ਚੋਰਾਂ ਦੇ ਹੌਂਸਲੇ ਬੁਲੰਦ, ਦੁਕਾਨ ਦੇ ਤਾਲੇ ਤੋੜ ਲੱਖਾਂ ਦਾ ਸਾਮਾਨ ਕੀਤਾ ਚੋਰੀ, ਘਟਨਾ CCTV ''ਚ ਹੋਈ ਕੈਦ

Thursday, Mar 07, 2024 - 02:26 PM (IST)

ਚੋਰਾਂ ਦੇ ਹੌਂਸਲੇ ਬੁਲੰਦ, ਦੁਕਾਨ ਦੇ ਤਾਲੇ ਤੋੜ ਲੱਖਾਂ ਦਾ ਸਾਮਾਨ ਕੀਤਾ ਚੋਰੀ, ਘਟਨਾ CCTV ''ਚ ਹੋਈ ਕੈਦ

ਜਲੰਧਰ (ਵਰੁਣ)- ਚੋਰਾਂ ਦੇ ਹੌਂਸਲੇ ਜਲੰਧਰ ਜ਼ਿਲ੍ਹੇ ਵਿਚ ਬੁਲੰਦ ਹੁੰਦੇ ਜਾ ਰਹੇ ਹਨ। ਚੋਰਾਂ ਨੇ ਅੱਜ ਫਿਰ ਉੱਤਰੀ ਹਲਕੇ ਦੀ ਇਕ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਲੇਮਪੁਰ ਰੋਡ ’ਤੇ ਸਥਿਤ ਮਹਾਲਕਸ਼ਮੀ ਇਲੈਕਟ੍ਰੀਕਲਜ਼ ਦੇ ਮਾਲਕ ਸਤਿੰਦਰ ਮਹਾਜਨ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਦੁਕਾਨ ’ਤੇ ਆਏ ਤਾਂ ਵੇਖਿਆ ਕਿ ਅੱਗੇ ਦੇ ਸ਼ਟਰ ਤਾਂ ਠੀਕ ਸਨ ਪਰ ਦੁਕਾਨ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ।

PunjabKesari

ਜਦੋਂ ਉਹ ਵਾਪਸ ਗਿਆ ਤਾਂ ਵੇਖਿਆ ਕਿ ਚੋਰਾਂ ਨੇ ਦੁਕਾਨ ਦੇ ਪਿਛਲੇ ਪਾਸੇ ਤੋਂ ਕੰਧ ਤੋੜੀ ਹੋਈ ਸੀ। ਦੁਕਾਨ ਮਾਲਕ ਨੇ ਦੱਸਿਆ ਕਿ ਚੋਰਾਂ ਨੇ ਉਸ ਦੀ ਦੁਕਾਨ ਵਿੱਚੋਂ ਕਰੀਬ 8 ਤੋਂ 10 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਹੈ, ਜਿਸ ਵਿੱਚ ਬੈਟਰੀਆਂ, ਤਾਰਾਂ ਆਦਿ ਸ਼ਾਮਲ ਸਨ। ਮੌਕੇ 'ਤੇ ਪਹੁੰਚ ਕੇ ਥਾਣਾ 1 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁਕਾਨ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਦੋ ਚੋਰ ਕੈਦ ਹੋ ਗਏ ਹਨ।

ਇਹ ਵੀ ਪੜ੍ਹੋ: ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀ. ਸੀ. ਨੇ ਜਾਰੀ ਕੀਤੇ ਹੁਕਮ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News