ਬੰਗਾ ਵਿਖੇ ਪਿੰਡ ਮਜਾਰੀ ’ਚ ਚੱਲੀ ਗੋਲੀ, ਵਾਲ-ਵਾਲ ਬਚੇ ਮੋਟਰਸਾਈਕਲ ਸਵਾਰ

02/08/2021 5:49:24 PM

ਬੰਗਾ (ਚਮਨ ਲਾਲ/ਰਾਕੇਸ਼)- ਬੰਗਾ ਨਜ਼ਦੀਕ ਪੈਂਦੇ ਪਿੰਡ ਮਜਾਰੀ ’ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਪਿੰਡ ਮਜਾਰੀ ਨਿਵਾਸੀ ਦੋ ਮੋਟਰਸਾਈਕਲ ਸਵਾਰਾਂ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

PunjabKesari

ਮੌਕੇ ’ਤੇ ਜਾਣਕਾਰੀ ਦਿੰਦੇ ਪਿੰਡ ਮਜਾਰੀ ਨਿਵਾਸੀ ਵਿਜੇ ਵਰਮਾ ਪੁੱਤਰ ਹਰਬੰਸ ਲਾਲ ਅਤੇ ਹੈਪੀ ਪੁੱਤਰ ਮਲਕੀਤ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੰਗਾ ਤੋਂ ਦਵਾਈ ਲੈਣ ਲਈ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਹ ਬੰਗਾ ਸ਼ਹਿਰ ਨਜ਼ਦੀਕ ਬਣ ਰਹੇ ਐਲੀਵੇਟਿਡ ਰੋਡ ਕੋਲ ਪੁੱਜੇ ਤਾਂ ਦੂਜੇ ਪਾਸੇ ਉਲਟ ਸਾਈਡ ’ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਦੱਸਿਆ ਕਿ ਚੰਗੀ ਕਿਸਮਤ ਦੇ ਚਲੱਦਿਆਂ ਉਹ ਵਾਲ-ਵਾਲ ਬੱਚ ਗਏ।

ਇਹ ਵੀ ਪੜ੍ਹੋ :  ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ

ਇਸ ਵਾਰਦਾਤ ਸਬੰਧੀ ਉਨ੍ਹਾਂ ਪੁਲਸ ਨੂੰ ਦੱਸਿਆ। ਪਹਿਲਾਂ ਥਾਣਾ ਸਦਰ ਦੇ ਪੁਲਸ ਅਧਿਕਾਰੀ ਅਤੇ ਫਿਰ ਥਾਣਾ ਸਿਟੀ ਦੇ ਪੁਲਸ ਅਧਿਕਾਰੀ ਮੌਕੇ ’ਤੇ ਪੁੱਜ ਗਏ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਚਲੀ ਹੋਈ ਗੋਲੀ ਦਾ ਖੋਲ ਵੀ ਬਰਾਮਦ ਹੋ ਗਿਆ ਹੈ, ਜੋ ਕਿ ਉਨ੍ਹਾਂ ਵੱਲੋਂ ਪੁਲਸ ਨੂੰ ਸੌਂਪ ਦਿੱਤਾ ਗਿਆ ਹੈ। ਜਦੋਂ ਇਸ ਸਬੰਧੀ ਮੌਕੇ ’ਤੇ ਪੁੱਜੀ ਪੁਲਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਬਾਰੀਕੀ ਨਾਲ ਛਾਣਬੀਣ ਕਰ ਰਹੇ ਹਨ ਅਤੇ ਇਸ ਸਬੰਧੀ ਪੂਰੀ ਜਾਣਕਾਰੀ ਛਾਣਬੀਣ ਤੋਂ ਬਾਅਦ ਹੀ ਪਤਾ ਲੱਗ ਸਕਦੀ ਹੈ। ਪੁਲਸ ਦੀਆਂ ਟੀਮਾ ਗੋਲੀ ਚਲਾਉਣ ਵਾਲਿਆਂ ਨੂੰ ਲੱਭਣ ਲਈ ਵਾਰਦਾਤ ਵਾਲੀ ਥਾਂ ਅਤੇ ਇਸ ਅਧੀਨ ਆਉਂਦੀਆਂ ਦੁਕਾਨਾਂ ਅਤੇ ਸ਼ੋਅ ਰੂਮ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਚੈੱਕ ਕਰ ਰਹੀ ਸੀ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਕਾਂਗਰਸ ਤੇ ਪੰਜਾਬ ਪੁਲਸ ਕਰੇਗੀ ਅਕਾਲੀਆਂ ਦਾ ਹਿਸਾਬ : ਜਾਖ਼ੜ


shivani attri

Content Editor

Related News