1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ ''ਚ ਦਿੱਤੇ ਇਹ ਨਿਰਦੇਸ਼
Sunday, Sep 20, 2026 - 07:18 PM (IST)
ਜਲੰਧਰ (ਚੋਪੜਾ)–ਝੋਨੇ ਦੇ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਮੀਡੀਆ ਵਿਚ ਸਾਰੇ ਜ਼ਰੂਰੀ ਪ੍ਰਬੰਧ ਸਮੇਂ ’ਤੇ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।
ਡੀ. ਸੀ. ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਜ਼ਿਲ੍ਹੇ ਦੀਆਂ ਸਾਰੀਆਂ 78 ਨਿਯਮਿਤ ਮੰਡੀਆਂ ਵਿਚ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਭਗ 10.84 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3 ਕਰੋੜ ਦਾ ਇਨਾਮ
ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਤਾਂ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮਾਰਕਫੈੱਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਅਤੇ ਐੱਫ. ਸੀ. ਆਈ. ਵੱਲੋਂ ਕਿਸਾਨਾਂ ਤੋਂ ਝੋਨੇ ਦੀ ਖਰੀਦ ਕੀਤੀ ਜਾਵੇਗੀ। ਡੀ. ਸੀ. ਨੇ ਕਿਹਾ ਕਿ ਇਸ ਸੀਜ਼ਨ ਵਿਚ ਝੋਨੇ ਲਈ 17 ਫ਼ੀਸਦੀ ਨਮੀ ਦਾ ਨਿਰਧਾਰਿਤ ਮਾਪਦੰਡ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਤਰ੍ਹਾਂ ਸੁਕਾ ਕੇ ਝੋਨਾ ਲੈ ਕੇ ਆਉਣ, ਜਿਸ ਨਾਲ ਫ਼ਸਲ ਦੀ ਤੁਰੰਤ ਖਰੀਦ ਹੋ ਸਕੇ ਅਤੇ ਉਨ੍ਹਾਂ ਨੂੰ ਅਣਉਚਿਤ ਉਡੀਕ ਨਾ ਕਰਨੀ ਪਵੇ।
ਇਹ ਵੀ ਪੜ੍ਹੋ- ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 6 ਤੋਂ ਸਵੇਰੇ 10 ਵਜੇ ਤਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਰੋਕ ਲਾਈ ਗਈ ਹੈ। ਅਧਿਕਾਰੀਆਂ ਨੂੰ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਜ਼ਿਲਾ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ ਹਰਸ਼ਰਨਜੀਤ ਸਿੰਘ ਬਰਾੜ, ਜ਼ਿਲਾ ਮੰਡੀ ਅਧਿਕਾਰੀ ਅਰਵਿੰਦਰ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ-ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
