ਬੇਗੋਵਾਲ ਵਿਖੇ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ਤੋਂ ਬਾਅਦ ਤਕਰਾਰ, ਚੱਲੀਆਂ ਗੋਲ਼ੀਆਂ
Sunday, Oct 02, 2022 - 11:16 AM (IST)

ਬੇਗੋਵਾਲ (ਰਜਿੰਦਰ)- ਬੇਗੋਵਾਲ ਤੋਂ ਨਡਾਲਾ ਰੋਡ 'ਤੇ ਪਿੰਡ ਇਬਰਾਹੀਮਵਾਲ ਵਿਖੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਤੋਂ ਬਾਅਦ ਦੋਵੇਂ ਧਿਰਾਂ ਵਿਚਾਲੇ ਹੋਏ ਤਕਰਾਰ ਵਿਚਾਲੇ ਗੋਲ਼ੀਆਂ ਚੱਲੀਆਂ। ਦੂਜੇ ਪਾਸੇ ਡੀ. ਐੱਸ. ਪੀ. ਭੁਲੱਥ ਸੁਖਨਿੰਦਰ ਸਿੰਘ ਅਤੇ ਐੱਸ. ਐੱਚ. ਓ. ਬੇਗੋਵਾਲ ਨੇ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਜਾਣਕਾਰੀ ਅਨੁਸਾਰ ਸ਼ਾਮ ਕਰੀਬ 4 ਵਜੇ ਬੇਗੋਵਾਲ ਤੋਂ ਨਡਾਲਾ ਰੋਡ 'ਤੇ ਪਿੰਡ ਇਬਰਾਹੀਮਵਾਲ ਵਿਖੇ ਇਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਟੱਕਰ ਹੋ ਗਈ। ਮੌਕੇ ਤੋਂ ਪਤਾ ਲੱਗਾ ਕਿ ਕਾਰ ਰਣਜੀਤ ਸਿੰਘ ਵਾਸੀ ਪਿੰਡ ਗੋਪੀਪੁਰ ਦੀ ਸੀ, ਜੋ ਮਕਸੂਦਪੁਰ ਦੇ ਇਕ ਨੌਜਵਾਨ ਦੇ ਮੋਟਰਸਾਈਕਲ ਨਾਲ ਟਕਰਾ ਗਈ। ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦਰਮਿਆਨ ਦੋਵਾਂ ਧਿਰਾਂ ਵਿਚਾਲੇ ਟਕਰਾਅ ਹੋ ਗਿਆ ਅਤੇ ਪਿਸਤੌਲ ਤੋਂ ਤਿੰਨ ਫਾਇਰ ਵੀ ਹੋਏ, ਜਿਸ ਉਪਰੰਤ ਮੌਕੇ 'ਤੇ ਪੁਲਸ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ
ਇਸ ਸਬੰਧੀ ਗੱਲਬਾਤ ਕਰਨ 'ਤੇ ਡੀ. ਐੱਸ. ਪੀ. ਭੁਲੱਥ ਸੁਖਨਿੰਦਰ ਸਿੰਘ ਨੇ ਦਸਿਆ ਕਿ ਇਕ ਪਿਸਤੌਲ ਸਾਡੇ ਕੋਲ ਪੇਸ਼ ਕੀਤਾ ਗਿਆ ਹੈ, ਜਾਂਚ ਕੀਤੀ ਜਾ ਰਹੀ ਹੈ ਕਿ ਗੋਲ਼ੀਆਂ ਚੱਲੀਆਂ ਹਨ ਜਾਂ ਨਹੀਂ। ਉਨ੍ਹਾਂ ਕਿਹਾ ਮਾਮਲੇ ਦੀ ਜਾਂਚ ਜਾਰੀ ਹੈ, ਜਿਸ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬਿਜਲੀ ਮਹਿਕਮੇ 'ਚ ਤਕਨੀਕੀ ਸਟਾਫ਼ ਦੀ ਘਾਟ, CMD ਵੱਲੋਂ ਦਫ਼ਤਰਾਂ 'ਚ ਬੈਠੇ ਮੁਲਾਜ਼ਮਾਂ ਨੂੰ ਸਖ਼ਤ ਆਦੇਸ਼ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ