ਪੰਜਾਬ ਸਰਕਾਰ ਤੋਂ ਦੁਖ਼ੀ ਸਰਕਾਰੀ ਮੁਲਾਜ਼ਮ ਮਨਾਉਣਗੇ ਕਾਲੀ ਦੀਵਾਲੀ

11/01/2021 2:10:04 PM

ਰੋਪੜ (ਸੱਜਣ ਸੈਣੀ)- ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਸਰਕਾਰੀ ਮੁਲਾਜ਼ਮਾਂ ਨੇ ਅੱਜ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਵੱਡਾ ਐਲਾਨ ਕਰਦੇ ਹੋਏ ਕਿਹਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਇਸ ਵਾਰ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ। ਸਰਕਾਰ ਤੋਂ ਦੁਖ਼ੀ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਦੇ ਅੱਗੇ ਨਾਅਰੇਬਾਜ਼ੀ ਕਰਕੇ ਅਪਣਾ ਰੋਸ ਵੀ ਜ਼ਾਹਿਰ ਕੀਤਾ।

ਇਹ ਵੀ ਪੜ੍ਹੋ: ਦਸੂਹਾ ਦਾ ਫ਼ੌਜੀ ਨੌਜਵਾਨ ਰਾਜੌਰੀ ਦੇ ਨੌਸ਼ਹਿਰਾ 'ਚ ਸ਼ਹੀਦ, ਇਕ ਮਹੀਨੇ ਬਾਅਦ ਛੁੱਟੀ 'ਤੇ ਆਉਣਾ ਸੀ ਘਰ

PunjabKesari

ਇਥੇ ਦੱਸਣਯੋਗ ਹੈ ਕਿ ਭਾਵੇਂ ਕਿ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਲਈ ਨਿੱਤ ਨਵੇਂ ਐਲਾਨ ਕਰ ਰਹੇ ਹਨ ਪਰ ਸਰਕਾਰੀ ਮਹਿਕਮਿਆਂ ਦੇ ਮੁਲਾਜ਼ਮ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਤੋਂ ਬਿਲਕੁਲ ਖ਼ੁਸ਼ ਨਹੀਂ ਹਨ। ਲਗਾਤਾਰ ਆਪਣੀ ਮੰਗਾਂ ਨੂੰ ਲੈ ਕੇ ਧਰਨੇ ਦੇ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਨੂੰ ਬਣੇ ਦੋ ਮਹੀਨੇ ਹੋ ਚੁੱਕੇ ਹਨ ਪਰ ਹਾਲੇ ਤੱਕ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਕੀਤੇ ਗਏ। ਮੁਲਾਜ਼ਮਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਬਹੁਤ ਫਰਕ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੂਬਾਈ ਦੀਆਂ ਚੋਣਾਂ ਦੇ ਵਿੱਚ ਕਾਂਗਰਸ ਦਾ ਬਾਇਕਾਟ ਕਰਕੇ ਚੋਣਾਂ ਦੇ ਵਿੱਚ ਵਿਰੋਧ ਕਰਨਗੇ। ਦੁਖ਼ੀ ਮੁਲਾਜ਼ਮਾਂ ਨੇ ਕਿਹਾ ਕਿ ਇਸ ਵਾਰ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦੇ ਕਾਲੀ ਦੀਵਾਲੀ ਮਨਾਏਗਾ। ਸਰਕਾਰ ਤੋਂ ਦੁਖ਼ੀ ਮੁਲਾਜ਼ਮ ਤਿੰਨ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਹੜਤਾਲ 'ਤੇ ਚਲੇ ਗਏ।

ਇਹ ਵੀ ਪੜ੍ਹੋ: ਜਲੰਧਰ: ਕੌਂਸਲਰਾਂ ਨੇ CM ਚੰਨੀ ਕੋਲੋਂ ਮੰਗੀ 50 ਹਜ਼ਾਰ ਰੁਪਏ ਮਹੀਨਾ ਤਨਖ਼ਾਹ, ਨਾਲ ਰੱਖੀ ਇਕ ਇਹ ਮੰਗ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News