ਹੁਸ਼ਿਆਰਪੁਰ ''ਚ ਲਗਾਇਆ ਗਿਆ ਰੋਜ਼ਗਾਰ ਮੇਲਾ

09/20/2019 5:18:27 PM

ਹੁਸ਼ਿਆਰਪੁਰ (ਅਮਰੀਕ ਕੁਮਾਰ)—ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਜਿਹੜੇ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ। ਉਨ੍ਹਾਂ ਨੂੰ ਸਮਾਂ ਰਹਿੰਦੇ ਪੂਰਾ ਵੀ ਕੀਤਾ ਹੈ। ਦੂਜੇ ਪਾਸੇ ਇਕ ਵਾਅਦਾ ਹਰ ਘਰ ਰੋਜ਼ਗਾਰ ਦੇਣਾ ਮੁੱਖ ਮੰਤਰੀ ਪੰਜਾਬ ਦਾ ਇਕ ਵੱਡਾ ਵਾਅਦਾ ਸੀ, ਜਿਸ ਦੇ ਚੱਲਦੇ ਪੰਜਾਬ ਦੇ ਇਕ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮੰਤਵ ਨਾਲ ਅੱਜ ਹੁਸ਼ਿਆਰਪੁਰ ਦੇ ਸਰਕਾਰੀ ਆਈ.ਟੀ.ਆਈ. 'ਚ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।

ਇਸ 'ਚ ਮੁੱਖ ਤੌਰ 'ਤੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਪਹੁੰਚੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਇਕ ਵਾਅਦਾ ਰੋਜ਼ਗਾਰ ਦੇਣਾ ਮੁੱਖ ਹੈ, ਜਿਸ ਦੇ ਚੱਲਦੇ ਪੰਜਾਬ ਭਰ 'ਚ ਰੋਜ਼ਗਾਰ ਮੇਲਾ ਲਗਾ ਕੇ ਵੱਖ-ਵੱਖ ਕੰਪਨੀਆਂ 'ਚ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਜਿਸ ਦੇ ਚੱਲਦੇ ਅੱਜ ਹਰ ਨੌਜਵਾਨ ਰੋਜ਼ਗਾਰ ਪਾ ਕੇ ਖੁਸ਼ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਇਕ ਹਜ਼ਾਰ ਕਰੋੜ ਰੁਪਏ ਦੇ ਐਂਮ.ਓ.ਯੂ. ਸਾਈਨ ਹੋ ਚੁੱਕੇ ਹਨ ਅਤੇ ਜਲਦ ਪੰਜਾਬ ਲੱਗਣ ਵਾਲੀ ਇੰਡਸਟਰੀ ਦਾ ਨੌਜਵਾਨਾਂ ਨੂੰ ਲਾਭ ਮਿਲੇਗਾ।

Shyna

This news is Content Editor Shyna