ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਨਵੀਂ ਸਰਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਰੱਖਿਆ ਨੀਂਹ ਪੱਥਰ

07/08/2022 3:29:57 PM

ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼) : ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਦੇ ਦਰਬਾਰ ਸਾਹਿਬ ਦੇ ਨਾਲ ਪਾਰਕਿੰਗ ਵਾਲੇ ਸਥਾਨ ’ਤੇ ਨਵੀਂ ਸਰਾਂ ਦੀ ਇਮਾਰਤ ਦਾ ਨੀਂਹ ਪੱਥਰ  ਰੱਖਿਆ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਹੈੱਡ ਗ੍ਰੰਥੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਨ ਚਾਵਲਾ, ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ, ਮੀਤ ਮੈਨੇਜਰ ਹਰਦੇਵ ਸਿੰਘ ਹੈਪੀ ਤੋਂ ਇਲਾਵਾ ਹੋਰ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਸਰਾਂ ’ਚ ਆਧੁਨਿਕ ਤਕਨੀਕ ਨਾਲ ਲਿਫਟ ਅਤੇ ਏ. ਸੀ. ਕਮਰੇ ਬਣਾਏ ਜਾਣਗੇ, ਜਿਸ ਦੀ ਸੇਵਾ ਬਾਬਾ ਅਮਰੀਕ ਸਿੰਘ ਪਟਿਆਲੇ ਵਾਲਿਆਂ ਨੇ ਲਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਤਿ-ਆਧੁਨਿਕ ਤਕਨੀਕ ਨਾਲ ਲੈਸ ਇਸ ਸਰਾਂ ’ਚ ਪਾਰਕਿੰਗ ਅਤੇ ਏ. ਸੀ. ਕਮਰਿਆਂ ਦੀ ਸਹੂਲਤ ਦੇ ਨਾਲ-ਨਾਲ ਅਟੈਚ ਟਾਇਲਟ ਬਾਥਰੂਮ ਬਣਾਏ ਜਾਣਗੇ।  


Manoj

Content Editor

Related News