ਪਨਬੱਸ/PRTC ਮੁਲਾਜ਼ਮਾਂ ਵੱਲੋਂ ਚੱਕਾ ਜਾਮ ਕਰਨ ''ਤੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ
Thursday, Jul 10, 2025 - 02:43 PM (IST)

ਜਲੰਧਰ (ਪੁਨੀਤ)–ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਦੀ ਹੜਤਾਲ ਕਾਰਨ 7500 ਤੋਂ ਜ਼ਿਆਦਾ ਕਰਮਚਾਰੀ ਹੜਤਾਲ ’ਤੇ ਰਹੇ, ਜਿਸ ਨਾਲ 3 ਹਜ਼ਾਰ ਦੇ ਕਰੀਬ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਿਹਾ। ਸਰਕਾਰ ਦੇ ਭਰੋਸੇ ਤੋਂ ਬਾਅਦ ਯੂਨੀਅਨ ਵੱਲੋਂ ਸੰਘਰਸ਼ ਨੂੰ ਮੁਲਤਵੀ ਕਰ ਗਿੱਤਾ ਗਿਆ, ਜਿਸ ਨਾਲ 10 ਜੁਲਾਈ ਤੋਂ ਸਰਕਾਰੀ ਬੱਸਾਂ ਦੀ ਸੇਵਾ ਸੁਚਾਰੂ ਹੋਵੇਗੀ। ਯੂਨੀਅਨ ਦੀ ਇਸ ਹੜਤਾਲ ਕਾਰਨ ਕਾਊਂਟਰਾਂ ਤੋਂ ਚੱਲਣ ਵਾਲੀਆਂ ਸਰਕਾਰੀ ਬੱਸਾਂ ਦੇ 3500 ਤੋਂ ਜ਼ਿਆਦਾ ਟਾਈਮ ਮਿਸ ਹੋਏ ਅਤੇ ਯਾਤਰੀ ਆਪਣੇ ਰੂਟ ਦੀਆਂ ਬੱਸਾਂ ਲਈ ਇੱਧਰ-ਉਧਰ ਭਟਕਦੇ ਰਹੇ। ਸਰਕਾਰੀ ਬੱਸਾਂ ਨਾ ਚੱਲ ਸਕਣ ਕਾਰਨ ਵਿਭਾਗ ਨੂੰ 3 ਕਰੋੜ ਤੋਂ ਜ਼ਿਆਦਾ ਦਾ ਟਰਾਂਜ਼ੈਕਸ਼ਨ ਲਾਸ ਉਠਾਉਣਾ ਪਿਆ।
ਇਹ ਵੀ ਪੜ੍ਹੋ: Punjab: ਪ੍ਰੇਮ ਸੰਬੰਧਾਂ 'ਚ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਰਿਕਾਰਡਿੰਗ ਤੇ ਫੋਟੋਆਂ ਨੇ ਖੋਲ੍ਹਿਆ...
ਠੇਕਾ ਕਰਮਚਾਰੀਆਂ ਦੀ ਹੜਤਾਲ ਦੌਰਾਨ ਪੰਜਾਬ ਰੋਡਵੇਜ਼ ਦੇ ਪੱਕੇ ਕਰਮਚਾਰੀਆਂ ਵੱਲੋਂ ਸੂਬਾ ਭਰ ਵਿਚ ਲਗਭਗ 100 ਬੱਸਾਂ ਦਾ ਸੰਚਾਲਨ ਕੀਤਾ ਗਿਆ, ਜੋਕਿ ਕੁੱਲ੍ਹ ਬੱਸਾਂ ਦਾ 10 ਫ਼ੀਸਦੀ ਤੋਂ ਵੀ ਘੱਟ ਹੈ। ਉਥੇ ਹੀ ਜਲੰਧਰ ਦੇ ਦੋਵਾਂ ਡਿਪੂਆਂ ਵੱਲੋਂ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਰੂਟਾਂ ’ਤੇ ਕੁਝ ਇਕ ਬੱਸਾਂ ਚਲਾਈਆਂ ਗਈਆਂ। ਪੰਜਾਬ ਵਿਚ ਪਹਿਲਾਂ ਹੀ ਸਰਕਾਰੀ ਬੱਸਾਂ ਦੀ ਗਿਣਤੀ ਘੱਟ ਹੈ ਅਤੇ ਹੜਤਾਲ ਦੌਰਾਨ ਚੱਲੀਆਂ ਸਿਰਫ਼ 100 ਦੇ ਲੱਗਭਗ ਬੱਸਾਂ ਨਾਲ ਯਾਤਰੀਆਂ ਦੀ ਮੰਗ ਪੂਰੀ ਨਹੀਂ ਹੋ ਸਕੀ। ਹੜਤਾਲ ਕਾਰਨ ਬੱਸ ਕਾਊਂਟਰ ਲੰਮੇ ਸਮੇਂ ਤਕ ਖਾਲ੍ਹੀ ਵੇਖੇ ਗਏ। ਇਸ ਦੌਰਾਨ ਆਉਣ ਵਾਲੀਆਂ ਪ੍ਰਾਈਵੇਟ ਬੱਸਾਂ ਵਿਚ ਯਾਤਰੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਰਹੀ। ਵੇਖਣ ਵਿਚ ਆਇਆ ਕਿ ਜ਼ਿਆਦਾਤਰ ਬੱਸਾਂ ਵਿਚ ਯਾਤਰੀਆਂ ਨੂੰ ਖੜ੍ਹੇ ਹੋ ਕੇ ਸਫਰ ਕਰਨ ਲਈ ਮਜਬੂਰ ਹੋਣਾ ਪਿਆ।
ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ 'ਤੇ ਕੇਸ ਹੋਇਆ ਦਰਜ, ਹੈਰਾਨ ਕਰੇਗਾ ਪੂਰਾ ਮਾਮਲਾ
ਪਨਬੱਸ ਅਤੇ ਪੀ. ਆਰ. ਟੀ. ਸੀ. ਕਰਮਚਾਰੀ ਯੂਨੀਅਨ ਦਾ ਦੋ-ਟੁੱਕ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਪ੍ਰਦਰਸ਼ਨ ਤੇਜ਼ ਹੋਵੇਗਾ। ਯੂਨੀਅਨ ਨੇਤਾਵਾਂ ਵੱਲੋਂ ਡਿਪੂ-2 ਅਤੇ ਡਿਪੂ-1 ਦੇ ਸਾਹਮਣੇ ਧਰਨਾ-ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਗਈ। ਇਸ ਮੌਕੇ ਡਿਪੂ ਪ੍ਰਧਾਨ ਸਤਪਾਲ ਸਿੰਘ ਸੱਤਾ, ਚਾਨਣ ਸਿੰਘ, ਬਿਕਰਮਜੀਤ ਸਿੰਘ ਬਿੱਕਾ ਨੇ ਕਿਹਾ ਕਿ ਸਰਕਾਰ ਦੀ ਮਨਮਾਨੀ ਨੂੰ ਕਿਸੇ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਰੂਹ ਕੰਬਾਊ ਹਾਦਸਾ! ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਲਟੀ ਵਰਨਾ ਕਾਰ, ਇਕ ਦੀ ਮੌਤ
16 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਹੋਵੇਗੀ ਅਹਿਮ : ਸ਼ਮਸ਼ੇਰ ਸਿੰਘ
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਟਰਾਂਸਪੋਰਟ ਅਤੇ ਹੋਰ ਮੰਤਰੀਆਂ ਨਾਲ ਮੀਟਿੰਗ ਹੋਈ, ਜਿਸ ਵਿਚ ਵਿਭਾਗੀ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਠੇਕਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 16 ਅਤੇ 28 ਜੁਲਾਈ ਨੂੰ ਸਰਕਾਰ ਵੱਲੋਂ ਅਹਿਮ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਫਾਈਨਲ ਪਾਲਿਸੀ ਤਿਆਰ ਹੋਵੇਗੀ ਅਤੇ ਉਸ ਪਾਲਿਸੀ ਨੂੰ ਕੈਬਨਿਟ ਵਿਚ ਭੇਜਿਆ ਜਾਵੇਗਾ। ਇਸੇ ਦੇ ਮੱਦੇਨਜ਼ਰ ਹੜਤਾਲ ਨੂੰ ਮੁਲਤਵੀ ਕੀਤਾ ਗਿਆ ਹੈ ਅਤੇ 10 ਜੁਲਾਈ ਨੂੰ ਚੰਡੀਗੜ੍ਹ ਵਿਚ ਹੋਣ ਵਾਲੇ ਪ੍ਰਦਰਸ਼ਨ ਨੂੰ ਵੀ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e