ਰੁਟੀਨ ਵਾਂਗ ਖੁੱਲ੍ਹਣਗੇ ਸਰਕਾਰੀ ਦਫ਼ਤਰ, ਬੰਦ ਨੂੰ ਲੈ ਕੇ ਸ਼ਸ਼ੋਪੰਜ ’ਚ ਦੁਕਾਨਦਾਰ ਤੇ ਮਾਪੇ

08/09/2023 5:08:29 AM

ਜਲੰਧਰ (ਪੁਨੀਤ) : ਮਣੀਪੁਰ ਅੱਤਿਆਚਾਰ ਰੋਸ ਐਕਸ਼ਨ ਕਮੇਟੀ, ਮਸੀਹ ਸਮਾਜ ਸਮੇਤ ਵੱਖ-ਵੱਖ ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਪਰ ਇਸ ਦੌਰਾਨ ਸਰਕਾਰੀ ਦਫ਼ਤਰ ਰੁਟੀਨ ਵਾਂਗ ਖੁੱਲ੍ਹਣਗੇ ਤੇ ਲੋਕ ਆਪਣੇ ਕੰਮਕਾਜ ਕਰਵਾ ਸਕਣਗੇ। ਇਸ ਦੇ ਨਾਲ ਹੀ ਬੰਦ ਕਾਰਨ ਕੁਝ ਨਿੱਜੀ ਸਕੂਲਾਂ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਦਕਿ ਸਰਕਾਰੀ ਸਕੂਲਾਂ ’ਚ ਪੜ੍ਹਾਈ ਜਾਰੀ ਰਹੇਗੀ। ਭਾਰਤ ਬੰਦ ਦੇ ਇਸ ਸੱਦੇ ਦੌਰਾਨ ਬੰਦ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਰਾਹੁਲ ਗਾਂਧੀ ਫਿਰ ਕੱਢਣਗੇ ‘ਭਾਰਤ ਜੋੜੋ ਯਾਤਰਾ’, ਇਸ ਵਾਰ ਗੁਜਰਾਤ ਤੋਂ ਹੋਵੇਗੀ ਸ਼ੁਰੂ

ਬੰਦ ਕਾਰਨ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਕੁਝ ਪ੍ਰਾਈਵੇਟ ਸਕੂਲਾਂ ਨੇ ਮਾਪਿਆਂ ਨੂੰ ਛੁੱਟੀ ਦਾ ਸੁਨੇਹਾ ਦਿੱਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਪ੍ਰਾਈਵੇਟ ਸਕੂਲ ਖੋਲ੍ਹਣ ਸਬੰਧੀ ਸਥਿਤੀ ਪੂਰੀ ਤਰ੍ਹਾਂ ਸਾਫ਼ ਨਹੀਂ ਹੋ ਸਕੀ, ਜਿਸ ਕਾਰਨ ਭੰਬਲਭੂਸਾ ਬਣਿਆ ਹੋਇਆ ਹੈ। ਵੱਡੀ ਗਿਣਤੀ ਪ੍ਰਾਈਵੇਟ ਸਕੂਲਾਂ ਨੇ ਮਾਪਿਆਂ ਨੂੰ ਛੁੱਟੀ ਬਾਰੇ ਕੋਈ ਸੁਨੇਹਾ ਨਹੀਂ ਭੇਜਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਿਖ਼ਰ ’ਤੇ ਪਹੁੰਚਿਆ ਰਜਨੀਕਾਂਤ ਦਾ ਕ੍ਰੇਜ਼, ਦੋ ਸੂਬਿਆਂ ਨੇ ‘ਜੇਲਰ’ ਦੀ ਰਿਲੀਜ਼ ’ਤੇ ਦਫ਼ਤਰਾਂ ’ਚ ਐਲਾਨੀ ਛੁੱਟੀ

ਭੰਬਲਭੂਸੇ ਦੀ ਸਥਿਤੀ ’ਚ ਮਾਪੇ ਸਕੂਲ ਅਧਿਆਪਕਾਂ ਨੂੰ ਫੋਨ ਕਰ ਕੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਕਈ ਅਧਿਆਪਕ ਆਪ ਹੀ ਉਲਝਣ ’ਚ ਪਏ ਹੋਏ ਸਨ। ਇਸ ਦੇ ਨਾਲ ਹੀ ਭਾਰਤ ਬੰਦ ਦੌਰਾਨ ਬਾਜ਼ਾਰ ਖੁੱਲ੍ਹਣਗੇ ਜਾਂ ਬੰਦ ਰਹਿਣਗੇ, ਇਹ ਤਾਂ ਹਾਲਾਤ ਤੋਂ ਬਾਅਦ ਹੀ ਪਤਾ ਲੱਗੇਗਾ ਪਰ ਦੁਕਾਨਦਾਰ ਵੀ ਬੰਦ ਨੂੰ ਲੈ ਕੇ ਭੰਬਲਭੂਸੇ ’ਚ ਨਜ਼ਰ ਆਏ। ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਦੇ ਨਾਲ-ਨਾਲ ਜੀ. ਟੀ. ਰੋਡ ’ਤੇ ਸਥਿਤ ਕਈ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਬੰਦ ਸਬੰਧੀ ਐਸੋਸੀਏਸ਼ਨਾਂ ਵੱਲੋਂ ਕੁਝ ਵੀ ਸਾਫ਼ ਨਹੀਂ ਕੀਤਾ ਗਿਆ। ਕਈ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਬਾਜ਼ਾਰ ਪਹਿਲਾਂ ਹੀ ਹੌਲੀ ਚੱਲ ਰਿਹਾ ਹੈ, ਇਸ ਲਈ ਸ਼ਾਮ 5 ਵਜੇ ਤੱਕ ਬੰਦ ਰੱਖਣ ਨਾਲ ਕੋਈ ਫਰਕ ਨਹੀਂ ਪਵੇਗਾ। ਆਮ ਤੌਰ ’ਤੇ ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਲੱਗੇ ਚੌਪਾਟੀ ਤੇ ਅੰਦਰੂਨੀ ਬਾਜ਼ਾਰਾਂ ’ਚ ਗਾਹਕਾਂ ਦੀ ਆਵਾਜਾਈ ਸ਼ਾਮ 5 ਵਜੇ ਤੋਂ ਬਾਅਦ ਹੀ ਸ਼ੁਰੂ ਹੁੰਦੀ ਹੈ।

ਇਹ ਖ਼ਬਰ ਵੀ ਪੜ੍ਹੋ : WI vs IND 3rd T20I : ਸੂਰਯਕੁਮਾਰ ਦਾ ਸ਼ਾਨਦਾਰ ਅਰਧ ਸੈਂਕੜਾ, ਭਾਰਤ ਨੇ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ

ਰੁਟੀਨ ਵਾਂਗ ਚੱਲਣਗੀਆਂ ਸਰਕਾਰੀ ਬੱਸਾਂ, ਪ੍ਰਾਈਵੇਟ ਬੱਸਾਂ ਘੱਟ ਗਿਣਤੀ ’ਚ ਦਿਖਾਈ ਦੇਣਗੀਆਂ

ਇਸ ਦੇ ਨਾਲ ਹੀ ਸਰਕਾਰੀ ਬੱਸਾਂ ਦਾ ਸੰਚਾਲਨ ਰੁਟੀਨ ਵਾਂਗ ਹੀ ਰਹੇਗਾ ਪਰ ਰੋਡਵੇਜ਼ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਲਾ ਫੈਸਲਾ ਮੌਕੇ ’ਤੇ ਹੀ ਲਿਆ ਜਾਵੇਗਾ, ਜੇਕਰ ਸਵਾਰੀਆਂ ਨਹੀਂ ਪਹੁੰਚਦੀਆਂ ਤਾਂ ਬੱਸਾਂ ਦਾ ਸੰਚਾਲਨ ਮੁਅੱਤਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਰੁਟੀਨ ਦਿਨਾਂ ਦੇ ਮੁਕਾਬਲੇ ਪ੍ਰਾਈਵੇਟ ਬੱਸਾਂ ਦੀ ਗਿਣਤੀ ’ਚ ਵੀ ਕਮੀ ਆਵੇਗੀ। ਆਮ ਤੌਰ ’ਤੇ ਦੇਖਿਆ ਗਿਆ ਹੈ ਕਿ ਬੰਦ ਦੌਰਾਨ ਪ੍ਰਾਈਵੇਟ ਟਰਾਂਸਪੋਰਟ ਚਲਾਉਣ ਤੋਂ ਗੁਰੇਜ਼ ਕਰਦੇ ਹਨ ਕਿਉਂਕਿ ਬੱਸਾਂ ਨੂੰ ਅੱਗ ਲੱਗਣ ਵਰਗੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Manoj

Content Editor

Related News