ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਚੜ੍ਹਾਏ ਗਈ ਨਿਸ਼ਾਨ ਸਾਹਿਬ

02/07/2020 10:15:00 AM

ਟਾਂਡਾ (ਜਸਵਿੰਦਰ): ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਮੂਨਕ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਦੀ ਹਾਜ਼ਰੀ 'ਚ ਨਿਸ਼ਾਨ ਸਾਹਿਬ ਚੜਾਏ ਗਏ। ਇਸ ਦੇ ਬਾਅਦ ਪਾਠੀ ਸਿੰਘਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੀਰਥ ਸਿੰਘ ਤੇ ਮੀਤ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ 9 ਫਰਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਭਾਰੀ ਦੀਵਾਨ ਸਜਾਏ ਜਾਣਗੇ।

ਦੁਪਹਿਰ 2 ਵਜੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਦੀ ਅਰੰਭਤਾ ਹੋਵੇਗੀ, ਜੋ ਪਿੰਡ ਮੂਨਕ ਖੁਰਦ ਦੇ ਵੱਖ-ਵੱਖ ਚੌਂਕਾਂ ਤੇ ਮਹੁੱਲਿਆਂ 'ਚੋਂ ਹੁੰਦਾ ਹੋਇਆ ਵਾਪਸ ਗੁਰਦਾਆਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ ਅਤੇ ਰਾਤ ਸਮੇਂ ਦੀਪਮਾਲਾ ਵੀ ਕੀਤੀ ਜਾਵੇਗੀ। ਇਸ ਮੌਕੇ ਸੁਖਵਿੰਦਰ ਸਿੰਘ ਮੂਨਕ, ਸਰਬਜੀਤ ਸਿੰਘ,ਪਰਮਜੀਤ ਸਿੰਘ, ਗੁਰਨਾਮ ਸਿੰਘ ਆਦਿ ਵੱਡੀ ਗਿਣਤੀ 'ਚ ਸੰਗਤਾਂ ਹਾਜਰ ਸਨ। ਇਸ ਮੌਕੇ ਸੂਬੇਦਾਰ ਅਮਰਨਾਥ ਦੇ ਪਰਿਵਾਰ ਵਲੋ ਚਾਹ ਪਕੋੜਿਆਂ ਦੇ ਲੰਗਰ ਵੀ ਲਗਾਏ ਗਏ।

Shyna

This news is Content Editor Shyna