ਗੁ. ਸ੍ਰੀ ਬੇਰ ਸਾਹਿਬ ਵਿਖੇ ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

12/07/2020 3:44:42 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਖੇਤ ਬਿੱਲਾਂ ਦੇ ਵਿਰੋਧ 'ਚ ਬੀਤੇ ਦਿਨੀਂ ਤੋਂ ਦਿੱਲੀ ਵਿਖੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਅੰਦੋਲਨ ਦੀ ਸਫ਼ਲਤਾ 'ਤੇ ਕਿਸਾਨਾਂ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਦੀ ਦੇਖ-ਰੇਖ ਹੇਠ ਪਰਸੋ ਰੋਜ ਤੋਂ ਆਰੰਭ ਕਰਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਅੱਜ ਸਵੇਰੇ ਭੋਗ ਪਾਏ ਗਏ।


ਭੋਗ ਦੇ ਸਲੋਕ ਐਡੀਸਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ ਤੇ ਭਾਈ ਸਤਨਾਮ ਸਿੰਘ ਨੇ ਸੰਗਤਾਂ ਨੂੰ ਸਰਵਣ ਕਰਵਾਏ ਤੇ ਉਪਰੰਤ ਭਾਈ ਸੁਖਦੇਵ ਸਿੰਘ ਦੇ ਰਾਗੀ ਜਥੇ ਵਲੋ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ । ਇਸ ਉਪਰੰਤ ਗਿਆਨੀ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ ਜੀ ਨੇ ਸੰਗਤਾਂ ਨਾਲ ਮਿਲ ਕੇ ਵਾਹਿਗੁਰੂ ਗੁਰਮੰਤਰ ਦਾ ਜਾਪ ਕੀਤਾ ਅਤੇ ਉਪਰੰਤ ਦਿੱਲੀ 'ਚ ਸ਼ੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।

ਸਮਾਗਮ 'ਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜਰੀ ਭਰੀ। ਸੰਗਤਾਂ ਦਾ ਮੈਨੇਜਰ ਜਰਨੈਲ ਸਿੰਘ ਬੂਲੇ ਨੇ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਸਾਨ ਸ਼ੰਘਰਸ਼ ਲਈ ਪੂਰਾ ਯੋਗਦਾਨ ਪਾਉਣ ਦੀ ਸਮੂਹ ਸੰਗਤਾਂ ਨੂੰ ਅਪੀਲ ਕੀਤੀ । ਇਸ ਸਮੇਂ ਸਮਾਗਮ ਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰ ਬੀਬੀ ਗੁਰਪ੍ਰੀਤ ਕੌਰ, ਸ਼੍ਰੋਮਣੀ ਕਮੇਟੀ  ਦੇ ਸੀਨੀਅਰ ਮੈਂਬਰ ਜਥੇ ਜਰਨੈਲ ਸਿੰਘ ਡੋਗਰਾਵਾਲ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀ ਏ ਸੀ ਸ਼੍ਰੋਮਣੀ ਅਕਾਲੀ ਦਲ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ , ਐਡੀਸਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ , ਜਥੇ ਪਰਮਿੰਦਰ ਸਿੰਘ ਖਾਲਸਾ , ਜਥੇ ਗੁਰਦਿਆਲ ਸਿੰਘ ਖਾਲਸਾ, ਜਥੇ ਹਰਜਿੰਦਰ ਸਿੰਘ ਲਾਡੀ ਡਡਵਿੰਡੀ , ਸੁਰਜੀਤ ਸਿੰਘ ਢਿੱਲੋਂ ਚੇਅਰਮੈਨ , ਜਥੇ ਕੁਲਦੀਪ ਸਿੰਘ ਬੂਲੇ , ਬੀਬੀ ਬਲਜੀਤ ਕੌਰ ਕਮਾਲਪੁਰ ,ਜਥੇ ਸ਼ਮਸ਼ੇਰ ਸਿੰਘ ਭਰੋਆਣਾ, ਜਥੇ ਸਰਵਣ ਸਿੰਘ ਚੱਕਾ , ਭੁਪਿੰਦਰ ਸਿੰਘ ਆਰ ਕੇ, ਸਬੇਗ ਸਿੰਘ ਆਦਿ ਹੋਰਨਾਂ ਨੇ ਸ਼ਿਰਕਤ ਕੀਤੀ ।

shivani attri

This news is Content Editor shivani attri