SIR ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਗ੍ਰੀਵੈਂਸ/ਸ਼ਿਕਾਇਤ ਨਿਵਾਰਣ ਸੈੱਲ ਸਥਾਪਤ: ਡਿਪਟੀ ਕਮਿਸ਼ਨਰ

Thursday, Jun 25, 2026 - 06:44 PM (IST)

SIR ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਗ੍ਰੀਵੈਂਸ/ਸ਼ਿਕਾਇਤ ਨਿਵਾਰਣ ਸੈੱਲ ਸਥਾਪਤ: ਡਿਪਟੀ ਕਮਿਸ਼ਨਰ

ਰੂਪਨਗਰ (ਵਿਜੇ ਸ਼ਰਮਾ)-ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ 25 ਜੂਨ 2026 ਤੋਂ ਸ਼ੁਰੂ ਕੀਤੀ ਗਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) ਮੁਹਿੰਮ ਦੇ ਮੱਦੇਨਜ਼ਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲਾ ਰੂਪਨਗਰ ਅਤੇ ਸਬ-ਡਿਵੀਜ਼ਨ ਪੱਧਰ ’ਤੇ ਗ੍ਰੀਵੈਂਸ/ਸ਼ਿਕਾਇਤ ਨਿਵਾਰਣ ਸੈੱਲ ਸਥਾਪਤ ਕੀਤੇ ਗਏ ਹਨ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਐੱਸ. ਆਈ. ਆਰ. ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਕੇਂਦਰਿਤ ਬਣਾਉਣ ਦੇ ਉਦੇਸ਼ ਨਾਲ ਇਹ ਸੈੱਲ ਕਾਰਜਸ਼ੀਲ ਕੀਤੇ ਗਏ ਹਨ ਤਾਂ ਜੋ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। 

ਇਹ ਵੀ ਪੜ੍ਹੋ: BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ ਪੱਧਰ ਪਹੁੰਚਿਆ...

ਉਨ੍ਹਾਂ ਦੱਸਿਆ ਕਿ ਐੱਸ. ਆਈ. ਆਰ. ਨਾਲ ਸਬੰਧਤ ਕਿਸੇ ਵੀ ਕਿਸਮ ਦੀ ਸ਼ਿਕਾਇਤ, ਸੁਝਾਅ ਜਾਂ ਜਾਣਕਾਰੀ ਲਈ ਨਾਗਰਿਕ ਭਾਰਤ ਚੋਣ ਕਮਿਸ਼ਨ ਦੇ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ’ਤੇ ਸਥਾਪਿਤ ਗ੍ਰੀਵੈਂਸ ਸੈੱਲਾਂ ਦੀਆਂ ਈ-ਮੇਲ ਆਈ. ਡੀ. ’ਤੇ ਵੀ ਆਪਣੀਆਂ ਸ਼ਿਕਾਇਤਾਂ ਭੇਜੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬ-ਡਿਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਲਈ grievanceredcell049aps@gmail.com, ਸਬ-ਡਿਵੀਜ਼ਨ ਰੂਪਨਗਰ ਲਈ grievanceredcell.50rpr@gmail.com, ਸਬ-ਡਿਵੀਜ਼ਨ ਸ੍ਰੀ ਚਮਕੌਰ ਸਾਹਿਬ ਲਈ grievanceredcell.51cks.sir2026@gmail.com ਅਤੇ ਜ਼ਿਲ੍ਹਾ ਪੱਧਰ ’ਤੇ grievanceredcell.rprsir2026@gmail.com ਈ-ਮੇਲ ਆਈ. ਡੀ. ਨਿਰਧਾਰਤ ਕੀਤੀਆਂ ਗਈਆਂ ਹਨ।

ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਐੱਸ.ਆਈ.ਆਰ. ਸਬੰਧੀ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਦੀ ਸੂਰਤ ਵਿਚ ਉਪਰੋਕਤ ਮਾਧਿਅਮਾਂ ਰਾਹੀਂ ਸੰਪਰਕ ਕਰ ਕੇ ਆਪਣੀ ਸਮੱਸਿਆ ਦਾ ਹੱਲ ਪ੍ਰਾਪਤ ਕਰਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News