ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਲੋਕਾਂ ਦਾ ਇੰਪਰੂਵਮੈਂਟ ਟਰੱਸਟ ’ਤੇ ਫੁੱਟਿਆ ਗੁੱਸਾ, ਦਿੱਤੀ ਸਖ਼ਤ ਚਿਤਾਵਨੀ

07/28/2021 7:03:32 PM

ਜਲੰਧਰ (ਸੋਨੂੰ)— ਇਥੋਂ ਦੇ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਇਲਾਕਾ ਵਾਸੀਆਂ ਵੱਲੋਂ ਅੱਜ ਸੀਵਰ ਜਾਮ ਦੀਆਂ ਸਮੱਸਿਆ ਨੂੰ ਲੈ ਕੇ ਇੰਪਰੂਵਮੈਂਟ ਟਰੱਸਟ ਨਿਗਮ ਅਤੇ ਨੇਤਾਵਾਂ ਖ਼ਿਲਾਫ਼ ਜੰਮ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। 

PunjabKesari

ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਉਹ ਨਰਕ ਭਰੀ ਜ਼ਿੰਦਗੀ ਜੀਅ ਰਹੇ ਹਨ। ਮੇਅਰ ਜਦਗੀਸ਼ ਰਾਜ ਰਾਜਾ ਖ਼ਿਲਾਫ਼ ਵੀ ਨਾਅਰੇਬਾਜ਼ੀ ਕਰਦੇ ਕਿਹਾ ਕਿ ਕਈ ਵਾਰ ਸ਼ਿਕਾਇਤ ਦਰਜ ਕਰਵਾਉਣ ਦੇ ਬਾਅਦ ਵੀ ਉਨ੍ਹਾਂ ਦੇ ਇਲਾਕੇ ਦੀ ਕੋਈ ਸੁਧ ਨਹੀਂ ਲੈ ਰਿਹਾ, ਜਿਸ ਕਰਕੇ ਉਹ ਬੇਹੱਦ ਪੇ੍ਰਸ਼ਾਨ ਹਨ। ਜੇਕਰ ਜਲਦੀ ਇਸ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਲੋਕਾਂ ਨੇ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੱਕੇ ਤੌਰ ’ਤੇ ਟਰੱਸਟ ਦੇ ਬਾਹਰ ਟੈਂਟ ਲਗਾ ਕੇ ਧਰਨਾ ਲਗਾ ਦੇਣਗੇ।

ਇਹ ਵੀ ਪੜ੍ਹੋ: ਪੁੱਤ ਨੂੰ ਵੇਖਣ ਲਈ ਤਰਸੇ ਮਾਪੇ, ਧੋਖਾਧੜੀ ਦਾ ਸ਼ਿਕਾਰ ਭੋਗਪੁਰ ਦਾ ਲੜਕਾ ਯੂਕਰੇਨ ਦੀ ਜੇਲ੍ਹ 'ਚ ਬੰਦ

PunjabKesari

ਇਥੇ ਦੱਸ ਦੇਈਏ ਕਿ ਸਵੇਰ ਤੋਂ ਪੈ ਰਹੇ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ, ਉਥੇ ਹੀ ਸੜਕਾਂ ’ਤੇ ਪਾਣੀ ਇੱਕਠਾ ਹੋਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਕਈ ਥਾਵਾਂ ਤੋਂ ਸੀਵਰੇਜ ਦੀ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਮੀਂਹ ਨੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਕੇ ਰੱਖ ਦਿੱਤੀ ਹੈ। 

ਇਹ ਵੀ ਪੜ੍ਹੋ: ਫਿਲੌਰ ਤੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਕੱਪੜੇ ’ਚ ਬੰਨ੍ਹ ਕੇ ਸੁੱਟਿਆ ਨਵਜਨਮਿਆ ਬੱਚਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News