ਨਵੇਂ ਸਾਲ ’ਤੇ ਸਰਕਾਰ ਨੇ ਮਿੰਨੀ ਬੱਸ ਅਪਰੇਟਰਾਂ ਨੂੰ ਬੇਰੁਜ਼ਗਾਰ ਕਰ ਕੇ ਦਿੱਤਾ ਅਨੋਖਾ ਤੋਹਫਾ

Friday, Jan 07, 2022 - 04:49 PM (IST)

ਨਵੇਂ ਸਾਲ ’ਤੇ ਸਰਕਾਰ ਨੇ ਮਿੰਨੀ ਬੱਸ ਅਪਰੇਟਰਾਂ ਨੂੰ ਬੇਰੁਜ਼ਗਾਰ ਕਰ ਕੇ ਦਿੱਤਾ ਅਨੋਖਾ ਤੋਹਫਾ

ਰੋਪੜ (ਸੱਜਣ) : 2017 ਦੇ ’ਚ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਕਰਕੇ ਸੱਤਾ ’ਚ ਆਈ ਕਾਂਗਰਸ ਸਰਕਾਰ ਅੱਜ ਤਕ ਆਪਣਾ ਇਹ ਵਾਅਦਾ ਪੂਰਾ ਨਹੀਂ ਕਰ ਸਕੀ ਪਰ ਕਾਂਗਰਸ ਦੀ ਸਰਕਾਰ ਕੁਝ ਅਜਿਹੇ ਫ਼ੈਸਲੇ ਕਰ ਰਹੀ ਹੈ ਜਿਸ ਦੇ ਨਾਲ ਪਹਿਲਾਂ ਤੋਂ ਰੁਜ਼ਗਾਰ ’ਤੇ ਲੱਗੇ ਨੌਜਵਾਨ ਵੀ ਬੇਰੁਜ਼ਗਾਰੀ ਦੀ ਕਗਾਰ ’ਤੇ ਪਹੁੰਚ ਚੁੱਕੇ ਹਨ। ਅਜਿਹਾ ਹੀ ਮਾਮਲਾ ਰੂਪਨਗਰ ਤੋਂ ਮਿੰਨੀ ਬੱਸ ਅਪਰੇਟਰਾਂ ਦਾ ਸਾਹਮਣੇ ਆਇਆ ਹੈ। ਰੂਪਨਗਰ ਦੇ ’ਚ ਇਕੱਠੇ ਹੋਏ ਮਿੰਨੀ ਬੱਸ ਅਪਰੇਟਰਾਂ ਨੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਮਿੰਨੀ ਬੱਸ ਅਪਰੇਟਰਾਂ ਨੇ ਕਾਂਗਰਸ ਦੀ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਨੇ ਘਰ-ਘਰ ਰੁਜ਼ਗਾਰ ਤਾਂ ਕੀ ਦੇਣਾ ਸੀ ਜਿਹੜਾ ਰੋਜ਼ਗਾਰ ਉਨ੍ਹਾਂ ਦੇ ਕੋਲ ਹੈ ਉਹ ਵੀ ਖੋਹਿਆ ਜਾ ਰਿਹਾ ਹੈ । 

ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਨੇ ਨਵਜੋਤ ਸਿੱਧੂ ਦੇ ਐਲਾਨਾਂ ’ਤੇ ਚੁੱਕੇ ਸਵਾਲ

ਮਿੰਨੀ ਬੱਸ ਅਪਰੇਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਿਨਾਂ ਦੱਸੇ ਸਰਕਾਰ ਦੇ ਵੱਲੋਂ ਰੂਟ ਰੱਦ ਕਰ ਦਿੱਤੇ ਗਏ ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਆ ਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਸਰਕਾਰ ਨੇ ਆਪਣਾ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮੇਂ ’ਚ ਤਿੱਖਾ ਸੰਘਰਸ਼ ਕਰਨਗੇ ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Harnek Seechewal

Content Editor

Related News