ਗੁਰਪ੍ਰੀਤ ਸਿੰਘ ਖਾਲਸਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਸਹਾਇਕ ਮੀਡੀਆ ਐਡਵਾਇਜ਼ਰ ਕੀਤਾ ਗਿਆ ਨਿਯੁਕਤ

04/10/2024 12:29:33 AM

ਜਲੰਧਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਪਰਮਬੰਸ ਸਿੰਘ ਰੋਮਾਣਾ ਦੇ ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਗੁਰਪ੍ਰੀਤ ਸਿੰਘ ਖਾਲਸਾ ਦੀਆਂ ਸ਼੍ਰੋਮਣੀ ਅਕਾਲੀ ਦਲ ਲਈ ਮੀਡੀਆ ਦੀਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਯੂਥ ਅਕਾਲੀ ਦਲ ਪੰਜਾਬ ਲਈ ਸਹਾਇਕ ਮੀਡੀਆ ਐਡਵਾਇਜ਼ਰ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ- ਗੈਂਗਸਟਰ ਗੋਲਡੀ ਬਰਾੜ ਨੇ ਹੁਣ ਰੂਸ 'ਚ ਖੇਡੀ ਖੂਨੀ ਖੇਡ, ਭੂਪੀ ਰਾਣਾ ਗੈਂਗ ਦੇ ਮੈਂਬਰ ਦਾ ਸਿਰ ਵੱਢ ਕੇ ਕਰਵਾਇਆ ਕਤਲ

ਇਸ ਮੌਕੇ ਗੁਰਪ੍ਰੀਤ ਸਿੰਘ ਖਾਲਸਾ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪਰਮਬੰਸ ਸਿੰਘ ਰੋਮਾਣਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਕੱਤਰ ਜਨਰਲ ਤਜਿੰਦਰ ਸਿੰਘ ਨਿੱਝਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਜੋ ਜ਼ਿੰਮੇਵਾਰੀ ਸੋਂਪੀ ਗਈ ਹੈ, ਇਸ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਨੂੰ ਚਿੱਟੇ ਸਣੇ ਕੀਤਾ ਗਿਆ ਗ੍ਰਿਫ਼ਤਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Harpreet SIngh

This news is Content Editor Harpreet SIngh