ਸਰਕਾਰੀ ਕਾਲਜ ਦੇ ਨੇਡ਼ੇ ਗੰਦਾ ਨਾਲਾ ਬਲਾਕ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ

11/01/2018 1:38:52 AM

 ਰੂਪਨਗਰ,   (ਵਿਜੇ)-  ਰੂਪਨਗਰ ਸਰਕਾਰੀ ਕਾਲਜ ਦੇ ਨੇਡ਼ੇ ਗੰਦਾ ਨਾਲਾ ਬਲਾਕ ਹੋਣ ਦੇ ਕਾਰਨ ਗੰਦਾ ਪਾਣੀ ਸਡ਼ਕ ’ਤੇ ਆਉਣ ਕਰ ਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 
ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਰੀਬ 15 ਦਿਨਾਂ ਤੋਂ ਸਰਕਾਰੀ ਕਾਲਜ ਦੇ ਨੇਡ਼ੇ ਸਾਲਾਂ ਪੁਰਾਣਾ ਗੰਦਾ ਨਾਲਾ ਜਿਸ ਦੀ ਸਫਾਈ ਨਾ ਹੋਣ ਅਤੇ ਬਲਾਕੇਜ ਦੇ ਕਾਰਨ ਇਥੋਂ ਗੁਜ਼ਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਦੁਕਾਨਦਾਰਾਂ ਨੇ ਦੱਸਿਆ ਕਿ ਗੰਦੇ ਪਾਣੀ ਦੇ ਕਾਰਨ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਜਦੋਂ ਕਿ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਤਿਉਹਾਰਾਂ ਦੇ ਦਿਨਾਂ ਕਾਰਨ ਲੋਕਾਂ ਅਤੇ ਕਾਲਜ ਵਿਦਿਆਰਥੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
 ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਦਿਆਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਆਪਣੇ ਲੈਵਲ ’ਤੇ ਪੁਲੀ ਦੇ ਹੇਠੋਂ ਕੂਡ਼ਾ ਕੱਢਣ ਦੀ ਕੋਸ਼ਿਸ਼ ਕਰ ਚੁੱਕੀ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਮੌਕਾ ਦਿਖਾਉਣ ’ਤੇ ਉਨ੍ਹਾਂ 50 ਹਜ਼ਾਰ ਰੁ. ਦੇ ਖਰਚੇ ਦਾ ਅਨੁਮਾਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਮੱਸਿਆ ਦਾ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਕਾਲਜ ਰੋਡ ਦੇ ਦੁਕਾਨਦਾਰਾਂ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਕਤ ਸਮੱਸਿਆ ਦਾ ਪਹਿਲ ਦੇ ਅਾਧਾਰ ’ਤੇ ਹੱਲ ਕਰਵਾਇਆ ਜਾਵੇ।
 


Related News