ਜੀ. ਐੱਨ. ਏ. ਯੂਨੀਵਰਸਿਟੀ ਦੇਸ਼ ਨਿਰਮਾਣ 'ਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ: ਡੀ. ਸੀ. ਦੀਪਤੀ ਉੱਪਲ

07/15/2021 7:04:39 PM

ਫਗਵਾੜਾ (ਜਲੋਟਾ)– ਜੀ. ਐੱਨ. ਏ. ਯੂਨੀਵਰਸਿਟੀ ਵੱਲੋਂ ਵਾਤਾਵਰਣ ਦੀ ਰੱਖਿਆ ਕਰਨ ਦੇ ਮੰਤਵ ਨਾਲ ਯੂਨੀਵਰਸਿਟੀ ਵਿਖੇ ਵੱਡਾ ਸੋਲਰ ਪਾਵਰ ਪਲਾਂਟ ਲਗਾਇਆ ਗਿਆ ਹੈ। ਇਸ ਦਾ ਮੁੱਢਲਾ ਉਦੇਸ਼ ਵਿਸ਼ਵ ਪੱਧਰ 'ਤੇ ਅਪਣਾਈ ਜਾ ਰਹੀ ਹਰੀ ਊਰਜਾ ਨੂੰ ਉਤਸ਼ਾਹਤ ਅਤੇ ਪ੍ਰੇਰਿਤ ਕਰਨਾ ਹੈ। ਯੂਨੀਵਰਸਿਟੀ ਦੀ ਛੱਤ 'ਤੇ ਸਥਾਪਿਤ ਕੀਤੇ ਗਏ ਸੋਲਰ ਪਾਵਰ ਪਲਾਂਟ ਦਾ ਅੱਜ ਡੀ. ਸੀ. ਕਪੂਰਥਲਾ ਦੀਪਤੀ ਉੱਪਲ ਨੇ ਆਪਣੇ ਕਰ ਕਮਲਾਂ ਨਾਲ ਰਸਮੀ ਤੌਰ 'ਤੇ ਉਦਘਾਟਨ ਕੀਤਾ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਕਾਰ ’ਚ ਘੁੰਮਣ ਲਈ ਨਿਕਲੇ ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਨੌਜਵਾਨਾਂ ਦੀ ਮੌਤ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਸੀ. ਦੀਪਤੀ ਉੱਪਲ ਨੇ ਕਿਹਾ ਕਿ ਜੀ. ਐੱਨ. ਏ. ਯੂਨੀਵਰਸਿਟੀ ਭਾਰਤ ਨਿਰਮਾਣ 'ਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ  ਯੂਨੀਵਰਸਿਟੀ ਵਿਚ ਸਥਾਪਿਤ ਕੀਤੇ ਗਏ ਸੋਲਰ ਪਾਵਰ ਪਲਾਂਟ ਨਾਲ ਰਵਾਇਤੀ ਬਿਜਲੀ ਦੀ ਖ਼ਪਤ ਵਿਚ ਵੱਡੀ ਕਟੌਤੀ ਹੋਵੇਗੀ, ਜਿਸ ਨਾਲ ਵਾਤਾਵਰਨ ਨੂੰ ਬਹੁਤ ਲਾਭ ਹੋਵੇਗਾ। 

ਇਸ ਮੌਕੇ ਗੱਲਬਾਤ ਕਰਦੇ ਹੋਏ ਜੀਐਨਏ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ, ਜੀ. ਐੱਨ. ਏ. ਗਿਅਰਸ ਦੇ ਡਾਇਰੈਕਟਰ ਅਤੇ ਪ੍ਰਸਿੱਧ ਸਨਤਕਾਰ ਗੁਰਦੀਪ ਸਿੰਘ ਸੀਹਰਾ ਨੇ ਕਿਹਾ ਕਿ ਯੂਨੀਵਰਸਿਟੀ ਵਿਚ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਦਾ ਮੁੱਖ ਉਦੇਸ਼ ਵਾਤਾਵਰਣ ਦੀ ਰੱਖਿਆ ਕਰਕੇ ਹਰੀ ਊਰਜਾ ਪ੍ਰਾਜੈਕਟ ਨੂੰ ਅੱਗੇ ਵਧਾਉਣਾ ਹੈ। ਇਹ ਪਲਾਂਟ ਈਕੋ ਗਲੋਬਲ ਸੇਲਜ਼ ਕਾਰਪੋਰੇਸ਼ਨ ਵੱਲੋਂ ਯੂਨੀਵਰਸਿਟੀ ਵਿਚ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆ ਭਰ ਵਿਚ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ  ਅਤੇ ਜੋ ਹਾਲਾਤ ਬਣ ਰਹੇ ਹਨ, ਉਸ ਨਾਲ ਮਨੁੱਖਤਾ ਨੂੰ ਆਉਣ ਵਾਲੇ ਸਮੇਂ ਵਿਚ ਔਕੜਾਂ ਭਰੇ ਹਾਲਾਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਇਹ ਵੀ ਪੜ੍ਹੋ: ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਐਲਾਨ, ਕਿਹਾ-ਮੈਂ ਅਤੇ ਬ੍ਰਹਮਪੁਰਾ ਨਹੀਂ ਲੜਾਂਗੇ ਕੋਈ ਵੀ ਚੋਣ

ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਮੰਗ ਬਣਿਆ ਹੈ ਕਿ ਸਾਨੂੰ ਵਾਤਾਵਰਨ ਦੀ ਰੱਖਿਆ ਕਰਦੇ ਹੋਏ ਜ਼ਿਆਦਾ ਤੋਂ ਜ਼ਿਆਦਾ ਸੂਰਜੀ ਊਰਜਾ ਅਤੇ ਕੁਦਰਤੀ ਸੋਮਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪ੍ਰਦੂਸ਼ਣ ਘਟ ਨਾ ਕੀਤਾ ਗਿਆ ਤਾਂ ਆਉਣ ਵਾਲੇ ਕੁਝ ਸਾਲਾਂ ਵਿੱਚ ਇਸ ਦੇ ਭਿਆਨਕ ਨਤੀਜੇ ਵੇਖਣ ਨੂੰ ਮਿਲਣਗੇ। ਇਸ ਮੌਕੇ ਫਗਵਾੜਾ ਨਗਰ ਨਿਗਮ ਦੇ ਕਮਿਸ਼ਨਰ ਅਤੇ ਏ. ਡੀ. ਸੀ. ਰਾਜੀਵ ਵਰਮਾ, ਐੱਸ. ਡੀ. ਐੱਮ. ਫਗਵਾੜਾ ਸ਼ਾਇਰੀ ਮਲਹੋਤਰਾ, ਜੀ. ਐੱਨ. ਏ. ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਵੀ ਕੇ ਰਤਨ, ਡਾ. ਆਰ. ਕੇ. ਮਹਾਜਨ, ਡਾ. ਮੋਨਿਕਾ ਹੰਸਪਾਲ (ਡੀਨ ਅਕਾਦਮਿਕ ਜੀ. ਐੱਨ. ਏ ਯੂਨੀਵਰਸਿਟੀ), ਪੱਤਰਕਾਰ ਵਿਕਰਮ ਜਲੋਟਾ, ਡਾ. ਸਮੀਰ ਵਰਮਾ, ਡਾ. ਵਿਕਰਾਂਤ ਸ਼ਰਮਾ, ਸੀ. ਆਰ. ਤ੍ਰਿਪਾਠੀ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਇਹ ਵੀ ਪੜ੍ਹੋ: ਨੂਰਮਹਿਲ: ਪਤਨੀ ਵੱਲੋਂ ਦੂਜਾ ਵਿਆਹ ਕਰਵਾਉਣ ਦਾ ਲੱਗਾ ਸਦਮਾ, ਦੋ ਬੱਚਿਆਂ ਸਮੇਤ ਪਤੀ ਨੇ ਖ਼ੁਦ ਵੀ ਨਿਗਲਿਆ ਜ਼ਹਿਰ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News