7ਵੇਂ ਪਾਤਸ਼ਾਹ ਸ੍ਰੀ ਗੁਰੁ ਹਰਰਾਇ ਸਾਹਿਬ ਜੀ ਦਾ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ

02/03/2023 3:19:19 PM

ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲਾ ਅਨੰਦਗੜ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 7ਵੇਂ ਪਾਤਸ਼ਾਹ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਬੜੀ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਸਭ ਤੋਂ ਪਹਿਲਾਂ ਪਰਸੋਂ ਰੋਜ ਤੋਂ ਰੱਖੇ 8 ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਬਲਜਿੰਦਰ ਸਿੰਘ, ਭਾਈ ਦਿਲਪ੍ਰੀਤ ਸਿੰਘ, ਭਾਈ ਜਸਵੀਰ ਸਿੰਘ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਥਾਵਾਚਕ ਭਾਈ ਸਤਵਿੰਦਰ ਸਿੰਘ ਵੱਲੋਂ ਸੰਗਤਾਂ ਨੂੰ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀ ਨਿਹਾਲ ਕੀਤਾ ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਜਰਨੈਲ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸਤਾਰ ਰੂਪ ਵਿੱਚ ਜਾਣਕਾਰੀ ਦਿੱਤੀ ਗਈ। 

ਇਹ ਵੀ ਪੜ੍ਹੋ : ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਕੈਦੀ ਦੇ ਹੈਰਾਨੀਜਨਕ ਕਾਰੇ ਨੇ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਵਿਸ਼ਵ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਦੇ ਦਰਸ਼ਨ-ਦੀਦਾਰੇ ਜ਼ਰੂਰ ਕਰਨ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦਾ ਨਨਕਾਣਾ ਸਾਡੇ ਪਾਸ ਹੈ ਪਰ ਬੜੇ ਦੁੱਖ਼ ਦੀ ਗੱਲ ਹੈ ਕਿ ਸੰਗਤਾਂ ਗੁਰੂ ਸਹਿਬਾਨਾਂ ਦਾ ਪ੍ਰਕਾਸ਼ ਪੁਰਬ ਹੋਵੇ ਅਤੇ ਬਹੁਤ ਘੱਟ ਗਿਣਤੀ ਵਿੱਚ ਸੰਗਤਾਂ ਇਸ ਅਸਥਾਨ 'ਤੇ ਪਹੁੰਚੀਆਂ ਹੋਣ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਿਆ ਕਰਨ। 

ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਹੈਪੀ ਐਡੀਸ਼ਨਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲਾ ਅਨੰਦਗੜ ਸਾਹਿਬ, ਬਾਬਾ ਜਰਨੈਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਸੁਆਮੀ ਜੀ ਹੁਸ਼ਿਆਰਪੁਰ ਵਾਲੇ ,ਸੰਦੀਪ ਸਿੰਘ ਕਲੋਤਾ ਮਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਡਾਕਟਰ ਖੁਸ਼ਹਾਲ ਸਿੰਘ ਬਰੂਵਾਲ, ਵਿਜੇ ਬਜਾਜ, ਮਨਜੀਤ ਸਿੰਘ ਨਿਟੂ, ਗੁਰਮੀਤ ਸਿੰਘ ਟੀਨਾ, ਸੁਖਦੇਵ ਸਿੰਘ ਪੋਲੂ, ਠੇਕੇਦਾਰ ਜਗਵੀਰ ਸਿੰਘ, ਐੱਮ. ਸੀ. ਤੇਜਵੀਰ ਸਿੰਘ ਜਗੀਰਦਾਰ, ਜੁਗਰਾਜ ਸਿੰਘ ਬਿੱਲੂ, ਗੁਰਪ੍ਰੀਤ ਸਿੰਘ ਅਰੋੜਾ, ਮਨਿੰਦਰ ਸਿੰਘ, ਮਹਿੰਦਰ ਸਿੰਘ ਮੱਸੇਵਾਲ, ਕਰਮ ਸਿੰਘ ਮੱਸੇਵਾਲ, ਬੀਬੀ ਪਰਮਜੀਤ ਕੌਰ, ਬੀਬੀ ਉਪਿੰਦਰ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਹਰਬੰਸ ਕੌਰ ਮੁਹਾਲੀ, ਬੀਬੀ ਸੁਰਜੀਤ ਕੌਰ, ਬੀਬੀ ਅਮਰਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। 

ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

shivani attri

This news is Content Editor shivani attri