ਗੁਰੂ ਰਵਿਦਾਸ ਮਹਾਰਾਜ ਜੀ ਦਾ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਵਿਸ਼ਵ ਪੱਧਰ ''ਤੇ ਮਨਾਇਆ ਜਾਵੇਗਾ

Sunday, Nov 16, 2025 - 06:11 PM (IST)

ਗੁਰੂ ਰਵਿਦਾਸ ਮਹਾਰਾਜ ਜੀ ਦਾ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਵਿਸ਼ਵ ਪੱਧਰ ''ਤੇ ਮਨਾਇਆ ਜਾਵੇਗਾ

ਟਾਂਡਾ ਉੜਮੁੜ (ਮੋਮੀ)- ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਵਿਸ਼ਵ ਪੱਧਰ 'ਤੇ ਮਨਾਇਆ ਜਾਵੇਗਾ। ਇਨਾਂ ਪ੍ਰਵਚਨਾਂ ਦਾ ਪ੍ਰਗਟਾਵਾ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਪਿੰਡ ਕੰਧਾਲਾ ਜੱਟਾਂ ਵਿਖੇ ਪਹੁੰਚਣ ਸਮੇਂ ਕੀਤਾ।
ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸੀਰ ਗੋਵਰਧਨ ਕਾਸ਼ੀ ਬਨਾਰਸ ਟਰਸਟ ਵੱਲੋਂ ਆਉਣ ਵਾਲੇ ਸਮੇਂ ਵਿੱਚ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਜੀ ਦਾ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਸਮੁੱਚੇ ਵਿਸ਼ਵ ਭਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਜਿੱਥੇ ਸਤਿਗੁਰੂ ਜੀ ਦੇ ਜਨਮ ਅਸਥਾਨ ਸੀਰ ਗੋਵਰਧਨ ਕਾਸ਼ੀ ਬਨਾਰਸ ਵਿਖੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਜੀ ਨਾਲ ਸੰਬੰਧਤ ਮਹਾਨ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ਜਲੰਧਰ ਵਿਖੇ ਵੀ ਸੰਗਤਾਂ ਵੱਲੋਂ ਤਿਆਰੀਆਂ ਦੀ ਆਰੰਭਤਾ ਕੀਤੀ ਜਾ ਚੁੱਕੀ ਹੈ। 

ਇਹ ਵੀ ਪੜ੍ਹੋ: 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਜਥੇਦਾਰ ਗੜਗੱਜ ਦੀ ਲੋਕਾਂ ਨੂੰ ਅਪੀਲ! 23 ਤੋਂ 29 ਨਵੰਬਰ ਤੱਕ ਹਰ ਸਿੱਖ...

ਸੰਤ ਮਹਾਰਾਜ ਜੀ ਨੇ ਹੋਰ ਦੱਸਿਆ ਕਿ ਤਿਆਰੀਆਂ ਦੀ ਸ਼ੁਰੂਆਤ ਨੂੰ ਲੈ ਕੇ ਜਿੱਥੇ ਸੰਤਾਂ ਮਹਾਂਪੁਰਸ਼ਾਂ ਨਾਲ ਵਿਸ਼ਾਲ ਮੀਟਿੰਗ ਕੀਤੀ ਗਈ ਹੈ, ਉਥੇ ਹੀ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਦੀਆਂ ਕਮੇਟੀਆਂ ਨਾਲ ਵੀ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਸਮੁੱਚੇ ਵਿਸ਼ਵ ਵਿੱਚ ਸਤਿਗੁਰੂ ਜੀ ਦਾ 650 ਸਾਲਾ ਪ੍ਰਕਾਸ਼ ਉਤਸਵ ਸ਼ਰਧਾ ਸਤਿਕਾਰ ਅਤੇ ਸੇਵਾ ਭਾਵਨਾ ਨਾਲ ਮਨਾਉਂਦੇ ਹੋਏ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਅਤੇ  ਕ੍ਰਾਂਤੀਕਾਰੀ ਵਿਚਾਰਧਾਰਾ ਦਾ ਵਿਚਾਰ ਅਤੇ ਪ੍ਰਸਾਰ ਕੀਤਾ ਜਾ ਸਕੇ। ਇਸ ਮੌਕੇ ਉਨਾਂ ਸਮੁੱਚੀਆਂ ਸੰਗਤਾਂ ਨੂੰ ਪ੍ਰੇਰਨਾ ਦਿੱਤੀ ਕਿ ਹੁਣ ਤੋਂ ਹੀ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਸੰਗਤਾਂ ਨੂੰ ਕਰ ਕਿਸੇ ਵੀ ਜਾਣਕਾਰੀ ਦੀ ਲੋੜ ਹੋਵੇ ਤਾਂ ਉਹ ਡੇਰਾ ਸੱਚਖੰਡ ਵੱਲਾ ਨਾਲ ਸੰਪਰਕ ਕਰ ਸਕਦਾ ਹੈ। 

ਇਹ ਵੀ ਪੜ੍ਹੋ: ਸਾਬਕਾ MLA ਕੁਲਬੀਰ ਸਿੰਘ ਜ਼ੀਰਾ ਦਾ ਵਟਸਐਪ ਨੰਬਰ ਹੈਕ, ਪੋਸਟ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ

ਇਸ ਮੌਕੇ ਕੁਲਵਿੰਦਰ ਸਿੰਘ, ਚਮਨ ਸਿੰਘ, ਭਜਨ ਸਿੰਘ, ਕੈਪਟਨ ਹਰੀ ਓਮ ਸਿੰਘ , ਸੁਖਦੇਵ ਸਿੰਘ ,ਮਨਦੀਪ ਸਿੰਘ,ਨਰਿੰਦਰ ਸਿੰਘ,ਸਾਬਕਾ ਸਰਪੰਚ ਜੋਗਿੰਦਰ ਸਿੰਘ ਹੀਰ, ,ਭਾਗ ਸਿੰਘ, ਸੂਬੇਦਾਰ ਬਖਸ਼ੀਸ਼ ਸਿੰਘ,  ਜਸਵੀਰ ਲੱਕੀ ,ਅਮਰੀਕ ਮੀਕਾ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਤੇ ਨਗਰ ਕੰਧਾਲਾ ਜੱਟਾਂ ਦੀਆਂ ਸੰਗਤਾਂ ਤੇ ਸ਼ਰਧਾਲੂਆਂ ਵੱਲੋਂ ਅੰਤ ਨਿਰੰਜਨ ਦਾਸ ਜੀ ਮਹਾਰਾਜ ਜੀ ਦਾ ਵਿਸ਼ੇਸ਼ ਤੌਰ 'ਤੇ ਸਤਿਕਾਰ ਕੀਤਾ।

ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਵਿਦੇਸ਼ 'ਚ ਗੱਡੇ ਝੰਡੇ, ਇਟਲੀ ਪੁਲਸ ’ਚ ਭਰਤੀ ਹੋ ਕੇ ਚਮਕਾਇਆ ਨਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News