ਘਰ ਦੀ ਛੱਤ ’ਤੇ ਖੜ੍ਹੇ ਹੋ ਕੇ ਫਾਇਰ ਕਰਨ ਦੇ ਮਾਮਲੇ ’ਚ ਇਕ ਨਾਮਜ਼ਦ

02/07/2021 2:43:52 PM

ਕਪੂਰਥਲਾ (ਭੂਸ਼ਣ/ਮਲਹੋਤਰਾ)- ਘਰ ਦੀ ਛੱਤ ’ਤੇ ਚਡ਼੍ਹ ਕੇ ਪਿਸਤੌਲ ਨਾਲ ਫਾਇਰਿੰਗ ਕਰਨ ਦੇ ਮਾਮਲੇ ’ਚ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਇਕ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਦੇ ਹੁਕਮਾਂ ’ਤੇ ਡੀ. ਐੱਸ. ਪੀ. ਸਬ ਡਿਵੀਜ਼ਨ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਐੱਸ. ਐੱਚ. ਓ. ਸਿਟੀ ਇੰਸਪੈਕਟਰ ਸੁਰਜੀਤ ਸਿੰਘ ਪੱਤਡ਼ ਨੇ ਪੁਲਸ ਟੀਮ ਦੇ ਨਾਲ ਸ਼ਹਿਰ ‘ਚ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ : ਵਿਆਹ ਦੇ ਇਕ ਸਾਲ ’ਚ ਸਹੁਰਿਆਂ ਨੇ ਵਿਖਾਏ ਆਪਣੇ ਅਸਲੀ ਰੰਗ, ਨੂੰਹ ਨੂੰ ਦਿੱਤੀ ਦਰਦਨਾਕ ਮੌਤ

ਇਸ ਦੌਰਾਨ ਇਕ ਮੁਖਬਰ ਖਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ 25 ਜਨਵਰੀ 2021 ਨੂੰ ਗਰੀਨ ਐਵੀਨਿਊ ਇਲਾਕੇ ’ਚ ਪ੍ਰਦੀਪ ਸਿੰਘ ਉਰਫ ਲਵੀ ਪੁੱਤਰ ਸਾਧੂ ਸਿੰਘ ਵਾਸੀ ਗ੍ਰੀਨ ਐਵੀਨਿਊ ਨੇ ਘਰ ਦੀ ਛੱਤ ’ਤੇ ਚਡ਼੍ਹ ਕੇ ਪਿਸਤੌਲ ਨਾਲ ਫਾਇਰ ਕੀਤੇ ਸਨ। ਜਿਸ ਦੌਰਾਨ ਪਿਸਤੌਲ ’ਚੋਂ ਨਿਕਲੀ ਇਕ ਗੋਲੀ ਗਲੀ ‘ਚੋਂ ਲੰਘ ਰਹੀ ਸਵਿਫਟ ਕਾਰ ’ਤੇ ਜਾ ਕੇ ਲੱਗੀ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਪ੍ਰਦੀਪ ਸਿੰਘ ਉਰਫ ਲਵੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ।

ਇਹ ਵੀ ਪੜ੍ਹੋ :  ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਨੋਖੀ ਪਹਿਲ, ਧੀ ਦੇ ਜਨਮ ’ਤੇ ਘਰ ਜਾ ਕੇ ਕਿੰਨਰ ਦੇਣਗੇ ਇਹ ਤੋਹਫ਼ਾ

shivani attri

This news is Content Editor shivani attri