ਕਰਿਆਨੇ ਦੀ ਦੁਕਾਨ ’ਚ ਦੜਾ-ਸੱਟਾ ਲੁਆ ਰਿਹਾ ਸੀ ਦੁਕਾਨਦਾਰ, ਗ੍ਰਿਫ਼ਤਾਰ
Sunday, Jan 10, 2021 - 03:18 PM (IST)
ਜਲੰਧਰ (ਵਰੁਣ) - ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਧੀਣਾ ਪਿੰਡ ਦੇ ਬੱਸ ਅੱਡਾ ਚੌਕ ਵਿਚ ਇਕ ਕਰਿਆਨੇ ਦੀ ਦੁਕਾਨ ਅੰਦਰ ਦੜਾ-ਸੱਟਾ ਲੁਆ ਰਹੇ ਦੁਕਾਨਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 13740 ਰੁਪਏ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਹੋਈਆਂ ਹਨ। ਮੁਲਜ਼ਮ ਦੀ ਪਛਾਣ ਕਮਲ ਕੁਮਾਰ ਉਰਫ ਬੌਬੀ ਪੁੱਤਰ ਬਲਦੇਵ ਰਾਜ ਨਿਵਾਸੀ ਗਲੀ ਨੰਬਰ-1 ਜੋਗਿੰਦਰ ਨਗਰ ਰਾਮਾ ਮੰਡੀ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ
ਪੜ੍ਹੋ ਇਹ ਵੀ ਖ਼ਬਰ - Health Alert : ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਪੈ ਸਕਦੈ ‘ਦਿਲ ਦਾ ਦੌਰਾ’, ਇੰਝ ਰੱਖੋ ਖ਼ਾਸ ਧਿਆਨ
ਏ.ਸੀ.ਪੀ. ਡਿਟੈਕਟਿਵ ਕੰਵਲਜੀਤ ਸਿੰਘ ਨੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਬੱਸ ਸਟੈਂਡ ਚੌਕ ਸਥਿਤ ਇਕ ਕਰਿਆਨੇ ਦੀ ਦੁਕਾਨ ਵਿਚ ਛਾਪਾ ਮਾਰਿਆ ਸੀ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੁਕਾਨਦਾਰ ਕਰਿਆਨੇ ਦੀ ਦੁਕਾਨ ਦੀ ਆੜ ਵਿਚ ਦੜੇ-ਸੱਟੇ ਦਾ ਕਾਰੋਬਾਰ ਚਲਾ ਰਿਹਾ ਹੈ। ਪੁਲਸ ਨੇ ਤਲਾਸ਼ੀ ਦੌਰਾਨ ਦੁਕਾਨ ਵਿਚੋਂ ਮੌਕੇ ’ਤੇ 13740 ਰੁਪਏ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ। ਪੁਲਸ ਨੇ ਦੁਕਾਨਦਾਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ
ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ