ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ ਦੇ ਸਿਧਾਂਤ ''ਤੇ ਚੱਲਣਾ ਚਾਹੀਦਾ ਹੈ : ਬਾਬਾ ਸੁਖਦੇਵ ਸਿੰਘ ਬੇਦੀ

07/24/2021 4:04:29 PM

ਟਾਂਡਾ ਉੜਮੜ (ਪਰਮਜੀਤ ਸਿੰਘ ਮੋਮੀ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ-ਮਿਆਣੀ ਰੋਡ ਨਜ਼ਦੀਕ ਪਿੰਡ ਗਿੱਲਾਂ ਵਿਖੇ ਅੱਜ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾ ਕੇ ਗੁਰੂ ਘਰ ਹਾਜ਼ਰੀ ਭਰੀ। ਮੁੱਖ ਸੇਵਾਦਾਰ ਸੰਤ ਬਾਬਾ ਸੁਖਦੇਵ ਸਿੰਘ ਜੀ ਬੇਦੀ ਸੋਲ੍ਹਵੀਂ ਪੀੜ੍ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਸਹਿਜ ਪਾਠ ਅਤੇ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ। ਉਪਰੰਤ ਕਿਸਾਨ ਸੰਘਰਸ਼ ਦੀ ਸਫ਼ਲਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।   

ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਭਾਈ ਤਰਸੇਮ ਸਿੰਘ ਅੰਮ੍ਰਿਤਸਰ ਵਾਲੇ, ਗਿਆਨੀ ਗੁਰਜੀਤ ਸਿੰਘ, ਗਿਆਨੀ ਅਮਰਜੀਤ ਸਿੰਘ, ਕਥਾਵਾਚਕ ਗਿਆਨੀ ਕਰਨੈਲ ਸਿੰਘ ਯੂ. ਕੇ. ਅਤੇ ਹੋਰਨਾਂ ਰਾਗੀ ਢਾਡੀ ਜਥਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫ਼ਲਾ ਕਰਨ ਦੀ ਪ੍ਰੇਰਣਾ ਦਿੱਤੀ। ਸਮਾਗਮ ਦੌਰਾਨ ਮੁੱਖ ਸੇਵਾਦਾਰ ਸੰਤ ਬਾਬਾ ਸੁਖਦੇਵ ਸਿੰਘ ਬੇਦੀ ਨੇ ਸਮੂਹ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਸੰਸਾਰ 'ਤੇ ਆਉਣ ਦਾ ਸਾਡਾ ਮੁੱਖ ਮਕਸਦ ਇਹੀ ਹੈ ਕਿ ਅਸੀਂ ਮਨੁੱਖਾ ਜਨਮ ਵਿਚ ਰਹਿ ਕੇ ਸੇਵਾ ਅਤੇ ਸਿਮਰਨ ਨਾਲ ਜੁੜ ਕੇ ਆਪਣਾ ਜੀਵਨ ਸਫ਼ਲਾ ਕਰ ਸਕੀਏ। 

ਉਨ੍ਹਾਂ ਸਮੂਹ ਸੰਗਤ ਨੂੰ ਕਿਰਤ ਕਰੋ,ਵੰਡ ਛਕੋ ਤੇ ਨਾਮ ਜਪੋ ਦੇ ਸਿਧਾਂਤ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਤੇ ਹੋਰ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਡਾ. ਸੁਖਵਿੰਦਰ ਸਿੰਘ ਬੇਦੀ ਡਾ. ਸੁਖਮੀਤ ਸਿੰਘ ਬੇਦੀ, ਜਸ਼ਨਜੋਤ ਸਿੰਘ ਬੇਦੀ,ਕਮੇਟੀ ਪ੍ਰਧਾਨ ਨਾਜਰ ਸਿੰਘ ਸਹਿਵਾਜਪੁਰ, ਲਖਵੀਰ ਸਿੰਘ ਖਾਲਸਾ,ਮਾਸਟਰ ਵਿਸਾਖਾ ਸਿੰਘ , ਲਖਵੀਰ ਸਿੰਘ ਗਿੱਲਾਂ, ਸਾਬਕਾ ਸਰਪੰਚ ਗੁਰਮੀਤ ਸਿੰਘ, ਕਮਲ ਮਿਆਣੀ, ਬਲਦੇਵ ਸਿੰਘ, ਗੁਰਦੀਪ ਸਿੰਘ, ਗੁਰਵੰਤ ਸਿੰਘ, ਤਰਸੇਮ ਸਿੰਘ ਅਤੇ ਹੋਰ ਸੇਵਾਦਾਰ ਵੀ ਹਾਜ਼ਰ ਸਨ।

shivani attri

This news is Content Editor shivani attri