ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਕੜਾਹ ਪ੍ਰਸ਼ਾਦ ਦੇ ਕਾਊਂਟਰ ਹੋਏ ਕੰਪਿਊਟਰਾਈਜ਼ਡ

06/29/2020 2:35:13 PM

ਸੁਲਤਾਨਪੁਰ ਲੋਧੀ (ਸੋਢੀ, ਓਬਰਾਏ)— ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਐੱਸ. ਜੀ. ਪੀ. ਸੀ. ਦੇ ਮੁਖੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੁਣ ਗੁਰਦੁਆਰਾ ਸਾਹਿਬ 'ਚ ਕੜਾ ਪ੍ਰਸ਼ਾਦ ਕਰਵਾਉਣ ਸਮੇਂ ਸਾਰੇ ਕੰਮ ਆਨਲਾਈਨ ਪ੍ਰਕਿਰਿਆ ਨਾਲ ਹੋਣਗੇ। ਇਸੇ ਨੂੰ ਲੈ ਕੇ ਐੱਸ. ਜੀ. ਪੀ. ਸੀ. ਦੇ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਆਨਲਾਈਨ ਕੰਪਿਊਟਰ ਰਾਈਸ ਕਾਊਂਟਰ ਕੜਾ ਪ੍ਰਸ਼ਾਦ ਦਾ ਸ਼ੁੱਭ ਆਰੰਭ ਕੀਤਾ। ਇਸ ਤੋਂ ਪਹਿਲਾਂ ਕੜਾਹ ਪ੍ਰਸ਼ਾਦ ਦੇ ਸਾਰੇ ਕਾਊਂਟਰਾਂ ਨੂੰ ਕੰਪਿਊਟਰਾਈਜ਼ਡ ਕਰਨ ਦੀ ਅਰਦਾਸ ਗਿਆਨੀ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਕੀਤੀ। ਇਸ ਤੋਂ ਬਾਅਦ ਕੜਾਹ ਪ੍ਰਸ਼ਾਦ ਦੇ ਕਾਊਂਟਰਾਂ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।
ਇਹ ਵੀ ਪੜ੍ਹੋ: 'ਕੋਰੋਨਾ' ਕਾਰਨ ਜਲੰਧਰ 'ਚ 21ਵੀਂ ਮੌਤ, 75 ਸਾਲਾ ਬੀਬੀ ਨੇ ਤੋੜਿਆ ਦਮ

ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਨਿੱਜੀ ਸਕੱਤਰ ਭਾਈ ਆਹਲੀ ਨੇ ਕਿਹਾ ਕਿ ਸੰਗਤਾਂ ਦੀਆਂ ਸੁੱਖ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਸ੍ਰੀ ਨਵੇਂ ਕੜਾਹ ਪ੍ਰਸ਼ਾਦ ਦੇ ਕਾਊਂਟਰ ਹੋਰ ਲਗਾਏ ਗਏ ਸਨ ਅਤੇ ਹੁਣ ਉਨ੍ਹਾਂ ਨੂੰ ਕੰਪਿਊਟਰਾਈਜ਼ਡ ਕੀਤਾ ਗਿਆ ਹੈ, ਜਿਸ ਨਾਲ ਹਿਸਾਬ-ਕਿਤਾਬ ਸੌਖਾ ਹੋਵੇਗਾ। ਉਨ੍ਹਾਂ ਦੱਸਿਆਂ ਕਿ ਇਸ ਨਵੇਂ ਸਿਸਟਮ ਨਾਲ ਕਿੰਨੇ ਦੀ ਪਰਚੀ ਕੱਟੀ ਗਈ, ਕਿਸ ਵਿਅਕਤੀ ਨੇ ਕੱਟੀ, ਕਿੰਨੇ ਸਮੇਂ 'ਤੇ ਕੱਟੀ, ਕਿੰਨੀ ਤਾਰੀਖ ਨੂੰ ਕੱਟੀ ਅਤੇ ਬਾਰ ਕੋਡ ਦਾ ਸਕਿਓਰਿਟੀ ਫੀਚਰ ਵੀ ਪ੍ਰਿੰਟ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਕੰਪਿਊਟਰ ਰਾਹੀਂ 10 ਰੁਪਏ ਤੋਂ ਲੈ ਕੇ 1000 ਰੁਪਏ ਤੱਕ ਅਤੇ ਇਸ ਤੋਂ ਵੀ ਵੱਧ ਦੀਆਂ ਪਰਚੀਆਂ ਕੱਟੀਆਂ ਜਾ ਸਕਣਗੀਆਂ।

ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਖ਼ੌਫ਼ਨਾਕ ਵਾਰਦਾਤ, ਪ੍ਰੇਮੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਵਿਆਹੁਤਾ ਪ੍ਰੇਮਿਕਾ

ਇਸ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਇੰਜੀਨੀਅਰ ਰਵਿੰਦਰ ਸਿੰਘ ਦਾ ਸਨਮਾਨ ਕੀਤਾ। ਇਸ ਸਮੇਂ ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ , ਜਥੇ ਸਰਵਣ ਸਿੰਘ ਚੱਕਾਂ ਸਰਕਲ ਇੰਚਾਰਜ ਕਬੀਰਪੁਰ, ਭਾਈ ਚੈਚਲ ਸਿੰਘ , ਜਗਦੀਸ਼ ਸਿੰਘ ਦੀਸ਼ਾ, ਅਮਨਪ੍ਰੀਤ ਸਿੰਘ ਬੂਲੇ, ਭਾਈ ਸਤਨਾਮ ਸਿੰਘ ਇੰਚਾਰਜ ਸ਼੍ਰੀ ਆਖੰਡ ਪਾਠ ਸਾਹਿਬ, ਗੁਰਪ੍ਰੀਤ ਸਿੰਘ ਫੱਤੂਢੀਘਾ, ਸੁਖਜਿੰਦਰ ਸਿੰਘ ਭਗਤਪੁਰ , ਅੰਗਰੇਜ਼ ਸਿੰਘ ਕਲਰਕ, ਸੁਖਵਿੰਦਰ ਸਿੰਘ, ਬੀਬੀ ਰਾਜਵਿੰਦਰ ਕੌਰ, ਭਾਈ ਹਰਜਿੰਦਰ ਸਿੰਘ ਆਦਿ ਹੋਰਨਾਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: ਲਾਪਤਾ ਹੋਈਆਂ ਬੱਚੀਆਂ ਦੀ ਘਰਾਂ 'ਚ ਭਾਲ ਕਰਦੀ ਰਹੀ ਪੁਲਸ, ਜਦ ਕਾਰ 'ਚ ਵੇਖਿਆ ਤਾਂ ਉੱਡੇ ਹੋਸ਼
ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਕੋਰੋਨਾ ਪੀੜਤਾਂ ਦੀ ਗਿਣਤੀ, 7 ਨਵੇਂ ਕੇਸ ਮਿਲੇ

shivani attri

This news is Content Editor shivani attri