ਸਰਕਾਰੀ ਸਕੂਲ ਕਲੋਆ ''ਚੋਂ ਸਾਮਾਨ ਚੋਰੀ ਕਰਨ ਵਾਲੇ ਦੋ ਮੁਲਜ਼ਮ ਆਏ ਪੁਲਸ ਅੜਿੱਕੇ

05/18/2022 5:11:31 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਨੇ ਸਰਕਾਰੀ ਮਿਡਲ ਸਕੂਲ ਕਲੋਆ ਵਿਚ ਚੋਰੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਜਬਰਜੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਰਾਜੇਸ਼ ਕੁਮਾਰ, ਅਨਿਲ ਕੁਮਾਰ, ਜਗਤਾਰ ਸਿੰਘ ਅਤੇ ਗੁਰਮੀਤ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਮਨ ਪੁੱਤਰ ਗਰੀਬ ਦਾਸ ਅਤੇ ਹਰਵਿੰਦਰਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪੰਡੋਰੀ ਬਾਵਾ ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ: ਹੁਣ ਬੱਸਾਂ ’ਤੇ ‘ਟਰੈਕਿੰਗ ਸਿਸਟਮ’ ਜ਼ਰੀਏ ਰਹੇਗੀ ‘ਤਿੱਖੀ ਨਜ਼ਰ’, ਟਰਾਂਸਪੋਰਟ ਮਹਿਕਮੇ ਵੱਲੋਂ ਹਿਦਾਇਤਾਂ ਜਾਰੀ

ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਗਸ਼ਤ ਦੌਰਾਨ ਬੱਸ ਅੱਡੇ ਨਜ਼ਦੀਕ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਚੋਰੀਆਂ ਕਰਨ ਦੇ ਆਦਿ ਹਨ ਅਤੇ ਹੁਣ ਵੀ ਕਲੋਆ ਸਕੂਲ ਵਿੱਚੋਂ ਚੋਰੀ ਕੀਤੇ ਸਾਮਾਨ ਅਤੇ ਚੋਰੀ ਦੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਲੋਆ ਤੋਂ ਅੱਡਾ ਸਰਾਂ ਵੱਲ ਆ ਰਹੇ ਹਨ। ਸੂਚਨਾ ਦੇ ਆਧਾਰ 'ਤੇ ਢੱਟ ਪੁਲੀ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਮੁਲਜਮਾਂ ਨੂੰ ਚੋਰੀਸ਼ੁਦਾ ਸਾਮਾਨ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: ਆਖਿਰ ਖ਼ੁਦ ’ਤੇ ਆਈ ਤਾਂ ਸੁਨੀਲ ਜਾਖੜ ਦਾ ਕਾਂਗਰਸ ਦੇ ‘ਹਿੰਦੂ ਵਿਰੋਧੀ’ ਹੋਣ ਦਾ ਦਰਦ ਛਲਕਿਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri