31 ਜੁਲਾਈ ਤੱਕ ਪੜਾਅ ਵਾਰ ਤਾਲਾਬੰਦੀ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

07/02/2020 1:42:36 AM

ਕਪੂਰਥਲਾ,(ਮਹਾਜਨ)- ਪੰਜਾਬ ਸਰਕਾਰ ਵੱਲੋਂ 01.07.2020 ਤੋਂ 30.07.2020 ਤੱਕ 'ਅਨਲਾਕ-2' ਦੀ ਰੋਸ਼ਨੀ 'ਚ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲੇ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਕ ਕੰਟੋਨਮੈਂਟ ਜ਼ੋਨਾਂ (ਜੇਕਰ ਕੋਈ ਹੋਵੇ ਤਾਂ) 'ਚ ਲਾਕਡਾਊਨ 31 
ਜੁਲਾਈ ਤੱਕ ਜਾਰੀ ਰਹੇਗਾ, ਜਦਕਿ ਦੂਜੇ ਇਲਾਕਿਆਂ 'ਚ 'ਕੋਵਿਡ-19' ਸਾਵਧਾਨੀਆਂ ਨੂੰ ਧਿਆਨ 'ਚ ਰੱਖਦੇ ਹੋਏ ਹੇਠ ਲਿਖੇ ਅਨੁਸਾਰ ਗਤੀਵਿਧੀਆਂ ਚੱਲਦੀਆਂ ਰਹਿਣਗੀਆਂ। ਜਾਰੀ ਹਦਾਇਤਾਂ ਅਨੁਸਾਰ ਸਕੂਲ, ਕਾਲਜ, ਵਿੱਦਿਅਕ ਅਤੇ ਕੋਚਿੰਗ ਸੰਸਥਾਵਾਂ 31 ਜੁਲਾਈ 2020 ਤੱਕ ਬੰਦ ਰਹਿਣਗੀਆਂ। ਆਨਲਾਈਨ/ਡਿਸਟੈਂਸ ਲਰਨਿੰਗ ਦੀ ਆਗਿਆ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਕੇਂਦਰ ਅਤੇ ਸੂਬਾ ਸਰਕਾਰਾਂ ਦੇ ਸਿਖਲਾਈ ਅਦਾਰਿਆਂ ਨੂੰ 15 ਜੁਲਾਈ ਤੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਵੇਗੀ, ਜਿਸ ਲਈ ਭਾਰਤ ਸਰਕਾਰ ਦੇ ਅਮਲੇ ਅਤੇ ਸਿੱਖਲਾਈ ਵਿਭਾਗ (ਡੀ. ਓ. ਪੀ. ਟੀ.) ਵੱਲੋਂ ਸਟੈਂਡਰਡ ਆਪ੍ਰੇਟਿੰਗ ਪ੍ਰਕਿਰਿਆਵਾਂ (ਐੱਸ. ਓ. ਪੀ.) ਜਾਰੀ ਕੀਤੀਆਂ ਜਾਣਗੀਆਂ।
ਹੁਕਮਾਂ ਅਨੁਸਾਰ ਅਜਿਹੀਆਂ ਗਤੀਵਿਧੀਆਂ, ਜਿਨ੍ਹਾਂ ਦੀ ਆਗਿਆ ਨਹੀਂ ਹੈ, ਉਨ੍ਹਾਂ 'ਚ ਸਿਨੇਮਾ ਹਾਲ, ਜਿਮਨੇਜ਼ੀਅਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਅਤੇ ਇਹੋ ਜਿਹੀਆਂ ਹੋਰ ਥਾਵਾਂ ਸ਼ਾਮਲ ਹਨ। ਐੱਮ. ਐੱਚ. ਏ. ਦੀ ਆਗਿਆ ਤੋਂ ਬਿਨਾਂ ਕੌਮਾਂਤਰੀ ਹਵਾਈ ਯਾਤਰਾ 'ਤੇ ਵੀ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਸਮਾਜਿਕ/ਰਾਜਨੀਤਕ/ਖੇਡਾਂ/ਮਨੋਰੰਜਨ/ਅਕਾਦਮਿਕ/ਸੱਭਿਆਚਾਰਕ/ਧਾਰਮਿਕ ਕਾਰਜਾਂ ਅਤੇ ਹੋਰਨਾਂ ਵੱਡੇ ਇਕੱਠਾਂ 'ਤੇ ਵੀ ਪਾਬੰਦੀ ਰਹੇਗੀ। ਹੋਰ ਸਾਰੀਆਂ ਗਤੀਵਿਧੀਆਂ ਦੀ ਕੰਟੋਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ 'ਚ ਆਜ਼ਾਦੀ ਹੋਵੇਗੀ। ਜਾਰੀ ਹੁਕਮਾਂ ਅਨੁਸਾਰ ਸਾਰੇ ਗੈਰ-ਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ ਦੀ ਰਾਤ 10 ਤੋਂ ਸਵੇਰੇ 5 ਵਜੇ ਤੱਕ ਰੋਕ ਰਹੇਗੀ। ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ, ਜਿਵੇਂ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ ਨੂੰ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ-ਆਪਣੇ ਸਥਾਨਾਂ 'ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ।
 


Deepak Kumar

Content Editor

Related News