ਦੁਕਾਨਦਾਰ ਨਾਲ ਕੁੱਟਮਾਰ ਤੇ ਗੋਲੀ ਚਲਾਉਣ ਦੇ ਮਾਮਲੇ ''ਚ ਅਣਪਛਾਤਿਆਂ ਖਿਲਾਫ ਕੇਸ ਦਰਜ

11/17/2019 11:46:55 AM

ਫਗਵਾੜਾ (ਹਰਜੋਤ)— ਇਕ ਦੁਕਾਨ ਮਾਲਕ ਨੂੰ ਰੋਕ ਕੇ ਉਸ ਦੀ ਕੁੱਟਮਾਰ ਅਤੇ ਮਾਰ ਦੇਣ ਦੀ ਨੀਯਤ ਨਾਲ ਗੋਲੀ ਚਲਾਉਣ ਦੇ ਮਾਮਲੇ 'ਚ ਸਤਨਾਮਪੁਰਾ ਪੁਲਸ ਨੇ 6 ਨਾਮਾਲੂਮ ਵਿਅਕਤੀਆਂ ਖਿਲਾਫ ਧਾਰਾ 307, 341, 506, 148, 149 ਆਈ. ਪੀ. ਸੀ., 25-54-59 ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸ. ਐੱਚ. ਓ. ਸਤਨਾਮਪੁਰਾ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਿਕਾਇਤ ਕਰਨ ਲੂਥਰ ਪੁੱਤਰ ਕੁਲ ਭੂਸ਼ਨ ਲੂਥਰ ਵਾਸੀ ਮਕਾਨ ਨੰਬਰ 412 ਨਿਊ ਜਵਾਹਰ ਨਗਰ ਜਲੰਧਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਹਰਗੋਬਿੰਦ ਨਗਰ ਵਿਖੇ ਪੀਜ਼ਾ ਦੀ ਦੁਕਾਨ ਹੈ। 18 ਜੁਲਾਈ 2019 ਨੂੰ ਉਹ ਆਪਣੀ ਕਰੇਟਾ ਕਾਰ 'ਚ ਸਵਾਰ ਹੋ ਕੇ ਆਪਣੇ ਘਰ ਜਲੰਧਰ ਜਾ ਰਿਹਾ ਸੀ ਤਾਂ ਚਹੇੜੂ ਰੇਲਵੇ ਲਾਈਨਾਂ ਤੋਂ ਪਹਿਲਾ ਬੋਨ ਮਿੱਲ ਲਾਗੇ ਜਦੋਂ ਪੁਜਾ ਤਾਂ ਦੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਨੌਜਵਾਨ ਆਏ ਅਤੇ ਉਸ ਨੂੰ ਰੋਕ ਲਿਆ ਅਤੇ ਉਸ ਨੂੰ ਡਰਾਉਣਾ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ।

ਜਿਸ ਉਪਰੰਤ ਉਨ੍ਹਾਂ ਨੇ ਉਸ ਦੀ ਤਲਾਸ਼ੀ ਲੈਣ ਤੋਂ ਬਾਅਦ ਇਕ ਵਿਅਕਤੀ ਨੇ ਉਸ ਨੂੰ ਮਾਰ ਦੇਣ ਦੀ ਨੀਯਤ ਨਾਲ ਗੋਲੀ ਚੱਲਾ ਦਿੱਤੀ, ਜਿਸ ਉਪਰੰਤ ਉਕਤ ਵਿਅਕਤੀ ਫਰਾਰ ਹੋ ਗਏ। ਐੱਸ. ਐੱਚ. ਓ. ਨੇ ਦੱਸਿਆ ਕਿ ਸ਼ਿਕਾਇਤ ਕਰਤਾ ਵੱਲੋਂ ਬੀਤੇ ਦਿਨ ਬਿਆਨ ਦੇਣ ਉਪਰੰਤ ਅਤੇ ਕੀਤੀ ਜਾਂਚ ਉਪਰੰਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਸ਼ਨਾਖਤ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਦੋਸ਼ੀਆਂ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

shivani attri

This news is Content Editor shivani attri