ਜੀ. ਓ. ਜੀ. ਮੈਂਬਰਾਂ ਨੇ ਵਿਧਾਇਕ ਰਾਜਾ ਨੂੰ ਸੌਂਪਿਆ ਮੰਗ ਪੱਤਰ, ਬਹਾਲ ਕਰਵਾਉਣ ਦੀ ਕੀਤੀ ਮੰਗ

Wednesday, Oct 12, 2022 - 06:30 PM (IST)

ਜੀ. ਓ. ਜੀ. ਮੈਂਬਰਾਂ ਨੇ ਵਿਧਾਇਕ ਰਾਜਾ ਨੂੰ ਸੌਂਪਿਆ ਮੰਗ ਪੱਤਰ, ਬਹਾਲ ਕਰਵਾਉਣ ਦੀ ਕੀਤੀ ਮੰਗ

ਟਾਂਡਾ ਉੜਮੁੜ (ਪੰਡਿਤ)- ਵਿਧਾਨ ਸਭਾ ਹਲਕਾ ਉੜਮੁੜ ਨਾਲ ਸੰਬੰਧਤ ਜੀ. ਓ. ਜੀ. ਮੈਂਬਰਾਂ ਨੇ ਬਹਾਲੀ ਦੀ ਮੰਗ ਨੂੰ ਲੈ ਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਮੰਗ ਪੱਤਰ ਸੌਂਪਿਆ ਹੈ। ਕੈਪਟਨ ਦਰਸ਼ਨ ਸਿੰਘ ਦੀ ਅਗਵਾਈ ਇਹ ਮੰਗ ਪੱਤਰ ਵਿਧਾਇਕ ਨੂੰ ਸੌਂਪਦਿਆਂ ਦੱਸਿਆ ਗਿਆ ਸਰਕਾਰ ਵੱਲੋਂ ਉਨ੍ਹਾਂ ਦੇ ਮਹਿਕਮੇ ਨੂੰ ਖ਼ਤਮ ਕਰਨ ਕਾਰਨ ਉਨ੍ਹਾਂ ਦੇ ਸਨਮਾਨ 'ਤੇ ਸਵਾਲ ਚੁੱਕਿਆ ਗਿਆ ਹੈ। ਅਜਿਹਾ ਕਰਨ ਤੋਂ ਪਹਿਲਾਂ ਇਸ ਵਿਚ ਸ਼ਾਮਲ ਸਰਪੰਚਾਂ ਅਤੇ ਕਰਮਚਾਰੀਆਂ ਤੋਂ ਫੀਡਬੈਕ ਲਿਆ ਜਾਣਾ ਚਾਹੀਦਾ ਸੀ। 

ਇਹ ਵੀ ਪੜ੍ਹੋ: ਧੀ ਨੂੰ ਕਰਵਾਚੌਥ ਦਾ ਵਰਤ ਦੇ ਕੇ ਵਾਪਸ ਪਰਤ ਰਹੇ ਪਤੀ-ਪਤਨੀ ਨਾਲ ਵਾਪਰੀ ਅਣਹੋਣੀ, ਪਤੀ ਦੀ ਤੜਫ਼-ਤੜਫ਼ ਕੇ ਹੋਈ ਮੌਤ

ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਨੂੰ ਕਾਰਗਰ ਢੰਗ ਨਾਲ ਲਾਗੂ ਕਰਵਾਉਣ ਵਿਚ ਜੀ. ਓ. ਜੀ. ਪੂਰੀ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੇ ਹਨ, ਇੰਨਾ ਹੀ ਨਹੀਂ ਉਨ੍ਹਾਂ ਨੇ ਕੋਵਿਡ 19 ਮਹਾਮਾਰੀ ਵਿਚ ਵੀ ਬਿਨਾਂ ਕਿਸੇ ਡਰ ਤੋਂ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਬਹੁਤ ਕੀਮਤੀ ਹਿੱਸਾ ਦੇਸ਼ ਦੀ ਸੇਵਾ ਵਿੱਚ ਲਗਾਇਆ ਹੈ, ਜਿਸ ਦੇ ਬਦਲੇ 'ਚ ਪੰਜਾਬ ਸਰਕਾਰ ਉਨ੍ਹਾਂ ਦਾ ਸਤਿਕਾਰ ਕਰਨ ਬਜਾਏ ਉਨ੍ਹਾਂ ਮਹਿਕਮਾ ਖਤਮ ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਵਿਚ ਰੋਸ ਹੈ। ਉਨ੍ਹਾਂ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਿਕ ਉਨ੍ਹਾਂ ਦੀਆਂ ਸੇਵਾਵਾਂ ਬਹਾਲ ਕਰੇ। ਵਿਧਾਇਕ ਰਾਜਾ ਨੇ ਉਨ੍ਹਾਂ ਦੀ ਮੰਗ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਜੀ. ਓ. ਜੀ. ਮੈਂਬਰ ਮੌਜੂਦ ਸਨ। 

ਇਹ ਵੀ ਪੜ੍ਹੋ: ‘ਖਾਲਿਸਤਾਨ ਜਨਮਤ ਸੰਗ੍ਰਹਿ’ ਸਬੰਧੀ ਭਾਰਤ ਦੇ ਡਿਮਾਰਸ਼ ’ਤੇ ‘ਸਿੱਖਸ ਫਾਰ ਜਸਟਿਸ’ ਨੇ ਚੁੱਕੇ ਸਵਾਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News