ਪੰਚਾਇਤੀ ਫੰਡਾਂ ’ਚ ਹੇਰਾਫੇਰੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ ਸਰਕਾਰ: ਧਾਲੀਵਾਲ

11/09/2022 1:05:17 PM

ਜਲੰਧਰ (ਧਵਨ)– ਪੰਜਾਬ ਦੇ ਖੇਤੀਬਾੜੀ, ਪੰਚਾਇਤੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਚਾਇਤੀ ਫੰਡਾਂ ’ਚ ਹੇਰਾਫੇਰੀ ਕਰਨ ਵਾਲੇ ਪੰਚਾਇਤ ਮੈਂਬਰਾਂ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਅੱਜ ਦੂਜੇ ਦਿਨ ਵੀ ਜਨਤਾ ਦਰਬਾਰ ਲਗਾ ਕੇ ਸੋਸ਼ਲ ਮੀਡੀਆ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ’ਤੇ ਹੀ ਉਨ੍ਹਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ।

ਸ਼ਿਕਾਇਤਕਰਤਾ ਰਾਜਕੁਮਾਰ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਉਹ ਕਈ ਵਾਰ ਅਧਿਕਾਰੀਆਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਚੁੱਕੇ ਹਨ ਪਰ ਡਬਵਾਲਾ ਕਲਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ। ਇਸ ’ਤੇ ਧਾਲੀਵਾਲ ਨੇ ਸਬੰਧਤ ਅਧਿਕਾਰੀ ਨੂੰ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ। ਜਗਤਾਰ ਸਿੰਘ ਬਰਨਾਲਾ ਨੇ ਧਾਲੀਵਾਲ ਨੂੰ ਸ਼ਿਕਾਇਤ ਕੀਤੀ ਕਿ ਉਹ ਆਪਣੇ ਪਿੰਡ ਦੀ ਗਲੀ ਦਾ ਨਿਰਮਾਣ ਨਾ ਹੋਣ ਸਬੰਧੀ ਸ਼ਿਕਾਇਤ ਦੇ ਚੁੱਕੇ ਹਾਂ ਪਰ ਅਜੇ ਤਕ ਇਹ ਕੰਮ ਸ਼ੁਰੂ ਨਹੀਂ ਕਰਵਾਇਆ ਗਿਆ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀ ਨਾਲ ਫੋਨ ’ਤੇ ਗੱਲ ਕਰਕੇ ਉਸ ਨੂੰ ਨਿਰਮਾਣ ਦਾ ਕੰਮ ਜਲਦੀ ਤੋਂ ਜਲਦੀ ਕਰਵਾਉਣ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਹਰਿਆਣਾ 'ਚ ਲਾਗੂ ਹੈ 'ਆਨੰਦ ਮੈਰਿਜ ਐਕਟ', ਪੰਜਾਬ 'ਚ ਕਈ ਅਸਫ਼ਲ ਕੋਸ਼ਿਸ਼ਾਂ ਮਗਰੋਂ ਹੁਣ ਨਜ਼ਰਾਂ ਮਾਨ ਸਰਕਾਰ 'ਤੇ

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਭਦੌੜ ਅਧੀਨ ਪੈਂਦੇ ਪਿੰਡ ਦੀ ਇਕ ਪੰਚਾਇਤ ਦੀ ਜ਼ਮੀਨ ਸਬੰਧੀ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮੰਤਰੀ ਨੇ ਸਬੰਧਤ ਅਧਿਕਾਰੀ ਨੂੰ ਤੁਰੰਤ ਪੰਚਾਇਤੀ ਜ਼ਮੀਨ ’ਤੇ ਕੀਤੇ ਕਬਜ਼ਿਆਂ ਨੂੰ ਛੁਡਵਾਉਣ ਦੇ ਹੁਕਮ ਦਿੱਤੇ। ਅਜਨਾਲਾ ਵਿਧਾਨ ਸਭਾ ਹਲਕੇ ਵਿਚ ਪੈਂਦੇ ਇਕ ਹੋਰ ਪਿੰਡ ਤੋਂ ਲਖਬੀਰ ਸਿੰਘ ਨੇ ਸ਼ਿਕਾਇਤ ਕੀਤੀ ਕਿ ਪਿੰਡ ਦੀ ਪੰਚਾਇਤ ਨੂੰ 30 ਤੋਂ 35 ਲੱਖ ਰੁਪਏ ਦੀ ਗ੍ਰਾਂਟ ਆਈ ਸੀ ਪਰ ਇਹ ਗ੍ਰਾਂਟ ਵਿਕਾਸ ਕਾਰਜਾਂ ’ਤੇ ਖਰਚ ਨਹੀਂ ਕੀਤੀ ਗਈ। ਇਸ ਸਬੰਧੀ ਮੰਤਰੀ ਧਾਲੀਵਾਲ ਨੇ ਸਬੰਧਤ ਅਧਿਕਾਰੀ ਨੂੰ ਹੁਕਮ ਦਿੱਤਾ ਕਿ ਉਹ ਕੱਲ ਮੌਕੇ ’ਤੇ ਜਾ ਕੇ ਪਿੰਡ ਵਿਚ ਜਾਂਚ ਕਰੇ ਕਿ ਪੰਚਾਇਤੀ ਫੰਡ ਕਿਉਂ ਨਹੀਂ ਖਰਚਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਢਿੱਲ-ਮੱਠ ਕਰਨ ਵਾਲੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੈਨੇਡਾ 'ਚ ਪਹਿਲੀ ਵਾਰ ਨਵੰਬਰ ਨੂੰ ਰਾਸ਼ਟਰੀ ਹਿੰਦੂ ਵਿਰਾਸਤ ਮਹੀਨੇ ਵਜੋਂ ਮਨਾ ਰਹੇ ਭਾਰਤੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News