ਗੁ. ਸ੍ਰੀ ਬੇਰ ਸਾਹਿਬ ਵਿਖੇ ਐੱਸ. ਐੱਸ. ਪੀ. ਸਿੱਧੂ ਦਾ ਵਿਸ਼ੇਸ਼ ਸਨਮਾਨ

Thursday, Sep 17, 2020 - 10:39 AM (IST)

ਗੁ. ਸ੍ਰੀ ਬੇਰ ਸਾਹਿਬ ਵਿਖੇ ਐੱਸ. ਐੱਸ. ਪੀ. ਸਿੱਧੂ ਦਾ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ (ਸੋਢੀ, ਧੀਰ)— ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੀਤੇ ਦਿਨ ਅੱਸੂ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ। ਸਜਾਏ ਗਏ ਦੀਵਾਨ 'ਚ ਵੱਖ-ਵੱਖ ਹਜ਼ੂਰੀ ਰਾਗੀਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸੇ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਨਵੇਂ ਐੱਸ. ਐੱਸ. ਪੀ. ਜਸਪ੍ਰੀਤ ਸਿੰਘ ਸਿੱਧੂ ਵੀ ਉਚੇਚੇ ਤੌਰ 'ਤੇ ਪੁੱਜੇ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ ਟੇਕਿਆ। ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਵੱਲੋਂ ਐੱਸ. ਐੱਸ. ਪੀ. ਸਿੱਧੂ ਦਾ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਐੱਸ. ਐੱਸ. ਪੀ. ਨੇ ਸਿੱਧੂ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਵੱਲੋਂ ਆਪਣੇ ਹਸਤ ਕਮਲਾਂ ਨਾਲ ਲਗਾਈ ਸਦੀਆਂ ਪੁਰਾਣੀ ਬੇਰੀ ਸਾਹਿਬ ਦੇ ਦਰਸ਼ਨ ਕੀਤੇ। ਉਪਰੰਤ ਕਿਹਾ ਕਿ ਵੱਡਿਆਂ ਭਾਗਾਂ ਨਾਲ ਹੀ ਸਤਿਗੁਰੂ ਪਾਤਸ਼ਾਹ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਵਾਹਿਗੁਰੂ ਜੀ ਸ਼ੁਕਰਾਨਾ ਕੀਤਾ ਅਤੇ ਫੈਲ ਰਹੀ ਕੋਰੋਨਾ ਲਾਗ ਦੀ ਬੀਮਾਰੀ ਦੇ ਖਾਤਮੇ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਹਰਜਿੰਦਰ ਸਿੰਘ ਚੰਡੀਗੜ੍ਹ, ਭਾਈ ਕਸ਼ਮੀਰ ਸਿੰਘ (ਸਾਰੇ ਗ੍ਰੰਥੀ), ਨਿਰਮਲ ਸਿੰਘ ਮੱਲ, ਪ੍ਰੀਤਮ ਸਿੰਘ ਆਹਲੀ, ਭਾਈ ਸੁਖਜਿੰਦਰ ਸਿੰਘ, ਹਰਦੀਪ ਸਿੰਘ ਆਹਲੀ, ਗੁਰਮੀਤ ਸਿੰਘ ਆਹਲੀ ਆਦਿ ਹਾਜ਼ਰ ਸਨ।


author

shivani attri

Content Editor

Related News