ਨਕੋਦਰ ਤੋਂ ਕਿਸਾਨਾਂ ਨੂੰ ਨਾਲ ਲੈ ਕੇ ਦਿੱਲੀ ਧਰਨੇ ਵਿਚ ਪੁੱਜੇ ਗੁਰਪ੍ਰਤਾਪ ਵਡਾਲਾ

12/26/2020 10:48:37 AM

ਜਲੰਧਰ(ਬੁਲੰਦ, ਮਿ੍ਰਦੁਲ): ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਕਿਸਾਨ ਵਿੰਗ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅੱਜ ਨਕੋਦਰ ਹਲਕੇ ਤੋਂ ਸੈਂਕੜੇ ਕਿਸਾਨਾਂ ਦਾ ਜਥਾ ਲੈ ਕੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਰੋਸ ਧਰਨਾ ਦੇ ਰਹੇ ਕਿਸਾਨਾਂ ਦੀਆਂ ਮੰਗਾਂ ਨਾ ਮੰਨਣਾ ਬੇਹੱਦ ਨਿਰਾਸ਼ਾਜਨਕ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਕੇਂਦਰ ਸੰਚਾਰ ਹੰਕਾਰ ਦੇ ਸਿਖਰ ’ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ਼ੁਰੂ ਤੋਂ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਕਿਸਾਨ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਪੰਜਾਬ ਸਮੇਤ ਸਾਰੇ ਸੂਬਿਆਂ ਦੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਜਥੇਬੰਦੀਆਂ ਤੋਂ ਸਲਾਹ ਲਈ ਜਾਵੇ, ਤਾਂ ਹੀ ਕਿਸਾਨਾਂ ਸਬੰਧੀ ਕਾਨੂੰਨ ਪਾਸ ਕੀਤੇ ਜਾਣ ਪਰ ਕੇਂਦਰ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਨਾ ਮੰਨੀ ਅਤੇ ਅੱਜ ਹਾਲਾਤ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਛੇਤੀ ਤੋਂ ਛੇਤੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਕੇਂਦਰ ਸਰਕਾਰ ਨੂੰ ਇਸ ਦਾ ਭਾਰੀ ਹਰਜ਼ਾਨਾ ਭੁਗਤਨਾ ਪਵੇਗਾ।
 

Aarti dhillon

This news is Content Editor Aarti dhillon