ਸਰਕਾਰੀ ਟੀਚਰ ਯੂਨੀਅਨ ਪੰਜਾਬ ਨੇ ਹਲਕਾ ਟਾਂਡਾ ਦੇ ਵਿਧਾਇਕ ਨੂੰ ਪੈਨਸ਼ਨ ਬਹਾਲੀ ਲਈ ਦਿੱਤਾ ਮੰਗ ਪੱਤਰ

03/18/2022 1:50:29 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਸਰਕਾਰੀ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਇਕਾਈ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਟਾਂਡਾ ਦੇ ਸਮੂਹ ਅਧਿਆਪਕਾਂ ਵੱਲੋਂ ਹਲਕਾ ਟਾਂਡਾ ਉੜਮੁੜ ਦੇ ਨਵੇਂ ਬਣੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਜਿੱਥੇ ਸ਼ੁੱਭਕਾਮਨਾਵਾਂ ਦਿੱਤੀਆਂ, ਉੱਥੇ ਹੀ ਜੀ. ਟੀ. ਯੂ. ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਦੀ ਅਗਵਾਈ ਵਿੱਚ ਹਲਕਾ ਵਿਧਾਇਕ ਨੂੰ ਮੰਗ ਪੱਤਰ ਵੀ ਦਿੱਤਾ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੀਨੀਅਰ ਜ਼ਿਲ੍ਹਾ ਵਾਈਸ ਪ੍ਰਧਾਨ ਲੈਕਚਰਾਰ ਅਮਰ ਸਿੰਘ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਵੱਲੋਂ ਦੱਸਿਆ ਗਿਆ ਕਿ ਬਿਨਾਂ ਸ਼ੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ ਪਰ ਇਸ ਜਿੱਤ ਦਾ ਅਸਲ ਸਿਹਰਾ ਪੰਜਾਬ ਦੇ ਲੱਖਾਂ ਹੀ ਆਮ ਵੋਟਰਾਂ ਦੇ ਨਾਲ-ਨਾਲ ਸੰਘਰਸ਼ੀਲ ਮੁਲਾਜ਼ਮ ਵਰਗ ਨੂੰ ਵੀ ਜਾਂਦਾ ਹੈ, ਜਿਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਆਪਣਾ ਵਿਸ਼ਵਾਸ਼ ਇਸ ਮੌਜੂਦਾ ਸਰਕਾਰ ਵਿੱਚ ਦਰਸਾਇਆ ਹੈ। 

ਇਹ ਵੀ ਪੜ੍ਹੋ:  ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਭਗਵੰਤ ਮਾਨ ਨੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਕਰੋੜਾਂ ਦਾ ਮੁਆਵਜ਼ਾ ਕੀਤਾ ਜਾਰੀ

PunjabKesari

ਬਲਾਕ ਟਾਂਡਾ ਦੇ ਪ੍ਰਧਾਨ ਸਰਬਜੀਤ ਸਿੰਘ ਅਤੇ ਨਰਿੰਦਰ ਮੰਗਲ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਦਿੱਤੇ ਮੰਗ ਪੱਤਰ ਵਿਚ  ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨਾ, ਪਿਛਲੀ ਸਰਕਾਰ ਵੱਲੋਂ ਦਿੱਤੇ ਅਧੂਰੇ ਪੇਅ ਕਮਿਸ਼ਨ ਨੂੰ ਭੱਤਿਆਂ ਸਮੇਤ ਦਰੁਸਤ ਕਰਕੇ ਲਾਗੂ ਕਰਨਾ, ਕੱਚੇ ਅਧਿਆਪਕਾਂ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਮਹਿਕਮੇ ’ਚ ਰੈਗੁਲਰ ਕਰਨਾ ਅਤੇ ਅਧਿਆਪਕਾਂ ਤੋਂ ਸਿਰਫ਼ ਬੱਚਿਆਂ ਦੀ ਪੜ੍ਹਾਈ ਦਾ ਕੰਮ ਲੈਣਾ ਸ਼ਾਮਿਲ ਸੀ।  ਜਥੇਬੰਦੀ ਵੱਲੋਂ ਹਲਕਾ ਵਿਧਾਇਕ ਨੂੰ ਇਹ ਬੇਨਤੀ ਕੀਤੀ ਗਈ ਕਿ ਪਹਿਲਾਂ ਹੀ ਕੋਰੋਨਾ ਕਰਕੇ ਅਤੇ ਫਿਰ ਪੰਜਾਬ ਦੀਆਂ ਚੋਣਾਂ ਕਰਕੇ ਬੱਚਿਆਂ ਦੀ ਪਡ਼੍ਹਾਈ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਸਾਲਾਨਾ ਪ੍ਰੀਖਿਆਵਾਂ ਸਿਰ ’ਤੇ ਖੜ੍ਹੀਆਂ ਹਨ, ਜਿਸ ਕਾਰਨ ਹੁਣ ਅਧਿਆਪਕਾਂ ਨੂੰ ਗ਼ੈਰ ਵਿੱਦਿਅਕ ਕੰਮਾਂ ਵਿੱਚ ਉਲਝਾਇਆ ਨਾ ਜਾਵੇ। ਇਸ ਦੇ ਸਬੰਧ ਵਿਚ ਹਲਕਾ ਵਿਧਾਇਕ ਜਸਵੀਰ ਰਾਜਾ ਵੱਲੋਂ ਜਿੱਥੇ ਅਧਿਆਪਕਾਂ ਦਾ ਤਹਿਦਿਲੋਂ ਧੰਨਵਾਦ ਵੀ ਕੀਤਾ, ਉੱਥੇ ਹੀ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਸਰਕਾਰ ਵੱਲੋਂ ਅਧਿਆਪਕ ਵਰਗ ਦੀਆਂ ਸਮੂਹ ਮੰਗਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸੱਬਾ ਦੇ ਫਾਰਮ ਹਾਊਸ ’ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਇਸ ਮੌਕੇ ਬਲਦੇਵ ਸਿੰਘ ਜਹੂਰਾ, ਭਜਨੀਕ ਸਿੰਘ, ਪ੍ਰਿੰਸ ਗੜਦੀਵਾਲਾ, ਬਲਦੇਵ ਟਾਂਡਾ, ਪੰਕਜ ਸ਼ਰਮਾ ਲੈਕਚਰਾਰ ਸਤਵੀਰ ਸਿੰਘ , ਅਨੁਪਮ ਰਤਨ,  ਲੈਕਚਰਾਰ ਗੁਰਚਰਨ ਸਿੰਘ,  ਦਵਿੰਦਰ ਸਿੰਘ, ਧਨੋਤਾ ਜਰਨੈਲ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ ਸੈਣੀ ਭਰਤ ਤਲਵਾਡ਼ ਰਾਕੇਸ਼ ਸੈਣੀ ਹਰਵਿੰਦਰ ਸਿੰਘ ਸੋਹਣ ਸਿੰਘ ਡੀ. ਪੀ. ਹਰਪ੍ਰੀਤ ਸਿੰਘ ਗਹੋਤਪਰਮਜੀਤ ਸਿੰਘ ਚੌਹਾਨ ਕਮਲਜੀਤ ਸਿੰਘ ਪਰਮਜੀਤ ਸੱਲਾਂ ਪ੍ਰਿੰਸੀਪਲ ਰਾਜੇਸ਼ ਕੁਮਾਰ ਪ੍ਰਿੰਸੀਪਲ ਭੁਪਿੰਦਰ ਸਿੰਘ ਅਤੇ ਪ੍ਰਿੰਸੀਪਲ ਇੰਦਰਜੀਤ ਸਿੰਘ ਸਮੇਤ ਅਨੇਕਾਂ ਅਧਿਆਪਕ ਸ਼ਾਮਲ ਸਨ। 

ਇਹ ਵੀ ਪੜ੍ਹੋ: CM ਭਗਵੰਤ ਮਾਨ ਬੋਲੇ, 'ਪੰਜਾਬ ਨੂੰ ਲੰਡਨ-ਪੈਰਿਸ ਨਹੀਂ ਸਗੋਂ ਅਸਲੀ ਪੰਜਾਬ ਬਣਾਉਣਾ ਹੈ'

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News