ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਦਾ ਪਹਿਲਾ ਪੜਾਅ ਸਮਾਪਤ

Wednesday, Dec 16, 2020 - 01:56 PM (IST)

ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਦਾ ਪਹਿਲਾ ਪੜਾਅ ਸਮਾਪਤ

ਸ੍ਰੀ ਕੀਰਤਪੁਰ ਸਾਹਿਬ (ਬਾਲੀ)— ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੜਨ ਦੀ ਯਾਦ 'ਚ ਸਰਸਾ ਵਿਖੇ ਬਣੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਜੋੜ ਮੇਲੇ ਦਾ ਪਹਿਲਾ ਪੜਾਅ ਇਥੇ ਸਮਾਪਤ ਹੋ ਗਿਆ। 3 ਦਿਨ ਚਲੇ ਜੋੜ ਮੇਲੇ ਦੇ ਮੰਗਲਵਾਰ ਆਖਰੀ ਦਿਨ ਪੰਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ।ਆਖਰੀ ਦਿਨ ਭਾਰੀ ਤਦਾਦ 'ਚ ਸੰਗਤਾਂ ਨੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦੇ ਪਰਿਵਾਰ ਨੂੰ ਯਾਦ ਕੀਤਾ।

ਕਿਸਾਨੀ ਅੰਦੋਲਨ 'ਚ ਦਿੱਸਿਆ ਸੱਭਿਆਚਾਰ ਦਾ ਰੰਗ, ਪੰਜਾਬੀਆਂ ਨੇ ਲਾਏ ਦਸਤਾਰਾਂ ਦੇ ਲੰਗਰ

PunjabKesariਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਦੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਨਤਮਸਤਕ ਹੁੰਦੇ ਹਰੇਕ ਗੁਰੂ ਦੇ ਸਿੱਖ ਦੀਆਂ ਭਾਵਨਾਵਾਂ ਪ੍ਰਬਲ ਹੁੰਦੀਆਂ ਹਨ ਅਤੇ ਸਾਨੂੰ ਇਸ ਗੱਲ ਦੀ ਯਾਦ ਦੁਆਉਂਦੀਆਂ ਹਨ ਕਿ ਕਿਸ ਤਰ੍ਹਾਂ ਗੁਰੂ ਸਾਹਿਬ ਦਾ ਪਰਿਵਾਰ ਵਿੱਛੜਿਆ ਅਤੇ ਕਿਸ ਤਰ੍ਹਾਂ ਗੁਰੂ ਸਾਹਿਬ ਦੇ ਚਾਰ ਸਾਹਿਬਜ਼ਾਦਿਆਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਜੇਕਰ ਅਸੀਂ ਗੁਰੂ ਸਾਹਿਬ ਦੇ ਜੀਵਨ ਵੱਲ ਅਤੇ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਧਾਰਮਿਕ ਅਸਥਾਨਾਂ ਵੱਲ ਨਜ਼ਰ ਮਾਰਦੇ ਹਾਂ ਤਾਂ ਸਾਨੂੰ ਉਸ ਸਮੇਂ ਦੇ ਇਤਿਹਾਸ, ਗੁਰੂ ਸਾਹਿਬ ਜੀ ਦੀ ਵਿਚਾਰ ਧਾਰਾ, ਸਿਧਾਂਤ ਆਦਿ ਬਾਰੇ ਪਤਾ ਚੱਲਦਾ ਹੈ।

ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਧਰਮ ਤੋਂ ਜਾਣੂ ਹੋਣਾ ਚਾਹੀਦਾ ਹੈ ਅਤੇ ਆਪਣੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ। ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੀ ਇਮਾਰਤ ਦਾ ਕੰਮ ਨਕਸ਼ਾ ਬਣਾ ਕੇ ਸ਼ੁਰੂ ਕਰਵਾਇਆ ਜਾਵੇਗਾ ਅਤੇ ਇਕ ਸਾਲ ਦੇ ਅੰਦਰ ਅੰਦਰ ਸਾਰਾ ਕੰਮ ਮੁਕੰਮਲ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਗੁਰੂ ਸਾਹਿਬ ਜੀ ਦੇ ਪਰਿਵਾਰ ਵਿੱਛੜਨ ਸਮੇਂ ਦੇ ਪਲਾਂ ਦੀ ਯਾਦ ਕਰਕੇ ਹਰੇਕ ਗੁਰੂ ਦੇ ਸਿੱਖ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਦੇ ਹਰ ਸਿੱਖ ਨੂੰ ਸ਼ਹੀਦੀ ਪੰਦਰਵਾੜਾ ਸਾਦਗੀ ਨਾਲ ਮਨਾਉਣਾ ਚਾਹੀਦਾ ਹੈ ਅਤੇ ਕੋਈ ਵੀ ਖੁਸ਼ੀ ਵਾਲਾ ਸਮਾਗਮ ਨਹੀਂ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਜਲੰਧਰ ਸ਼ਹਿਰ 'ਚ ਕ੍ਰਿਸਮਸ ਤੇ ਨਵੇਂ ਸਾਲ ਮੌਕੇ ਸਿਰਫ਼ 35 ਮਿੰਟ ਹੀ ਚੱਲਣਗੇ ਪਟਾਕੇ, ਡੀ. ਸੀ. ਵੱਲੋਂ ਹੁਕਮ ਜਾਰੀ

PunjabKesari

ਇਸ ਮੌਕੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਸਾਰੇ ਸੰਸਾਰ ਲਈ ਇਕ ਚਾਨਣ ਮੁਨਾਰਾ ਹਨ ਜਿਨ੍ਹਾਂ ਨੇ ਆਪ ਅਤੇ ਆਪਣਾ ਸਾਰਾ ਪਰਿਵਾਰ ਅਸੂਲਾਂ ਅਤੇ ਧਰਮ ਲਈ ਕੁਰਬਾਨ ਕਰ ਦਿੱਤਾ। ਅਸੀਂ ਨਿੱਕੀਆਂ ਨਿੱਕੀਆਂ ਗੱਲਾਂ ਤੋਂ ਘਬਰਾ ਜਾਂਦੇ ਹਾਂ ਪਰ ਗੁਰੂ ਗੋਬਿੰਦ ਸਿੰਘ ਜੀ ਆਪਣਾ ਸਾਰਾ ਪਰਿਵਾਰ ਵਾਰ ਕਿ ਵੀ ਅਡੋਲ ਰਹੇ। ਉਨ੍ਹਾਂ ਕਿਹਾ ਸ਼ਹੀਦੀ ਪੰਦਰਵਾੜੇ ਦੌਰਾਨ ਸੰਗਤਾਂ ਨੂੰ ਸਬੰਧਤ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋ ਕਿ ਆਪਣੇ ਧਰਮ ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਵੀ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਸਾਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਲੋੜ ਹੈ।

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਅਕਾਲੀ ਵਰਕਰ ਦੀ ਹਾਦਸੇ 'ਚ ਮੌਤ

PunjabKesari

ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਸੀਂ ਉਸ ਧਰਤੀ 'ਤੇ ਬੈਠੇ ਹਾਂ ਜਿਸ ਧਰਤੀ ਦਾ ਕਣ ਕਣ 'ਤੇ ਇਤਿਹਾਸ ਸਿਰਜਿਆ ਗਿਆ ਹੈ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਸੱਚਾਈ 'ਤੇ ਚੱਲਦੇ ਹੋਏ ਅਸੂਲਾਂ ਤੇ ਚਲਦੇ ਹੋਏ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਦਿਤਾ ਪਰ ਉਨ੍ਹਾਂ ਨੇ ਗੁਰੂ ਦੇ ਭਾਣੇ ਨੂੰ ਮੰਨਦੇ ਹੋਏ ਈਨ ਨਹੀਂ ਮਨੀ। ਉਨ੍ਹਾਂ ਨੇ ਜ਼ਫ਼ਰਨਾਮੇ ਵਿਚ ਵੀ ਮੁਗਲ ਬਾਦਸ਼ਾਹ ਨੂੰ ਲਾਹਨਤਾਂ ਪਾਈਆਂ ਹਨ।

ਇਹ ਵੀ ਪੜ੍ਹੋ: ਪ੍ਰੇਮੀ ਜੋੜੇ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਕਰਨੈਲ ਸਿੰਘ ਪੰਜੋਲੀ, ਪ੍ਰਿੰਸੀਪਲ ਸੁਰਿੰਦਰ ਸਿੰਘ, ਦਲਜੀਤ ਸਿੰਘ ਭਿੰਡਰ, ਪਰਮਜੀਤ ਸਿੰਘ ਲੱਖੇਵਾਲ, ਕਰਨੈਲ ਸਿੰਘ ਪੰਜੋਲੀ, ਸਾਰੇ ਸ਼੍ਰੋਮਣੀ ਕਮੇਟੀ ਮੈਂਬਰ, ਅਜਮੇਰ ਸਿੰਘ ਖੇੜਾ ਅੰਤ੍ਰਿਗ ਕਮੇਟੀ ਮੈਂਬਰ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ। ਇਸ ਮੌਕੇ ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਕੀਰਤਨ ਵਾਰਾਂ, ਕਥਾ ਰਾਹੀ ਗੁਰੂ ਸਾਹਿਬ ਦੇ ਪਰਿਵਾਰ ਵਿਛੜਨ, ਚਾਰੇ ਸਾਹਿਬਜ਼ਾਦੀਆਂ ਦੀ ਸ਼ਹੀਦੀ ਦਾ ਹਾਲ ਸੁਣਾਇਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਦੀਪ ਸਿੰਘ ਕੰਗ ਮੇਨੈਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਿੰਦਰ ਸਿੰਘ ਗੋਗੀ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਐਡਵੋਕੇਟ ਹਰਦੇਵ ਸਿੰਘ, ਹਰਪ੍ਰੀਤ ਸਿੰਘ ਮੀਤ ਮੈਨੇਜਰ ਗੁ. ਪਤਾਲਪੁਰੀ ਸਾਹਿਬ, ਰਾਮ ਸਰੂਪ ਸਿੰਘ ਇੰਚਾਰਜ ਬਾਬਾ ਗੁਰਦਿੱਤਾ ਜੀ, ਭਾਈ ਹਰਚੰਦ ਸਿੰਘ ਇੰਚਾਰਜ ਗੁ. ਪਰਿਵਾਰ ਵਿਛੋੜਾ ਸਾਹਿਬ, ਬੀਬੀ ਪਲਵਿੰਦਰ ਕੌਰ ਰਾਣੀ, ਜਰਨੈਲ ਸਿੰਘ ਸਹੋਤਾ, ਜਗਦੀਸ਼ ਸਿੰਘ ਬਰਾੜ ਚਿੱਤਰਕਾਰ, ਸਰਪੰਚ ਤੇਜਾ ਸਿੰਘ, ਮੋਹਣ ਸਿੰਘ ਢਾਹੇ, ਸੁਰਿੰਦਰ ਸਿੰਘ ਮਟੋਰ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।


author

shivani attri

Content Editor

Related News