ਹੁਸ਼ਿਆਰਪੁਰ ਵਿਖੇ ਵਿਅਕਤੀਆਂ ਦੀ ਕੁੱਟਮਾਰ ਕਰਕੇ 45 ਭੈਡਾਂ ਕੀਤੀਆਂ ਚੋਰੀ
Wednesday, Mar 08, 2023 - 01:23 PM (IST)

ਹੁਸ਼ਿਆਰਪੁਰ (ਅਮਰੀਕ)- ਹੁਸਿ਼ਆਰਪੁਰ ਦੇ ਨਜ਼ਦੀਕੀ ਪਿੰਡ ਨੰਦਣ ਵਿਖੇ ਬੀਤੀ ਰਾਤ ਕਰੀਬ ਡੇਢ ਵਜੇ ਗੱਡੀਆਂ ਵਿਚ ਆਏ ਕੁਝ ਅਣਪਛਾਤੇ ਵਿਅਕਤੀ ਪਿੰਡ ਵਿਚ ਬੈਠੇ ਭੇਡਾਂ ਚਰਵਾਉਣ ਆਏ ਵਿਅਕਤੀਆਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਦੀਆਂ 45 ਦੇ ਕਰੀਬ ਭੇਡਾਂ ਚੋਰੀ ਕਰਕੇ ਲੈ ਗਏ। ਜਿਸ ਨਾਲ ਚਰਵਾਹਿਆਂ ਦਾ ਸਾਢੇ 5 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ।
ਮੀਡੀਆ ਨੂੰ ਜਾਣਕਾਰੀ ਦਿੰਦੇ ਪੀੜਤ ਚਰਵਾਹਿਆਂ ਨੇ ਦੱਸਿਆ ਕਿ ਉਹ 6 ਮਾਰਚ ਦੀ ਦੇਰ ਰਾਤ ਕਰੀਬ ਡੇਢ ਵਜੇ ਪਿੰਡ ਨੰਦਣ ਵਿਚ ਹੀ ਆਪਣੀਆਂ ਭੇਡਾਂ ਕੋਲ ਸੁੱਤੇ ਹੋਏ ਸਨ ਅਤੇ ਇਸ ਦੌਰਾਨ 3-4 ਗੱਡੀਆਂ ਵਿਚ ਆਏ ਵੱਡੀ ਗਿਣਤੀ ਵਿਚ ਵਿਅਕਤੀਆਂ ਨੇ ਆਉਂਦੇ ਸਾਰ ਹੀ ਉਨ੍ਹਾਂ ਦੀ ਕੁਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਦੀਆਂ 45 ਭੇਡਾਂ ਚੋਰੀ ਕਰਕੇ ਲੈ ਗਏ।
ਇਹ ਵੀ ਪੜ੍ਹੋ : ਖ਼ਾਲਸਾਈ ਰੰਗ 'ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਦੂਜੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ’ਚ ਟੇਕਿਆ ਮੱਥਾ
ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਿਛੋਕੜ ਡੇਰਾਬੱਸੀ ਤੋਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਭਰ ਵਿਚ ਭੇਡਾਂ ਚਰਵਾਉਣ ਵਾਲਿਆਂ ਨਾਲ ਅਜਿਹੀਆਂ ਘਟਨਾਵਾਂ ਕਈ ਵਾਰ ਵਾਪਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਚੋਰੀ ਨਾਲ ਉਨ੍ਹਾਂ ਦਾ ਕਰੀਬ ਸਾਢੇ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਵੀ ਮੌਕੇ 'ਤੇ ਵੇਖਿਆ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਦੇ ਮਾਮਲੇ ਦਾ ਹੱਲ ਹੁੰਦਾ ਵਿਖਾਈ ਨਹੀਂ ਦੇ ਰਿਹਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸਾਰ ਲਈ ਜਾਵੇ ਅਤੇ ਚੋਰਾਂ ਨੂੰ ਕਾਬੂ ਕਰਕੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ। ਦੂਜੇ ਪਾਸੇ ਥਾਣਾ ਸਦਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮੌਕੇ 'ਤੇ ਜਾ ਕੇ ਹਾਲਾਤ ਵੇਖੇ ਗਏ ਸਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਤਰ੍ਹਾਂ ਦਾ ਕੋਈ ਤੱਥ ਸਾਹਮਣੇ ਆਇਆ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨ ਦੇ ਹੋਏ ਕਤਲ ਮਗਰੋਂ ਸ਼ਹਿਰ ਪੁਲਸ ਛਾਉਣੀ 'ਚ ਤਬਦੀਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।