ਯੂਕ੍ਰੇਨ ਤੋਂ ਭਾਰਤ ਪਰਤੇ ਵਿਦਿਆਰਥੀਆਂ ਲਈ ਸੁਖਜਿੰਦਰ ਰੰਧਾਵਾ ਨੇ ਕੀਤੀ ਭਾਰਤ ਸਰਕਾਰ ਤੋਂ ਇਹ ਮੰਗ
Tuesday, Mar 01, 2022 - 09:55 AM (IST)
ਜਲੰਧਰ (ਧਵਨ): ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਯੂਕ੍ਰੇਨ ਤੋਂ ਜੰਗ ਕਾਰਨ ਸਿੱਖਿਆ ਅੱਧ-ਵਿਚਾਲੇ ਛੱਡ ਕੇ ਵਾਪਸ ਆਉਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਨੂੰ ਢੁਕਵਾਂ ਮੁਆਵਜ਼ਾ ਪ੍ਰਦਾਨ ਕਰਨਾ ਚਾਹੀਦਾ ਹੈ। ਰੰਧਾਵਾ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਪੰਜਾਬ ਤੋਂ ਵੀ ਭਾਰੀ ਗਿਣਤੀ ਵਿਚ ਵਿਦਿਆਰਥੀ ਯੂਕ੍ਰੇਨ ’ਚ ਮੈਡੀਕਲ ਤੇ ਹੋਰ ਵਿਸ਼ਿਆਂ ਵਿਚ ਉੱਚ ਸਿੱਖਿਆ ਹਾਸਲ ਕਰਨ ਲਈ ਗਏ ਹੋਏ ਸਨ। ਜੰਗ ਕਾਰਨ ਇਨ੍ਹਾਂ ਵਿਦਿਆਰਥੀਆਂ ਨੂੰ ਵਾਪਸ ਆਉਣਾ ਪੈ ਰਿਹਾ ਹੈ। ਇਸ ਕਾਰਨ ਉਨ੍ਹਾਂ ਦੀ ਸਿੱਖਿਆ ਵੀ ਰੁਕੀ ਹੋਈ ਹੈ।
ਇਹ ਵੀ ਪੜ੍ਹੋ : ਪਿੰਡ ’ਚ ਰਿਕਵਰੀ ਕਰਨ ਗਏ ਬੈਂਕ ਅਧਿਕਾਰੀ ਨਾਲ ਕੁੱਟ-ਮਾਰ ; ਕੱਪੜੇ ਪਾੜੇ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵੱਲੋਂ ਹੈਲਪਲਾਈਨ ਬਣਾ ਕੇ ਇਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਦੀ ਪੂਰੀ ਮਦਦ ਕੀਤੀ ਹੈ। ਪੰਜਾਬ ਸਰਕਾਰ ਨੇ ਤਾਂ ਆਪਣੇ ਵੱਲੋਂ ਹਰ ਸੰਭਵ ਕੋਸ਼ਿਸ਼ ਕਰ ਕੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਮਦਦ ਦਿੱਤੀ ਹੈ ਪਰ ਮਾਮਲਾ ਦੂਜੇ ਦੇਸ਼ ਨਾਲ ਜੁੜਿਆ ਹੋਇਆ ਹੈ। ਇਸ ਲਈ ਭਾਰਤ ਸਰਕਾਰ ਹੀ ਇਸ ਮਾਮਲੇ ’ਚ ਜ਼ਿਆਦਾ ਕਦਮ ਚੁੱਕ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ