SGPC ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਖ਼ਾਲਸਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

06/11/2020 4:58:48 PM

ਸ੍ਰੀ ਕੇਸਗੜ੍ਹ ਸਾਹਿਬ (ਚੋਵੇਸ਼ ਲਟਾਵਾ)— ਐੱਸ.ਜੀ.ਪੀ.ਸੀ. ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਅੱਜ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਗਿਆਨੀ ਰਘਬੀਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਨੋਰਸ ਦੇ ਚਲਦਿਆਂ ਲੱਗੇ ਕਰਫ਼ਿਊ ਦੌਰਾਨ ਅਹਿਮ ਭੂਮਿਕਾ ਨਿਭਾਈ ਗਈ ਅਤੇ ਗਰੀਬਾਂ ਨੂੰ ਲੰਗਰ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ: ਜਲੰਧਰ: ਸੁਲਝੀ ਅੰਨ੍ਹੇ ਕਤਲ ਦੀ ਗੁੱਥੀ, ਟੂਣਿਆਂ ਦੇ ਸ਼ੱਕ 'ਚ ਦਿੱਤੀ ਵਿਅਕਤੀ ਨੂੰ ਭਿਆਨਕ ਮੌਤ

PunjabKesari

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਅਪੀਲ ਕੀਤੀ ਸੀ ਕਿ ਸੰਗਤਾਂ ਅਤੇ ਪਾਰਟੀ ਵਰਕਰ ਆਪਣੀ ਨੇਕ ਕਮਾਈ 'ਚੋਂ ਦਸਵੰਧ ਕੱਢ ਕੇ ਗੁਰੂ ਘਰਾਂ 'ਚ ਪਹੁੰਚਾਉਣ ਅਤੇ ਲੋੜਵੰਦ ਲੋਕਾਂ ਦੀ ਇਸ ਮਾੜੇ ਸਮੇਂ 'ਚ ਮਦਦ ਕਰਨ। ਇਸੇ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਵੱਖ ਸਿੰਘ ਖਾਲਸਾ ਵੱਲੋਂ ਪਹਿਲਾਂ ਹੀ ਵੱਡੀ ਮਾਤਰਾ 'ਚ ਕਣਕ ਅਤੇ ਹੋਰ ਰਸਤੇ ਤਖ਼ਤ ਸ੍ਰੀ ਕੇਸਗੜ੍ਹ ਵਿਖੇ ਭੇਟ ਕੀਤੀ ਗਈ ਸੀ।

ਇਸ ਤੋਂ ਇਲਾਵਾ ਗੁਰਬਖ਼ਸ਼ ਸਿੰਘ ਖ਼ਾਲਸਾ ਵੱਲੋਂ ਆਪਣੇ ਇਲਾਕੇ 'ਚ ਇਕ ਮੁਹਿੰਮ ਵਿੱਢੀ ਸੀ, ਜਿਸ ਦੇ ਤਹਿਤ ਕਥਾ ਵਾਚਕਾਂ ਪਾਠੀ ਸਿੰਘਾਂ ਅਤੇ ਪ੍ਰਚਾਰਕਾਂ ਦੀ ਹਰ ਤਰੀਕੇ ਦੇ ਨਾਲ ਮਦਦ ਉਨ੍ਹਾਂ ਵੱਲੋਂ ਕੀਤੀ ਗਈ ਸੀ। ਅੱਜ ਜਦੋਂ ਉਹ ਤੱਕ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਤਾਂ ਉਨ੍ਹਾਂ ਦੀਆਂ ਇਨ੍ਹਾਂ ਸੇਵਾਵਾਂ ਲਈ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ।
ਇਹ ਵੀ ਪੜ੍ਹੋ​​​​​​​: ​​​​​​​ ਖਾਲਿਸਤਾਨ ਦੇ ਮੁੱਦੇ 'ਤੇ ਬੋਲੇ ਸੁਖਪਾਲ ਖਹਿਰਾ, ਜਥੇਦਾਰ ਦੀ ਕੀਤੀ ਹਮਾਇਤ


shivani attri

Content Editor

Related News