ਪੰਜਾਬ ਕੇਸਰੀ ਗਰੁੱਪ ਖ਼ਿਲਾਫ਼ ਸਰਕਾਰ ਦੀ ਕਾਰਵਾਈ ਲੋਕਤੰਤਰ ਦੇ ਚੌਥੇ ਥੰਮ੍ਹ ''ਤੇ ਸਿੱਧਾ ਹਮਲਾ : ਮਾਰਸ਼ਲ

Saturday, Jan 17, 2026 - 05:15 PM (IST)

ਪੰਜਾਬ ਕੇਸਰੀ ਗਰੁੱਪ ਖ਼ਿਲਾਫ਼ ਸਰਕਾਰ ਦੀ ਕਾਰਵਾਈ ਲੋਕਤੰਤਰ ਦੇ ਚੌਥੇ ਥੰਮ੍ਹ ''ਤੇ ਸਿੱਧਾ ਹਮਲਾ : ਮਾਰਸ਼ਲ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਨਗਰ ਕੌਂਸਲ ਟਾਂਡਾ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ  ਸਰਕਾਰ ਵੱਲੋਂ 'ਜਗ ਬਾਣੀ' ਅਤੇ 'ਪੰਜਾਬ ਕੇਸਰੀ' ਮੀਡੀਆ ਸਮੂਹ 'ਤੇ ਕੀਤੇ ਗਏ ਕਥਿਤ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮਾਰਸ਼ਲ ਨੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਇਹ ਪੰਜਾਬ ਵਿਚ ਮੀਡੀਆ 'ਤੇ ਇਕ ਸਿੱਧਾ ਹਮਲਾ ਹੈ। ਉਨ੍ਹਾਂ ਨੇ ਸੂਬੇ ਦੇ ਮੌਜੂਦਾ ਹਾਲਾਤ ਦੀ ਤੁਲਨਾ 'ਅਣਐਲਾਨੀ ਐਮਰਜੈਂਸੀ' ਨਾਲ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ।

'ਆਪ' ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿਚ ਤੁਰੰਤ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਅਨੁਸਾਰ ਮੀਡੀਆ ਅਦਾਰਿਆਂ 'ਤੇ ਕੀਤੀ ਜਾ ਰਹੀ ਇਹ ਕਾਰਵਾਈ ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਕਮਜ਼ੋਰ ਕਰਨ ਵਾਲੀ ਹੈ। ਉਨ੍ਹਾਂ ਆਖਿਆ ਕਿ ਮੀਡੀਆ ਨੂੰ ਡਰਾਉਣ ਜਾਂ ਚੁੱਪ ਕਰਾਉਣ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰਨਾ ਅਸਵੀਕਾਰਨਯੋਗ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਸੁਤੰਤਰ ਪੱਤਰਕਾਰੀ ਵਿਰੁੱਧ ਕਿਸੇ ਵੀ ਨਿਸ਼ਾਨਾ ਬਣਾ ਕੇ ਕੀਤੀ ਗਈ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਨ।

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਹੋ ਗਿਆ ਬੰਦ! ਲੱਗਾ ਲੰਬਾ ਜਾਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News