ਚੋਰਾਂ ਨੇ ਕੀਤੇ ਸਰਕਾਰੀ ਸਕੂਲ ਦੇ ਸੀ. ਸੀ. ਟੀ. ਵੀ. ਕੈਮਰੇ ਚੋਰੀ
Wednesday, Mar 05, 2025 - 07:24 PM (IST)

ਹਾਜੀਪੁਰ (ਜੋਸ਼ੀ)- ਚੋਰਾਂ ਵੱਲੋਂ ਆਏ ਦਿਨ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਚੋਰਾਂ ਨੇ ਹੁਣ ਇਕ ਸਕੂਲ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਪੁਲਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਢਾਡੇ-ਕਟਵਾਲ ਦੇ ਸਰਕਾਰੀ ਸਕੂਲ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੋਰਾਂ ਵੱਲੋਂ ਚੋਰੀ ਕੀਤੇ ਗਏ ׀ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਢਾਡੇ-ਕਟਵਾਲ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ ਚੋਰੀ ਦਾ ਉਸ ਵੇਲੇ ਪਤਾ ਲੱਗਿਆ ਜਦੋਂ ਉਹ ਸਵੇਰੇ ਸਕੂਲ ਆਏ ਤਾਂ ਵੇਖਿਆ ਕਿ ਸਕੂਲ ਦੇ ਕਮਰਿਆਂ ਦੇ ਦਰਵਾਜੇ ਟੁੱਟੇ ਹੋਏ ਸਨ ਅਤੇ ਕਮਰਿਆਂ ਦੇ ਅੰਦਰ ਲੱਗੇ ਸੀ. ਸੀ. ਟੀ. ਵੀ. ਚੋਰ ਚੋਰੀ ਕਰਕੇ ਲੈ ਗਏ ਸਨ ׀ ਇਸ ਚੋਰੀ ਦੀ ਘਟਨਾ ਦੀ ਸੂਚਨਾ ਸਕੂਲ ਹੈੱਡ ਆਸ਼ਾ ਰਾਣੀ ਵੱਲੋਂ ਪਿੰਡ ਦੇ ਸਰਪੰਚ ਜਸਮਾਨ ਸਿੰਘ ਨੂੰ ਦਿੱਤੀ ਅਤੇ ਸਰਪੰਚ ਨੇ ਇਹ ਸੂਚਨਾ ਹਾਜੀਪੁਰ ਪੁਲਸ ਨੂੰ ਦਿੱਤੀ ׀ ਹਾਜੀਪੁਰ ਪੁਲਸ ਨੇ ਚੋਰੀ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ׀
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਨਸ਼ਾ ਤਸਕਰਾਂ ਤੇ ਪੁਲਸ ਵਿਚਾਲੇ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e