'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਪਿੰਡ ਮੂਨਕ ਖ਼ੁਰਦ 'ਚ ਲੱਗਾ ਸ਼ਿਕਾਇਤ ਨਿਵਾਰਨ ਕੈਂਪ

Wednesday, Jul 17, 2024 - 06:47 PM (IST)

'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਪਿੰਡ ਮੂਨਕ ਖ਼ੁਰਦ 'ਚ ਲੱਗਾ ਸ਼ਿਕਾਇਤ ਨਿਵਾਰਨ ਕੈਂਪ

ਟਾਂਡਾ/ਹੁਸ਼ਿਆਰਪੁਰ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਵੱਖ-ਵੱਖ ਸਰਕਾਰੀ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ 'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੀ ਸਬ-ਡਿਵੀਜ਼ਨ ਟਾਂਡਾ ਦੇ ਪਿੰਡ ਮੂਨਕ ਖ਼ੁਰਦ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਕੈਂਪ ਦੀ ਸ਼ੁਰੂਆਤ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਇਲਾਕੇ ਦੇ 6 ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐੱਸ. ਡੀ. ਐੱਮ. ਟਾਂਡਾ ਵਿਓਮ ਭਾਰਦਵਾਜ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਕੈਂਪ ਦੌਰਾਨ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।  

ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ, ਜਾਰੀ ਹੋਇਆ ਅਲਰਟ ਤੇ ਬਣਾ ਦਿੱਤੇ ਗਏ ਕੰਟਰੋਲ ਰੂਮ, ਅਧਿਕਾਰੀਆਂ ਨੂੰ ਮਿਲੇ ਸਖ਼ਤ ਹੁਕਮ

ਵਿਧਾਇਕ ਉੜਮੁੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ 'ਚ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ 'ਚ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਕੋਲ ਜਾਣ ਦੀ ਲੋੜ ਨਹੀਂ ਹੈ, ਸਗੋਂ ਅਧਿਕਾਰੀ ਹੀ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰ ਰਹੇ ਹਨ।

PunjabKesari

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਤਾਂ ਜੋ ਥੋੜ੍ਹੇ ਸਮੇਂ 'ਚ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਮਾਲ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਮਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ, ਬਿਜਲੀ, ਜੰਗਲਾਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਦਰਖ਼ਾਸਤ ਪ੍ਰਾਪਤ ਕਰਕੇ ਬਣਦੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਹੜੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੁੰਦਾ, ਉਨ੍ਹਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ।

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ 

ਇਸ ਸਬੰਧੀ ਸਬੰਧਤ ਐੱਸ. ਡੀ. ਐੱਮ. ਵੱਲੋਂ ਸ਼ਿਕਾਇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਬਾਰੇ ਜਾਗਰੂਕ ਕਰਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਸ ਸਟੇਸ਼ਨ ਨੂੰ ਦਿਓ ਅਤੇ ਰਲ ਮਿਲ ਕੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦ ਕਰੋ। ਇਸ ਮੌਕੇ 'ਤੇ ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਕੇਸ਼ਵ ਸੈਣੀ, ਅਤਵਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਗੋਲਡੀ, ਇਕਬਾਲ ਸਿੰਘ ਸਾਬੀ, ਦਵਿੰਦਰ ਸਿੰਘ ਮੂਨਕ, ਨਿਰਮਲ ਸਿੰਘ ਕੁਰਾਲਾ, ਗੁਰਮੀਤ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ ਖਾਲਸਾ, ਪ੍ਰਦੀਪ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਹੁਣ ਰਾਤ ਨੂੰ 12 ਵਜੇ ਬੰਦ ਹੋਣਗੇ ਰੈਸਟੋਰੈਂਟ ਤੇ ਕਲੱਬ, ਜਾਰੀ ਹੋ ਗਏ ਨਵੇਂ ਹੁਕਮ, ਪੜ੍ਹੋ ਕੀ ਮਿਲੀ ਰਾਹਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News