ਘਰੇਲੂ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਸਰਕਾਰੀ ਅਧਿਕਾਰੀਆਂ ਨੇ ਕੀਤੀ ਛਾਪੇਮਾਰੀ
Thursday, Jun 01, 2023 - 04:57 PM (IST)
ਫਗਵਾੜਾ (ਜਲੋਟਾ)-ਖੁਰਾਕ ਸਪਲਾਈ ਵਿਭਾਗ ਵੱਲੋਂ ਸ਼ਹਿਰ ਵਿਚ ਘਰੇਲੂ ਗੈਸ ਸਿਲੰਡਰਾਂ ਦੀ ਹੋ ਰਹੀ ਕਾਲਾਬਾਜ਼ਾਰੀ ਅਤੇ ਦੁਰਵਰਤੋਂ ਨੂੰ ਰੋਕਣ ਲਈ ਚਲਾਈ ਮੁਹਿੰਮ ਤਹਿਤ ਬੁੱਧਵਾਰ ਸਰਕਾਰੀ ਅਧਿਕਾਰੀਆਂ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਚੈਕਿੰਗ ਦੌਰਾਨ ਸਰਕਾਰੀ ਸਟਾਫ਼ ਨੂੰ ਵੱਖ-ਵੱਖ ਥਾਵਾਂ ’ਤੇ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਦੇ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਛਾਪੇਮਾਰੀ ’ਚ ਸ਼ਾਮਲ ਸਰਕਾਰੀ ਅਧਿਕਾਰੀਆਂ ਦੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਦੋ ਦਰਜਨ ਦੇ ਕਰੀਬ ਘਰੇਲੂ ਗੈਸ ਸਿਲੰਡਰ ਜ਼ਬਤ ਕੀਤੇ ਹਨ।
ਹਾਲਾਂਕਿ, ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ਹਿਰ ਦੀ ਪਾਸ਼ ਕਾਲੋਨੀ ਗੁਰੂ ਹਰਗੋਬਿੰਦ ਨਗਰ ਦੇ ਚੌਪਾਟੀ ਇਲਾਕੇ ’ਚ ਉਸ ਸਮੇਂ ਸਥਿਤੀ ਗੰਭੀਰ ਹੋ ਗਈ, ਜਦੋਂ ਇਕ ਭਾਜਪਾ ਆਗੂ ਨਾਲ ਮੌਜੂਦ ਕੁਝ ਲੋਕ ਸਰਕਾਰੀ ਟੀਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਜੋ ਛਾਪੇਮਾਰੀ ਕਰਨ ਵਾਲੀ ਟੀਮ ਦਾ ਹਿੱਸਾ ਸਨ ਨਾਲ ਬਹਿਸ ਕਰਨ ਲੱਗੇ।
ਇਹ ਵੀ ਪੜ੍ਹੋ- ਪੰਜਾਬ 'ਚ ਭਾਰੀ ਮੀਂਹ ਮਗਰੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰੀ ਅਧਿਕਾਰੀਆਂ ਨੇ ਪੱਖਪਾਤੀ ਕਾਰਵਾਈ ਕੀਤੀ ਹੈ। ਇਨ੍ਹਾਂ ਦਾ ਦੋਸ਼ ਹੈ ਕਿ ਵੱਡੇ ਪ੍ਰਭਾਵਸ਼ਾਲੀ ਅਮੀਰ ਲੋਕਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਜੋ ਘਰੇਲੂ ਗੈਸ ਸਿਲੰਡਰਾਂ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਕਰਦੇ ਹਨ ਅਤੇ ਸਾਰਾ ਸਰਕਾਰੀ ਐਕਸ਼ਨ ਛੋਟੇ ਦੁਕਾਨਦਾਰਾਂ ਅਤੇ ਛੋਟੇ ਪੱਧਰ ਅਤੇ ਕਾਰੋਬਾਰ ਕਰਨ ਵਾਲਿਆਂ 'ਤੇ ਹੀ ਕੀਤਾ ਗਿਆ ਹੈ। ਉਨ੍ਹਾਂ ਨੂੰ ਹੀ ਛਾਪੇਮਾਰੀ ਦੇ ਨਾਂ ’ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਮਾਮਲਾ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਰਾਜਪਾਲ ਨਾਲ ਬੈਠਕ, ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਹੋਈ ਚਰਚਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani