ਗੁਰਦੁਆਰਾ ਸਾਹਿਬ ਦੀ ਬੇਅਦਬੀ ਅਤੇ ਚੋਰੀ ਕਰਨ ''ਤੇ ਕੇਸ ਦਰਜ

Tuesday, Mar 26, 2019 - 06:00 PM (IST)

ਗੁਰਦੁਆਰਾ ਸਾਹਿਬ ਦੀ ਬੇਅਦਬੀ ਅਤੇ ਚੋਰੀ ਕਰਨ ''ਤੇ ਕੇਸ ਦਰਜ

ਦਸੂਹਾ (ਝਾਵਰ)— ਥਾਣਾ ਦਸੂਹਾ ਦੇ ਪਿੰਡ ਘੋਗਰਾ ਦੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵੱਲੋਂ ਦਸੂਹਾ ਪੁਲਸ ਨੂੰ ਦਿੱਤੀ ਸੂਚਨਾ ਮਿਲੀ ਕਿ ਸ਼ਾਮ ਸਮੇਂ ਇਕ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ, ਜੋ ਗੁਰਦੁਆਰਾ ਸਾਹਿਬ ਅੰਦਰ ਹੀ ਬੀੜੀ ਪੀਣ ਲੱਗ ਪਿਆ। ਉਸ ਨੇ ਅੰਦਰ ਪਈ ਬਿਜਲੀ ਦੀ ਪ੍ਰੈੱਸ ਚੁੱਕ ਲਈ ਅਤੇ ਫਰਾਰ ਹੋਣ ਲੱਗਾ ਸੀ। ਇਸ ਦੌਰਾਨ ਪਿੰਡ ਵਾਸੀਆਂ ਨੇ ਉਸ ਨੂੰ ਕਾਬੂ ਕਰ ਲਿਆ। ਦੋਸ਼ੀ ਨੇ ਆਪਣਾ ਨਾਂ ਰਾਜ ਕੁਮਾਰ ਪੁੱਤਰ ਹਰੀ ਰਾਮ ਵਾਸੀ ਹਾਜੀਪੁਰ ਦੱਸਿਆ। ਬਲਵਿੰਦਰ ਸਿੰਘ ਅਤੇ ਪਿਆਰਾ ਸਿੰਘ ਨੇ ਦਸੂਹਾ ਪੁਲਸ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਉਕਤ ਵਿਅਕਤੀ ਨੇ ਚੋਰੀ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਬੇਅਦਬੀ ਵੀ ਕੀਤੀ।
ਥਾਣਾ ਮੁਖੀ ਭੂਸ਼ਣ ਸੇਖੜੀ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਧਾਰਾ 295, 380, 511, 454 ਆਈ. ਪੀ. ਸੀ. ਅਧੀਨ ਕੇਸ ਦਰਜ ਕਰ ਲਿਆ ਹੈ, ਜਿਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।


author

shivani attri

Content Editor

Related News