਥੇ ਜਾਂਚ ਦਾ ਦੌਰ ਤੇਜ਼ ਕਰ ਦਿੱਤਾ ਹੈ, ਉੱਥੇ ਹੀ ਇਸ ਮਾਮਲੇ ’ਚ ਸ਼ਾਮਲ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News