ਗੁਰੂ ਸੰਤ ਨਗਰ ’ਚ ਵਿਅਕਤੀ ''ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Wednesday, Sep 01, 2021 - 12:59 PM (IST)

ਗੁਰੂ ਸੰਤ ਨਗਰ ’ਚ ਵਿਅਕਤੀ ''ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਜਲੰਧਰ (ਸ਼ੋਰੀ)– ਬਸਤੀ ਦਾਨਿਸ਼ਮੰਦਾਂ ਵਿਚ ਪੈਂਦੇ ਗੁਰੂ ਸੰਤ ਨਗਰ ਵਿਚ ਸਵੇਰ ਸਮੇਂ ਹਥਿਆਰਬੰਦ ਲੋਕਾਂ ਨੇ ਮਿਲ ਕੇ ਇਕ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਕਤ ਵਿਅਕਤੀ ਦੀਆਂ ਲੱਤਾਂ ’ਤੇ ਵਾਰ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਨੂੰ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਸਾਵਧਾਨ! ਨਵੇਂ ਹੱਥਕੰਡੇ ਅਪਣਾ ਕੇ ਲੋਕਾਂ ਨੂੰ ਇੰਝ ਲੁੱਟਣ ’ਚ ਲੱਗਾ ‘ਹਨੀ ਟਰੈਪ ਗਿਰੋਹ’

ਜ਼ਖ਼ਮੀ ਦੀ ਪਛਾਣ ਜਵਾਦ ਪੁੱਤਰ ਬਰਕਤ ਅਲੀ ਵਜੋਂ ਹੋਈ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਲਾਕੇ ਵਿਚ ਰਹਿਣ ਵਾਲੇ ਇਕ ਵਿਅਕਤੀ ਦੀ ਧੀ ਲਗਭਗ 5 ਮਹੀਨੇ ਪਹਿਲਾਂ ਇਕ ਨੌਜਵਾਨ ਨਾਲ ਭੱਜ ਗਈ ਸੀ। ਉਕਤ ਲੜਕੀ ਦਾ ਪਿਤਾ ਜਵਾਦ ’ਤੇ ਸ਼ੱਕ ਕਰਦਾ ਸੀ ਕਿ ਇਸ ਕੰਮ ਵਿਚ ਉਸ ਦਾ ਵੀ ਹੱਥ ਹੈ। ਇਸੇ ਰੰਜਿਸ਼ ਕਾਰਨ ਉਸ ਨੇ ਸਵੇਰੇ ਲਗਭਗ 10.30 ਵਜੇ ਜਵਾਦ ਨੂੰ ਘਰ ਦੇ ਬਾਹਰ ਘੇਰਾ ਪਾ ਕੇ ਰੋਕਿਆ ਅਤੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਲਗਾਤਾਰ ਵਾਰ ਕਰ ਦਿੱਤੇ। ਹਮਲਾਵਰ ਆਪਣੇ ਵੱਲੋਂ ਉਸ ਨੂੰ ਜਾਨੋਂ ਮਾਰਨ ਆਏ ਸਨ ਪਰ ਲੋਕਾਂ ਦੀ ਭੀੜ ਜਮ੍ਹਾ ਹੁੰਦੀ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਨੰਬਰ 5 ਦੇ ਐੱਸ. ਐੱਚ. ਓ. ਰਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਖ਼ਮੀ ਨੇ ਪੁਲਸ ਕੋਲ ਬਿਆਨ ਦਰਜ ਨਹੀਂ ਕਰਵਾਏ ਹਨ ਅਤੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਸ ਕਾਨੂੰਨੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ: ਕਾਂਗਰਸ ਦਾ ਕਲੇਸ਼ ਹਲ ਕਰਵਾਉਣ ਆਏ ਰਾਵਤ ਖ਼ੁਦ ਵਿਵਾਦ 'ਚ ਫਸੇ, ਸਿੱਧੂ ਤੇ ਟੀਮ ਦੀ 5 ਪਿਆਰਿਆਂ ਨਾਲ ਕੀਤੀ ਤੁਲਨਾ


author

shivani attri

Content Editor

Related News