ਗੁਰਦਾਸਪੁਰ ਦੇ ਕਿਸਾਨ ਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਸ਼ਾਸਨ 'ਚ ਤਣਾਅ, ਜਾਣੋ ਵਜ੍ਹਾ

Wednesday, Mar 23, 2022 - 08:34 PM (IST)

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਵਿਧਾਨ ਸਭਾ ਹਲਕਾ ਕਾਹਨੂੰਵਾਨ ਦੀਨਾਨਗਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਪਿੰਡਾਂ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁਝ ਪਿੰਡਾਂ ਨਾਲ ਲੱਗਦੇ ਦਰਿਆ ਬਿਆਸ ਕੋਲ ਜੰਗਲਾਤ ਵਿਭਾਗ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਅਤੇ ਹੁਸ਼ਿਆਰਪੁਰ ਦੇ ਪ੍ਰਸ਼ਾਸਨ ਵਿੱਚ ਤਣਾਅ ਵਾਲੀ ਸਥਿਤੀ ਬਣ ਗਈ। ਅੱਜ ਪਿੰਡ ਜਗਤਪੁਰ ਥਾਣਾ ਪੁਰਾਣਾਸ਼ਾਲਾ ਨੇੜੇ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ 'ਚ ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰ ਇਕੱਠੇ ਹੋ ਗਏ। ਇਨ੍ਹਾਂ ਕਿਸਾਨਾਂ ਵੱਲੋਂ ਆਪਣੇ ਟਰੈਕਟਰਾਂ ਨਾਲ ਕਥਿਤ ਤੌਰ 'ਤੇ ਕੁਝ ਖੇਤ ਵਾਹੇ ਜਾ ਰਹੇ ਸਨ।

ਇਹ ਵੀ ਪੜ੍ਹੋ : ਸੰਤੋਖ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਪੰਜਾਬ ਦੀਆਂ ਮਾੜੀਆਂ ਸੜਕਾਂ ਅਤੇ ਫਲਾਈਓਵਰਾਂ ਦਾ ਮੁੱਦਾ

ਇਸ ਦੌਰਾਨ ਥਾਣਾ ਮੁਕੇਰੀਆਂ ਦੀ ਪੁਲਸ ਐੱਸ. ਐੱਚ. ਓ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਵੀ ਉੱਥੇ ਪਹੁੰਚੀ। ਇਸ ਮੌਕੇ ਵੇਖਿਆ ਗਿਆ ਕਿ ਵੱਡੀ ਗਿਣਤੀ 'ਚ ਕਿਸਾਨ ਟਰੈਕਟਰਾਂ ਨਾਲ ਜ਼ਮੀਨ ਵਾਹ ਰਹੇ ਸਨ। ਇਸ ਤੋਂ ਇਲਾਵਾ ਜੰਗਲ ਦੇ ਵੱਡੇ ਰਕਬੇ ਵਿਚ ਅੱਗ ਵੀ ਲੱਗੀ ਹੋਈ ਸੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕੁਝ ਟਰੈਕਟਰ ਚਾਲਕਾਂ ਨੂੰ ਤਿੱਤਰ-ਬਿੱਤਰ ਕਰਨ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਵੀ ਹੋ ਗਈ।

PunjabKesari

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣ ਰਹੀਆਂ ਸੜਕਾਂ ਨਾਲ ਲੋਕਾਂ ਨੂੰ ਮਿਲੇਗੀ ਰਾਹਤ : ਬੀਬੀ ਜਗੀਰ ਕੌਰ

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਗੁਰਪ੍ਰਤਾਪ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਦਰਿਆ ਬਿਆਸ ਨਾਲ ਲੱਗਦੇ ਪਿੰਡ ਮਹਿਤਾਬਪੁਰ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਗਤਪੁਰ ਅਤੇ ਹੋਰ ਨੇੜਲੇ 6 ਪਿੰਡਾਂ ਦੇ ਕਿਸਾਨਾਂ ਦਾ ਦੇਸ਼ ਦੀ ਵੰਡ ਤੋਂ ਜ਼ਮੀਨ 'ਤੇ ਕਬਜ਼ਾ ਸੀ। ਸਾਲ 2018 ਵਿਚ ਪੰਜਾਬ ਸਰਕਾਰ ਦੇ ਤਤਕਾਲੀ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ 'ਚ ਜੰਗਲਾਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇਸ ਜ਼ਮੀਨ 'ਤੇ ਕਬਜ਼ਾ ਕਰਕੇ ਰੁੱਖ ਲਗਾ ਦਿੱਤੇ ਗਏ। ਇਸ ਮੌਕੇ ਪੀੜਤ ਕਿਸਾਨ ਨਿਰਮਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਇਸ ਜ਼ਮੀਨ 'ਤੇ ਲਗਭਗ 30 ਤੋਂ ਵੱਧ ਪਰਿਵਾਰਾਂ ਦਾ ਕਬਜ਼ਾ ਹੈ। ਇਨ੍ਹਾਂ ਪਰਿਵਾਰਾਂ ਕੋਲ 2 ਤੋਂ 5 ਏਕੜ ਤੱਕ ਜ਼ਮੀਨ ਸਰਕਾਰ ਨੇ ਖੋਹ ਲਈ ਸੀ। ਇਸ ਕਰਕੇ ਇਹ ਪਰਿਵਾਰ ਭੁੱਖੇ ਮਰਨ ਦੀ ਨੌਬਤ ਤੱਕ ਜਾ ਪਹੁੰਚੇ ਹਨ।

ਇਹ ਵੀ ਪੜ੍ਹੋ : CM ਭਗਵੰਤ ਮਾਨ ਵੱਲੋਂ ਜਾਰੀ ਨੰਬਰ 'ਤੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਆਈ ਪਹਿਲੀ ਸ਼ਿਕਾਇਤ

ਇਸ ਸਬੰਧੀ ਜਦੋਂ ਪੁਲਸ ਅਧਿਕਾਰੀ ਹਰਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਲ 2018 ਤੋਂ ਲਗਭਗ 200 ਏਕੜ ਰਕਬੇ ਤੋਂ ਵੱਧ ਜ਼ਮੀਨ 'ਤੇ ਜੰਗਲਾਤ ਵਿਭਾਗ ਨੇ ਰੁੱਖ ਲਗਾਏ ਹੋਏ ਹਨ ਪਰ ਹੁਣ ਕੁਝ ਲੋਕਾਂ ਵੱਲੋਂ ਇਨ੍ਹਾਂ ਰੁੱਖਾਂ ਨੂੰ ਉਜਾੜਦਿਆਂ ਇਸ ਜ਼ਮੀਨ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਰੁੱਖਾਂ ਨੂੰ ਅੱਗ ਦੇ ਹਵਾਲੇ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਲੋਕਾਂ ਨੇ ਕਾਨੂੰਨ ਹੱਥ ਵਿਚ ਲਿਆ ਹੈ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


Harnek Seechewal

Content Editor

Related News