ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਕੇਂਦਰ ਸਰਕਾਰ

10/15/2020 11:33:35 AM

ਟਾਂਡਾ ਉੜਮੁੜ (ਮੋਮੀ)— ਕੋਰੋਨਾ ਕਾਰਨ ਭਾਰਤ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਬੰਦ ਕਰ ਦਿੱਤਾ ਸੀ। ਇਸ ਨੂੰ ਮੁੜ ਤੋਂ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ। ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਜੀ ਬੇਦੀ 16ਵੀਂ ਸੰਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਗਵਾਈ 'ਚ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ 'ਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: ਹੱਥਾਂ 'ਤੇ ਮਹਿੰਦੀ ਲਗਾ ਤੇ ਚੂੜਾ ਪਾ ਕੇ ਲਾੜੀ ਕਰਦੀ ਰਹੀ ਲਾੜੇ ਦਾ ਇੰਤਜ਼ਾਰ, ਹੋਇਆ ਉਹ ਜੋ ਸੋਚਿਆ ਵੀ ਨਾ ਸੀ

ਮੀਟਿੰਗ ਨੂੰ ਸੰਬੋਧਨ ਕਰਦੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਕਿਹਾ ਕਿ 7/8 ਮਹੀਨੇ ਪਹਿਲਾਂ ਕੋਰੋਨਾ ਕਾਰਨ ਭਾਰਤ ਸਰਕਾਰ ਪਾਕਿਸਤਾਨ ਸਥਿਤ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਜ਼ਿੰਦਗੀ ਦੇ ਲਗਭਗ 18 ਸਾਲ ਬਤੀਤ ਕੀਤੇ ਅਤੇ ਖੁਦ ਹੱਥੀਂ ਕਿਰਤ ਕੀਤੀ ਅਤੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਉਪਦੇਸ਼ ਦਿੱਤਾ, ਉਸ ਮਹਾਨ ਪਵਿੱਤਰ ਅਸਥਾਨ ਨੂੰ ਸੰਗਤਾਂ ਦੀ ਸ਼ਰਧਾ ਭਾਵਨਾ ਅਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਖੁੱਲ੍ਹੇ ਦਰਸ਼ਨ ਦੀਦਾਰਿਆਂ ਲਈ ਇਸ ਇਸ ਲਾਂਘੇ ਨੂੰ ਖੋਲ੍ਹ ਦੇਣਾ ਚਾਹੀਦਾ ਹੈ,ਹੁਣ ਜਦ ਕਿ ਹਰ ਧਰਮ ਦੇ ਗੁਰਧਾਮ ਸ਼ਰਧਾਲੂਆਂ ਵਾਸਤੇ ਖੁੱਲ੍ਹ ਗਏ ਹਨ ਤਾਂ ਫਿਰ ਸ੍ਰੀ ਕਰਤਾਰਪੁਰ ਸਾਹਿਬ ਜੀ ਧਾਰਮਿਕ ਅਸਥਾਨ ਨੂੰ ਵੀ ਨਾਨਕ ਨਾਮ ਲੇਵਾ ਸੰਗਤਾਂ ਵਾਸਤੇ ਖੋਲ੍ਹ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਹੁਣ ਬਲਾਚੌਰ ਦੇ SDM ਦੇ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ

ਉਨ੍ਹਾਂ ਹੋਰ ਕਿਹਾ ਕਿ ਕਿ ਜੇਕਰ ਮੱਕਾ-ਮਦੀਨਾ ਤੋਂ ਇਲਾਵਾ ਹਰ ਧਰਮ ਨਾਲ ਸਬੰਧਤ ਧਾਰਮਿਕ ਅਸਥਾਨ ਸ਼ਰਧਾਲੂਆਂ ਲਈ ਖੁੱਲ੍ਹ ਚੁੱਕੇ ਹਨ ਤਾਂ ਫਿਰ ਸਿੱਖ ਸੰਗਤਾਂ ਨੂੰ ਇਸ ਇਤਿਹਾਸਕ ਅਸਥਾਨ ਦੇ ਦਰਸ਼ਨ ਦੀਦਾਰੇ ਤੋਂ ਵਾਂਝਿਆਂ ਕਿਉਂ ਰੱਖਿਆ ਜਾ ਰਿਹਾ ਹੈ।ਬਾਬਾ ਸੁਖਦੇਵ ਸਿੰਘ ਬੇਦੀ ਨੇ  ਹੋਰ ਕਿਹਾ ਕਿ ਅਗਲੇ 'ਚ 31 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਆ ਰਿਹਾ ਹੈ ਜੋ ਕਿ ਸਾਰੇ ਸੰਸਾਰ 'ਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ ਅਤੇ ਇਸ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਦੀ ਤਾਂਘ ਵੀ ਰੱਖਦੀਆਂ ਹਨ।
ਇਹ ਵੀ ਪੜ੍ਹੋ: ਸਾਈਕਲਿੰਗ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਮਹਾਨਗਰ ਜਲੰਧਰ 'ਚ ਬਣਨਗੇ ਸਾਈਕਲ ਟਰੈਕ

ਇਸ ਲਈ ਸੰਗਤਾਂ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਇਸ ਇਤਿਹਾਸਕ ਗੁਰਧਾਮ ਦੇ ਲਾਂਘੇ ਨੂੰ ਵੀ ਖੋਲ੍ਹ ਦੇਣਾ ਚਾਹੀਦਾ ਹੈ ਤਾਂ ਜੋ ਸਿੱਖ ਸੰਗਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਨੱਤਮਸਤਕ ਹੋ ਸਕੇ। ਇਸ  ਮੀਟਿੰਗ 'ਚ ਬਾਬਾ ਤਰਸੇਮ ਸਿੰਘ ਅੰਮ੍ਰਿਤਸਰ, ਡਾ.ਸੁਖਵਿੰਦਰ ਸਿੰਘ ਬੇਦੀ.ਡਾ. ਸੁਖਮੀਤ ਸਿੰਘ ਬੇਦੀ, ਪ੍ਰਧਾਨ ਨਾਜਰ ਸਿੰਘ ਸਾਹਿਬਾਜਪੁਰ,ਬਾਬਾ ਹਰਵੰਤ ਸਿੰਘ,ਭਾਈ ਬਲਦੇਵ ਸਿੰਘ, ਕਿਸ਼ਨ ਸਿੰਘ, ਲਖਵੀਰ ਸਿੰਘ, ਗੁਰਜੰਟ ਸਿੰਘ, ਦੌਲਤ ਸਿੰਘ, ਗੁਰਦੀਪ ਸਿੰਘ ਹੋਰ ਸੇਵਾਦਾਰ ਅਤੇ ਸੰਗਤਾਂ ਵੀ ਹਾਜ਼ਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਹੁਣ ਆਸਾਨੀ ਨਾਲ ਮਿਲੇਗਾ ਸਕੂਲ ਛੱਡਣ ਦਾ ਸਰਟੀਫਿਕੇਟ, ਪੰਜਾਬ ਸਰਕਾਰ ਨੇ ਕੀਤਾ ਖ਼ਾਸ ਉਪਰਾਲਾ


shivani attri

Content Editor

Related News