GT ਰੋਡ ਫਿਲੌਰ ''ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਚਾਲਕ ਦੀ ਮੌਤ

Sunday, Mar 20, 2022 - 10:05 PM (IST)

GT ਰੋਡ ਫਿਲੌਰ ''ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਚਾਲਕ ਦੀ ਮੌਤ

ਜਲੰਧਰ (ਸੁਨੀਲ ਮਹਾਜਨ) : ਫਿਲੌਰ ਨੇੜੇ ਜੀ. ਟੀ. ਰੋਡ 'ਤੇ ਕਾਰ ਨੰਬਰ PB10 HQ 2241 ਜਲੰਧਰ ਤੋਂ ਲੁਧਿਆਣਾ ਵੱਲ ਨੂੰ ਜਾ ਰਹੀ ਸੀ, ਜਦੋਂ ਪਿੰਡ ਬੱਛੋਵਾਲ ਦੇ ਕੋਲ ਜੀ. ਟੀ. ਰੋਡ 'ਤੇ ਬਣੇ ਢਾਬਿਆਂ ਕੋਲ ਪੁੱਜੀ ਤਾਂ ਸੜਕ 'ਤੇ ਜਾ ਰਹੇ ਕੰਟੇਨਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਕਾਰ ਚਲਾ ਰਿਹਾ ਨੌਜਵਾਨ ਕਾਰ 'ਚ ਬੁਰੀ ਤਰ੍ਹਾਂ ਫਸ ਗਿਆ ਅਤੇ 20 ਮਿੰਟ ਤੱਕ ਕਾਰ ਵਿੱਚ ਹੀ ਤੜਫਦਾ ਰਿਹਾ। ਰਾਹਗੀਰਾਂ ਨੇ ਬੜੀ ਜੱਦੋ-ਜਹਿਦ ਕਰਕੇ ਨੌਜਵਾਨ ਨੂੰ ਬਾਹਰ ਕੱਢਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ।

PunjabKesari

ਇਹ ਵੀ ਪੜ੍ਹੋ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਮ੍ਰਿਤਕ ਦੀ ਪਛਾਣ ਅਰਵਿੰਦਰ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਨਿਊ ਜਨਤਾ ਕਾਲੋਨੀ ਲੁਧਿਆਣਾ ਵਜੋਂ ਹੋਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹ ਦੇਰ ਰਾਤ ਜਲੰਧਰ ਤੋਂ ਆਪਣੀ ਭੂਆ ਨੂੰ ਮਿਲ ਕੇ ਘਰ ਵਾਪਸ ਆ ਰਿਹਾ ਸੀ। ਇਕ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਥਾਣਾ ਫਿਲੌਰ ਦੇ ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਘਰਦਿਆਂ ਦੇ ਬਿਆਨ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ : UK ਭੇਜਣ ਦੇ ਨਾਂ 'ਤੇ ਟ੍ਰੈਵਲ ਏਜੰਟ ਨੇ ਮਾਰੀ 25 ਲੱਖ ਤੋਂ ਵੱਧ ਦੀ ਠੱਗੀ, ਦੁਖੀ ਹੋ ਵਿਅਕਤੀ ਨੇ ਕੀਤੀ ਖੁਦਕੁਸ਼ੀ


author

Manoj

Content Editor

Related News