ਗੁਰਦੀਪ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਮੈਨੇਜਰ ਨਿਯੁਕਤ
Sunday, Apr 03, 2022 - 10:34 AM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੀਪ ਸਿੰਘ ਕੰਗ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਗੁਰਦੀਪ ਸਿੰਘ ਕੰਗ ਨੇ ਦੇਰ ਸ਼ਾਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਆਪਣਾ ਅਹੁਦਾ ਸੰਭਾਲਿਆ। ਤਖ਼ਤ ਸਾਹਿਬ ਵਿਖੇ ਮੈਨੇਜਰ ਮਲਕੀਤ ਸਿੰਘ ਦੀ ਜਗ੍ਹਾ ਲੈ ਰਹੇ ਗੁਰਦੀਪ ਸਿੰਘ ਕੰਗ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਮਾਛੀਵਾੜਾ ਵਿਖੇ ਸਥਿਤ ਇਤਿਹਾਸਕ ਅਸਥਾਨ ਵਿਖੇ ਬਤੌਰ ਮੈਨੇਜਰ ਸੇਵਾਵਾਂ ਨਿਭਾਅ ਰਹੇ ਸਨ। ਮਲਕੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਛੀਵਾੜਾ ਵਿਖੇ ਬਤੌਰ ਮੈਨੇਜਰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸਦਨ ਤੋਂ ਵਾਕਆਊਟ ਕਰਕੇ ਭਾਜਪਾ ਨੇ ਪੰਜਾਬ ਦੇ ਲੋਕਾਂ ਦੀ ਪਿੱਠ ’ਚ ਛੁਰਾ ਮਾਰਿਆ: ਸੁਖਜਿੰਦਰ ਰੰਧਾਵਾ
ਤਖ਼ਤ ਸਾਹਿਬ ਵਿਖੇ ਆਪਣੀ ਇਸ ਨਿਯੁਕਤੀ ਲਈ ਮੈਨੇਜਰ ਕੰਗ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਡਭਾਗੇ ਹਨ ਕਿ ਉਨ੍ਹਾਂ ਨੂੰ ਦੂਸਰੀ ਵਾਰ ਇਸ ਇਤਿਹਾਸਕ ਨਗਰੀ ਦੀ ਸੇਵਾ ਦਾ ਮੌਕਾ ਮਿਲਿਆ ਹੈ, ਜਿਸ ਨੂੰ ਉਹ ਆਪਣੇ ਸਾਥੀ ਕਰਮਚਾਰੀਆਂ ਨਾਲ ਪੂਰੇ ਤਨ ਮਨ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮਲਕੀਤ ਸਿੰਘ, ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਭਾਈ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਇਸ ਗੈਂਗਸਟਰ ਗਰੁੱਪ ਨੇ ਲਈ ਨਵਾਂਸ਼ਹਿਰ ’ਚ ਕਤਲ ਕੀਤੇ ਨੌਜਵਾਨ ਦੀ ਜ਼ਿੰਮੇਵਾਰੀ, ਫੇਸਬੁੱਕ ’ਤੇ ਪਾਈ ਪੋਸਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ