ਮੰਡੀਆਂ ''ਚ ਕਿਸਾਨਾਂ, ਆੜ੍ਹਤੀਆਂ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਜਾ

03/28/2022 6:02:09 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਦਾਣਾ ਮੰਡੀ ਤੇ ਸਬਜ਼ੀ ਮੰਡੀ ਟਾਂਡਾ 'ਚ ਆੜ੍ਹਤੀਆਂ, ਕਿਸਾਨਾਂ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮਾਰਕੀਟ ਕਮੇਟੀ ਦਫ਼ਤਰ ਟਾਂਡਾ ਵਿਖੇ ਸਮੂਹ ਸਟਾਫ ਤੇ ਸਬਜ਼ੀ ਮੰਡੀ ਨਾਲ ਸਬੰਧਿਤ ਆੜ੍ਹਤੀਆਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਤੇ ਲੋਕਾਂ ਦੀਆਂ  ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਉਨ੍ਹਾਂ ਦਾ ਹੱਲ ਕੀਤਾ ਅਤੇ ਰਹਿੰਦੀਆਂ ਸਮੱਸਿਆਵਾਂ ਲਈ ਕਰੀਬ ਇਕ ਮਹੀਨੇ ਦਾ ਸਮਾਂ ਤੈਅ ਕੀਤਾ ਤਾਂ ਜੋ ਜ਼ਿਲ੍ਹਾ ਮੰਡੀ ਬੋਰਡ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾ ਸਕੇ।

ਇਹ ਵੀ ਪੜ੍ਹੋ : ਨਸ਼ੇ ਦਾ ਟੀਕਾ ਲਾ ਕੇ ਮਾਰਨ ਦੇ ਦੋਸ਼ 'ਚ ਸਾਥੀ ਖ਼ਿਲਾਫ਼ ਮਾਮਲਾ ਦਰਜ

ਵਿਧਾਇਕ ਰਾਜਾ ਨੇ ਦੱਸਿਆ ਕਿ ਆਉਣ ਵਾਲੇ ਕਣਕ ਦੇ ਸੀਜ਼ਨ ਸਬੰਧੀ ਵੀ ਸਰਕਾਰ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ ਤਾਂ ਜੋ ਦਾਣਾ ਮੰਡੀ 'ਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਡੀ. ਐੱਮ. ਓ. ਰਾਜਿੰਦਰ ਕੁਮਾਰ, ਤਰਸੇਮ ਸਿੰਘ, ਡਿਪਟੀ ਡੀ. ਐੱਮ. ਗੁਰਦਿਆਲ ਸਿੰਘ, ਸੈਕਟਰੀ ਸੁਰਿੰਦਰ ਪਾਲ, ਪ੍ਰੇਮ ਜੈਨ, ਜਗਜੀਵਨ ਜੱਗੀ, ਸੁਖਵਿੰਦਰ ਸਿੰਘ ਰਾਜਾ, ਮਨੀਪਾਲ, ਗੁਰਵੀਰ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਗੋਲਡੀ ਨਰਵਾਲ, ਗੁਰਮੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਨਾਬਾਲਗ ਬੱਚੇ ਨੂੰ ਵਰਗਲਾ ਕੇ ਕਬਰਸਤਾਨ 'ਚ ਲਿਜਾ ਕੀਤੀ ਬਦਫੈਲੀ


Anuradha

Content Editor

Related News